ਕਪੂਰਥਲਾ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)— ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ ‘ਚ ਤੀਜ਼ੀ ਪਾਤਸ਼ਾਹੀ ਦੇ ਆਨਿਨ ਸੇਵਕ ਬਾਬਾ ਸ਼ਾਹ ਹੁਸੈਨ ਜੀ ਦੀ ਯਾਦ ‘ਚ ਸਥਾਨਕ ਬਣੇਂ ਅਸਥਾਨ ਤੇ ਮਜੌਦਾ ਗੱਦੀ ਨਸ਼ੀਨ ਸੰਤ ਬਾਬਾ ਜੋਗੀ ਸ਼ਾਹ ਜੀ ਤਲਵੰਡੀ ਚੌਧਰੀਆਂ ਦੀ ਨਿਗਰਾਨੀ ਹੇਠ ਮਾਲਵਾ ਤਰਨਾ ਦਲ ਦੇ ਸੰਯੋਗ ਨਾਲ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਵਾ ਕੇ ਨੌਜਵਾਨ ਪੀੜ੍ਹੀ ਨੂੰ ਖਾਲਸਾਈ ਜੰਗ ਜੂੰ ਖੇਡਾਂ ਰਾਹੀਂ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ,ਇਸ ਮੌਕੇ ਤੇ ਸਨਮਾਨਯੋਗ ਹਸਤੀਆਂ ਤੇ ਮਹੱਲਾ ਖੇਡਣ ਵਾਲਿਆਂ ਦਾ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਤੇ ਮਜੌਦਾ ਗੱਦੀ ਨਸ਼ੀਨ ਬਾਬਾ ਜੋਗੀ ਸ਼ਾਹ ਜੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਦੇਗਾਂ ਸਰਦਾਈਆ ਦੇ ਅਤੁੱਟ ਲੰਗਰ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਨਾਲ ਮੁਹੱਲੇ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਮਾਲਵਾ ਤਰਨਾਦਲ ਬਾਬਾ ਸੰਗਤ ਸਿੰਘ ਵੱਲੋਂ ਦਲਪੰਥ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਫੂਲ ਬਠਿੰਡਾ ਦੀ ਅਗਵਾਈ ‘ਚ ਤੀਜੀ ਪਾਤਸ਼ਾਹੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਅਨਿਨ ਸੇਵਕ ਸੰਤ ਸ਼ਾਹ ਹੁਸੈਨ ਜੀ ਦੇ ਅਸਥਾਨਾਂ ਤੇ ਗੱਦੀ ਨਸ਼ੀਨ ਬਾਬਾ ਜੋਗੀ ਸ਼ਾਹ ਜੀ ਤਲਵੰਡੀ ਚੌਧਰੀਆਂ ਕਪੂਰਥਲਾ ਵੱਲੋਂ ਮਹੱਲੇ ਦਾ ਪ੍ਰਦਰਸ਼ਨ ਕਰਵਾ ਕੇ ਨਸ਼ਿਆਂ ਵੱਲ ਵਧ ਰਹੀ ਨੌਜਵਾਨ ਪੀੜ੍ਹੀ ਨੂੰ ਖ਼ਾਲਸਾਈ ਜੰਗ ਜੂੰ ਖੇਡਾਂ ਨਾਲ ਜੋੜਨ ਦੀ ਮਰਯਾਦਾ ਚਲਾਈ ਹੋਈ ਹੈ ਅਤੇ ਇਸ ਮਰਯਾਦਾ ਤੇ ਪਹਿਰਾ ਦੇਂਦਿਆਂ ਇਸ ਸਾਲ ਮਾਲਵਾ ਤਰਨਾਦਲ ਬਾਬਾ ਸੰਗਤ ਸਿੰਘ ਜੀ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਜੀ ਦੀ ਅਗਵਾਈ ‘ਚ ਨਿਹੰਗ ਸਿੰਘ ਜਥੇਬੰਦੀਆਂ ਦੀਆਂ ਫੌਜਾਂ ਵੱਲੋਂ ਦੁਪਹਿਰ ਤੋਂ ਬਾਅਦ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ’ਚ ਖੰਡੇ ਕਿਰਪਾਨਾਂ ਨੇਜੇ ਬਰਛੇ ਬਰਛੀਆਂ ਤੇ ਹੋਰ ਕਈ ਤਰ੍ਹਾਂ ਦੇ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸੰਤ ਸ਼ਾਹ ਹੁਸੈਨ ਜੀ ਦੇ ਬਣੇ ਅਸਥਾਨਾਂ ਦੇ ਨਜ਼ਦੀਕ ਖੁੱਲੇ ਖੇਤਾਂ ਵਿਚ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਗਿਆ , ਨਿਹੰਗ ਸਿੰਘਾਂ ਨੇ ਮਹੱਲੇ ‘ਚ ਘੌੜ ਸਵਾਰੀ, ਨੇਜ਼ਾ ਬਾਜ਼ੀ,ਗਤਕਾ ਬਾਜੀ, ਪੋਤੜੇ ਕੱਢਣੇ, ਨੰਗੀਆਂ ਕ੍ਰਿਪਾਨਾਂ ਦੇ ਜੌਹਰ,ਦੋ ਦੋ ਤਿੰਨ ਤਿੰਨ ਚਾਰ ਚਾਰ ਇਕੱਠੇ ਘੌੜਿਆ ਦੀਆਂ ਦੌੜਾਂ ਲਵਾਉਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਨੌਜਵਾਨਾਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ,ਭਾਈ ਖਾਲਸਾ ਨੇ ਦੱਸਿਆ ਮਹੱਲਾ ਖੇਡਣ ਵਾਲਿਆਂ ਤੇ ਹੋਰ ਸਮਯੋਗ ਹਸਤੀਆਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆਂ ਅਤੁੱਟ ਵਰਤਾਏ ਗਏ, ਇਸ ਮੌਕੇ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਮੁਖੀ ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਜੀ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਵੱਲਾ ਮੁਖੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਾਝਾ ਤਰਨਾ ਦਲ, ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਝੌਤੇ ਵਾਲੇ, ਜਥੇਦਾਰ ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਬਾਬਾ ਮਹਿੰਦਰ ਸਿੰਘ, ਜਥੇਦਾਰ ਬਾਬਾ ਬਲਬੀਰ ਸਿੰਘ ਜੀ ਯੂਪੀ ਵਾਲੇ, ਜਥੇਦਾਰ ਹਰਪ੍ਰੀਤ ਸਿੰਘ ਘਾਲ ਤੋਂ ਇਲਾਵਾ ਬਹੁਤ ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਾਹਿਬਾਨ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ ।

