ਮਹਾਨ ਸੀਸ ਭੇਟ ਯਾਤਰਾ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੱਕ 14 ਦਸੰਬਰ ਤੋਂ 18 ਦਸੰਬਰ ਤੱਕ ਰੰਗਰੇਟਾ ਕੌਮ ਦੇ ਜਥੇਦਾਰਾਂ ਵੱਲੋਂ ਕੀਤੀ ਜਾ ਰਹੀ ਹੈ – ਜਥੇ ਬਾਬਾ ਮੇਜਰ ਸਿੰਘ ਸੋਢੀ,ਜਥੇ ਬਲਦੇਵ ਸਿੰਘ ਵੱਲਾ

ਦੇਸ਼

ਦਿੱਲੀ, ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)–ਹਰ ਸਾਲ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰੰਗਰੇਟਾ ਕੌਮ ਦੇ ਜਥੇਦਾਰ ਸਾਹਿਬਾਨਾ ਵੱਲੋਂ ਸਾਂਝੇ ਤੌਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਯੋਗ ਨਾਲ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਕੀਤੀ ਜਾਣ ਵਾਲੀ ਮਰਯਾਦਾ ਤਹਿਤ ਇਸ ਵਾਰ ਇਹ ਸੀਸ ਭੇਟ ਯਾਤਰਾ ਰੰਗਰੇਟਾ ਕੌਮ ਦੇ ਮਹਾਨ ਜਰਨੈਲ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਹੀਦ ਬਾਬਾ ਜੀਵਨ ਸਿੰਘ ਤਰਨਾ ਦਲ ਅਤੇ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਸ਼ਹੀਦ ਬਾਬਾ ਸੰਗਤ ਸਿੰਘ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨਾਂ ਵੱਲੋਂ ਸਾਂਝੇ ਤੌਰ ਤੇ ਕੀਤੀ ਜਾ ਰਹੀ ਅਤੇ ਇਹ ਸੀਸ ਭੇਟ ਯਾਤਰਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਅਨੰਦਪੁਰ ਸਾਹਿਬ ਵਿਖੇ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਮਹਾਨ ਵਰਦਾਨ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਦੀ ਯਾਦ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਵਾਰ ਇਹ ਸੀਸ ਭੇਟ ਯਾਤਰਾ 14 ਦਸੰਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋ ਕੇ 18 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੱਕ ਕੱਢੀਂ ਜਾ ਰਹੀ ਹੈ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ,ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਜਨਰਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਨਨਕਾਣਾ ਸਾਹਿਬ ਵਾਲੇ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁੱਖ ਪ੍ਰਬੰਧਕਾਂ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਸੀਸ ਭੇਂਟ ਯਾਤਰਾ ਕਰਨ ਸਬੰਧੀ ਦਿੱਲੀ, ਹਰਿਆਣਾ ਤੇ ਪੰਜਾਬ ਸਰਕਾਰ ਦੇ ਪੁਲਿਸ ਪ੍ਰਸ਼ਾਸਨ ਤੋਂ ਮਨਜ਼ੂਰੀ ਲੈ ਲਈ ਹੈ ਅਤੇ ਉਹ ਸੀਸ ਭੇਟ ਯਾਤਰਾ ਨੂੰ ਪੂਰਾ ਸੰਯੋਗ ਦੇਣ ਲਈ ਵਚਨਬੱਧ ਹਨ, ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬੱਸ ਨਹੀਂ ਸੀਸ ਭੇਟ ਯਾਤਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਪੂਰਾ ਸੰਯੋਗ ਦਿੱਤਾ ਜਾਵੇਗਾ, ਭਾਈ ਖਾਲਸਾ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਸੀਸ ਭੇਟ ਯਾਤਰਾ 14 ਦਸੰਬਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਵੇਰੇ 10 ਪੂਰੇ ਜਾਹੋਜਲਾਲ ਨਾਲ ਆਰੰਭ ਹੋਵੇਗੀ ਅਤੇ ਵੱਖ ਵੱਖ ਉਹਨਾਂ ਪੜਾਵਾਂ ਤੋਂ ਹੁੰਦੀ ਹੋਈ ਜਿੰਨਾ ਪੜਾਵਾਂ ਰਾਹੀਂ ਸਹੀਦ ਬਾਬਾ ਜੀਵਨ ਸਿੰਘ ਜੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਸੀਸ ਲੈ ਕੇ ਆਏ ਸਨ ਰਸਤੇ ਵਿੱਚ ਸੀਸ ਭੇਂਟ ਯਾਤਰਾ ਦਾ ਸੰਗਤਾਂ ਵੱਲੋਂ ਸਵਾਗਤ ਕੀਤਾ ਜਾਵੇਗਾ ।

Leave a Reply

Your email address will not be published. Required fields are marked *