ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762ਈ,ਜੋਗੀ ਮਾਜਰਾ ਰੋਡ,ਕੁੱਪ ਕਲਾਂ ਮਾਲੇਰਕੋਟਲਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ- ਭਾਈ ਮਨਪ੍ਰੀਤ ਸਿੰਘ

ਮਾਲਵਾ

ਮਾਲੇਰਕੋਟਲਾ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)– ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਸਾਕਾ 5 ਫਰਵਰੀ 1762 ਈ ਜੋਗੀ ਮਾਜਰਾ ਰੋਡ,ਕੁਪ ਕਲਾਂ ਮਾਲੇਰਕੋਟਲਾ ਵਿਖੇ ਦਸਵੀਂ ਦਾ ਸ਼ੁੱਭ ਦਿਹਾੜੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸਨਮਾਨ ਯੋਗ ਹਸਤੀਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀ ਹਾਜ਼ਰੀ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਦੇ ਬਾਨੀ ਤੇ ਪੂਰਨ ਬ੍ਰਹਮਗਿਆਨੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਜੀ ਹੋਰਾਂ ਵੱਲੋਂ ਗੁਰੂ ਸਾਹਿਬਾਨਾਂ ਨਾਲ ਸਬੰਧਤ ਸਾਰੇ ਦਿਹਾੜੇ ਮਨਾਉਣ ਦੇ ਨਾਲ ਹਰ ਐਤਵਾਰ ਨੂੰ ਸੁਖਮਨੀ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਨਾਲ ਜੋੜਨ ਦੀ ਮਰਯਾਦਾ ਦੇ ਨਾਲ ਨਾਲ ਹਰ ਮਹਿਨੇ ਦੀ ਦਸਵੀਂ ਤੇ ਸੰਗਤਾਂ ਵੱਲੋਂ ਰਖਵਾਏ ਅਖੰਡ ਪਾਠਾਂ ਦੇ ਭੋਗ ਤੋਂ ਬਾਅਦ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦੀ ਮਰਯਾਦਾ ਪਰੰਪਰਾ ਚਲਾਈ ਹੋਈ ਹੈ, ਭਾਈ ਖਾਲਸਾ ਨੇ ਦੱਸਿਆ ਇਸ ਚਲਾਈ ਮਰਯਾਦਾ ਤੇ ਮਜੌਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਹੋਰਾਂ ਵੱਲੋਂ ਬਾਖੋਬੀ ਨਾਲ ਪਹਿਰਾ ਦੇਂਦਿਆਂ ਦਸਵੇਂ ਦੇ ਦਿਹਾੜੇ ਸ਼ਰਧਾ ਨਾਲ ਮਨਾਏ ਗਏ, ਭਾਈ ਖਾਲਸਾ ਨੇ ਦਸਵੀਂ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਲੜੀਵਾਰ ਆਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਨ੍ਹਾਂ ਦੇ ਅਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਅਤੇ ਜਿਥੇ ਸੰਗਤਾਂ ਨੂੰ ਗੁਰਬਾਣੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ ਉਥੇ ਇਸ ਅਸਥਾਨ ਦੇ ਬਾਨੀ ਸੰਤ ਮਹਾਂਪੁਰਸ਼ ਬਾਬਾ ਜੰਗ ਸਿੰਘ ਦੇ ਜੀਵਨ ਇਤਿਹਾਸ ਤੇ ਨਾਮ ਸਿਮਰਨ ਤੇ ਪੰਥਕ ਸੇਵਾਵਾਂ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਸਮੂਹ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਬੋਲਦਿਆਂ ਭਾਈ ਮਨਪ੍ਰੀਤ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕਰਨ ਦੇ ਨਾਲ ਨਾਲ ਗੁਰੂ ਘਰ ਦੀਆਂ ਚੱਲ ਸੇਵਾਵਾਂ’ਚ ਤਨ ਮਨ ਧਨ ਨਾਲ ਸੇਵਾ ਕਰਨ ਕਰਨ ਦੀ ਸੰਗਤਾਂ ਨੂੰ ਅਪੀਲ ਕੀਤੀ ਉਹਨਾਂ ਕਿਹਾ ਕਾਰ ਪਾਰਕਿੰਗ ਦੀ ਸੇਵਾ ਜੰਗੀ ਪੱਧਰ ਤੇ ਚੱਲ ਰਹੀ ਹੈ ਅਤੇ ਸੰਗਤਾਂ ਦੀਆਂ ਗੱਡੀਆਂ ਦੀ ਪਾਰਕਿੰਗ ਲਈ ਇਹ ਸੇਵਾ ਜਲਦੀ ਮੁਕੰਮਲ ਕਰ ਲਈ ਜਾਵੇਗੀ ।

Leave a Reply

Your email address will not be published. Required fields are marked *