ਦਿੱਲੀ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਦਿੱਲੀ ਸਥਿਤ ਗੁਰਦੁਆਰਾ ਤਿਲਕ ਨਗਰ ਵਿਖੇ 15 ਨਵੰਬਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਘਟਨਾ ਨੂੰ 17 ਨਵੰਬਰ ਤੱਕ ਛੁਪਾਉਣ ਦੀ ਅਣਗਹਿਲੀ ਕਰਨ ਵਾਲੇ ਪ੍ਰਬੰਧਕੀ ਮੈਂਬਰਾਂ ਤੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦਾ ਸਖ਼ਤ ਫੈਸਲਾ ਲਿਆ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਤੇ ਲੋਕਾਂ ਦੀ ਮੰਗ ਵਾਲਾ ਫੈਸਲਾ ਮੰਨਿਆ ਜਾ ਸਕਦਾ ਹੈ,ਕਿਉਂਕਿ ਘਟਨਾ ਨੂੰ ਛੁਪਾਉਣ ਦੀ ਅਣਗਹਿਲੀ ਬਦਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਅਤੇ ਜੀ ਕੇ ਤੋਂ ਇਲਾਵਾ ਬਹੁਤ ਸਾਰੇ ਲੋਕਾਂ ਦੀ ਮੰਗ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਘਟਨਾ ਨੂੰ ਦੋ ਦਿਨ ਤੱਕ ਛੁਪਾਉਣ ਵਾਲੇ ਪ੍ਰਬੰਧਕੀ ਮੈਂਬਰਾਂ ਤੇ ਕਾਰਵਾਈ ਕੀਤੀ ਜਾਵੇ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਥੇਦਾਰ ਅਕਾਲਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੇਅਦਬੀ ਘਟਨਾ ਨੂੰ ਦੋ ਦਿਨ ਛੁਪਾਉਣ ਵਾਲੀ ਪ੍ਰਬੰਧਕ ਕਮੇਟੀ ਮੈਂਬਰਾਂ ਤੇ ਸਖ਼ਤ ਕਾਰਵਾਈ ਕਰਦਿਆਂ ਤਲਬ ਕਰਨ ਵਾਲੇ ਫੈਸਲੇ ਦਾ ਸਵਾਗਤ ਤੇ ਹਮਾਇਤ ਕਰਦੀ ਹੋਈ ਮੰਗ ਕਰਦੀ ਹੈ ਇਹਨਾਂ ਮੈਂਬਰਾਂ ਨੂੰ ਪੁੱਛਿਆ ਜਾਵੇ ਕਿ ਘਟਨਾ ਨੂੰ ਦੋ ਦਿਨ ਛੁਪਾਉਣ ਦੀ ਅਣਗਹਿਲੀ ਕਿਸ ਦੇ ਕਹਿਣ ਤੇ ਕੀਤਾ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਤਿਲਕ ਨਗਰ ਦਿੱਲੀ ਦੇ ਗੁਰਦੁਆਰੇ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਦਬੀ ਵਾਲੀ ਘਟਨਾ ਨੂੰ ਦੋ ਦਿਨ ਛੁਪਾਉਣ ਦੀ ਭੁੱਲ ਕਰਨ ਵਾਲੇ ਕਮੇਟੀ ਮੈਂਬਰਾਂ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਇਸ ਨੂੰ ਲੋਕਾਂ ਦੀ ਮੰਗ ਵਾਲਾ ਫੈਸਲਾ ਮੰਨਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਦੋ ਦਿਨਾਂ ਤੋਂ ਇਹ ਮੰਗ ਉੱਠ ਰਹੀ ਸੀ ਕਿ ਬੇਅਦਬੀ ਘਟਨਾ ਨੂੰ ਦੋ ਦਿਨ ਤਕ ਛੁਪਾਉਣ ਵਾਲੇ ਪ੍ਰਬੰਧਕਾਂ ਤੇ ਸਖਤ ਕਾਰਵਾਈ ਕੀਤੀ ਜਾਵੇ, ਭਾਈ ਖਾਲਸਾ ਨੇ ਕਿਹਾ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਦੇ ਪ੍ਰਬੰਧਕੀ ਮੈਂਬਰਾਂ ਨੂੰ ਤਲਬ ਕਰਨਾ ਬਹੁਤ ਸ਼ਲਾਘਾਯੋਗ ਉਪਰਾਲਾ ਤੇ ਲੋਕਾਂ ਦੇ ਮੰਗ ਵਾਲੀ ਕਾਰਵਾਈ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਇਹਨਾਂ ਮੈਂਬਰਾਂ ਤੋਂ ਇਹ ਪਤਾ ਲਾਉਣਾ ਬਹੁਤ ਜ਼ਰੂਰੀ ਹੈ ਕਿ ਆਖਿਰ ਇਨ੍ਹਾਂ ਨੇ ਗੁਰਬਾਣੀ ਬੇਅਦਬੀ ਘਟਨਾ ਨੂੰ ਦੋ ਦਿਨ ਛੁਪਾਉਣ ਦੀ ਕੋਸ਼ਿਸ਼ ਕਿਸ ਦੇ ਇਸ਼ਾਰੇ ਤੇ ਕੀਤੀ, ਭਾਈ ਖਾਲਸਾ ਨੇ ਘਟਨਾ ਮੁਤਾਬਕ 45 ਸਾਲਾਂ ਵਿਅਕਤੀ 15 ਨਵੰਬਰ ਨੂੰ ਗੁਰਦੁਆਰੇ ਵਿੱਚ ਆਉਂਦਾ ਹੈ ਤੇ ਬਾਣੀ ਪੜਨ ਦੇ ਬਹਾਨੇ ਉਹ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾੜ ਕੇ ਨਾਲ ਲੈ ਜਾਂਦਾ ਹੈ ਅਤੇ 17 ਨਵੰਬਰ ਨੂੰ ਉਹ ਫਿਰ ਬੇਅਦਬੀ ਨੂੰ ਅੰਜਾਮ ਦੇਣ ਲਈ ਆਉਂਦਾ ਹੈ ਤੇ ਉਸ ਨੂੰ ਫੜ ਲਿਆ ਜਾਂਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦਿਲੀ ਤਿਲਕ ਨਗਰ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਘਟਨਾ ਨੂੰ ਮੈਂਬਰਾਂ ਵੱਲੋਂ ਛੁਪਾਉਣ ਦੀ ਕੀਤੀ ਅਣਗਹਿਲੀ ਕਰਨ ਦੀ ਨਿੰਦਾ ਕਰਦੀ ਹੈ ਉਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੇਅਦਬੀ ਨੂੰ ਦੋ ਦਿਨ ਛੁਪਾਉਣ ਦੀ ਅਣਗਹਿਲੀ ਕਰਨ ਵਾਲੇ ਪ੍ਰਬੰਧਕੀ ਮੈਂਬਰਾਂ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਦੀ ਸ਼ਲਾਘਾ ਕਰਦੀ ਹੋਈ ਇਸ ਫੈਸਲੇ ਨੂੰ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੈ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਨਾਲ ਭਾਈ ਦਿਲਬਾਗ ਸਿੰਘ ਬਾਗੀ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਤੋ ਇਲਾਵਾ ਹੋਰ ਵੀ ਆਗੂ ਮਜੌਦ ਸਨ ।

