ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਗੁਰਦਾਸਪੁਰ

ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਤਰਜੀਹ: ਪਰਮਜੀਤ

ਗੁਰਦਾਸਪੁਰ, 19 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਸਿੱਖਿਆ ਵਿਭਾਗ ਗੁਰਦਾਸਪੁਰ ਵਿੱਚ ਪ੍ਰਸ਼ਾਸਨਿਕ ਤਬਦੀਲੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਸ਼ਰਮਾ ਦੇ ਅੰਮ੍ਰਿਤਸਰ ਤਬਾਦਲੇ ਤੋਂ ਬਾਅਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਈਮਰੀ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਦਾਸਪੁਰ ਦਾ ਚਾਰਜ ਸੰਭਾਲ ਲਿਆ।

ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੁਪਰਡੈਂਟ ਸ਼੍ਰੀ ਪ੍ਰਬੋਧ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ, ਸਾਬਕਾ ਜ਼ਿਲ੍ਹਾ ਗਾਈਡੈਂਸ ਕੌਂਸਲਰ ਪਰਮਿੰਦਰ ਸਿੰਘ ਸੈਣੀ, ਸਟੈਨੋ ਸਰਬਜੀਤ ਸਿੰਘ, ਅਮਨ ਕੁਮਾਰ, ਸ਼੍ਰੀਮਤੀ ਅਨੂ ਅਰੋੜਾ, ਮਲਕਿੰਦਰ ਸਿੰਘ ਅਤੇ ਜਸਬੀਰ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਅਹੁਦਾ ਸੰਭਾਲਣ ਉਪਰੰਤ ਪਰਮਜੀਤ ਕੌਰ ਨੇ ਕਿਹਾ ਕਿ ਸਿੱਖਿਆ ਵਿਭਾਗ ਦੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਅਧਿਆਪਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

Leave a Reply

Your email address will not be published. Required fields are marked *