ਚਮਕੌਰ ਸਾਹਿਬ, ਗੁਰਦਾਸਪੁਰ, 21 ਨਵੰਬਰ (ਸਰਬਜੀਤ ਸਿੰਘ)— ਚਮਕੌਰ ਗੜ੍ਹੀ ਦੇ ਅਖੀਰਲੇ ਸ਼ਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ ) ਦੇ 322 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਵ ਪੱਧਰੀ ਸ਼ਹੀਦੀ ਸਮਾਗਮ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ 22 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ,ਜਿਸ ਵਿੱਚ ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ,ਸੰਤ ਸਮਾਜ ਤੋਂ ਹੋਰ ਹਜ਼ਾਰਾਂ ਸੰਗਤਾਂ ਇਸ ਸਮਾਗ਼ਮ ਵਿੱਚ ਪਹੁੰਚ ਰਹੀਆਂ ਹਨ, ਸਮਾਗ਼ਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਤੇ ਵਾਲਿਆਂ ਤੋਂ ਇਲਾਵਾ ਜਥੇਦਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਮੁਖੀ ਦਸਮੇਸ਼ ਤਰਨਾਦਲ,ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਮੁਖੀ ਸਹੀਦ ਬਾਬਾ ਜੀਵਨ ਸਿੰਘ ਜੀ ਮਾਝਾ ਤਰਨਦਲ, ਜਥੇਦਾਰ ਬਲਦੇਵ ਸਿੰਘ ਮੁਸਤਫਾਪੁਰ ,ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ ਤੋਂ ਇਲਾਵਾ ਸੈਂਕੜੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਸਹਿਬਾਨ ਸ਼ਹੀਦੀ ਸਮਾਗਮ ਵਿੱਚ ਪਹੁੰਚ ਰਹੇ ਹਨ, ਸਮਾਗਮ ਗੁਰਦੁਆਰਾ ਸਹੀਦ ਬੁਰਜ਼ ਚਮਕੌਰ ਸਾਹਿਬ ਸ਼ਹੀਦੀ ਅਸਥਾਨ ਬਾਬਾ ਜੀਵਨ ਸਿੰਘ ਦੇ ਸਥਾਨਾਂ ਤੋਂ ਰਵਾਨਾ ਹੋਵੇਗਾ ਅਤੇ 10 ਵਜੇ ਤੋਂ ਲੈਕੇ ਸ਼ਾਮ 4 ਵਜੇ ਤੱਕ ਚੱਲੇਗਾ, ਸਮਾਗ਼ਮ ਵਿਚ ਕੁਝ ਅਹਿਮ ਅਤੇ ਵਿਸ਼ੇਸ਼ ਐਲਾਨ ਕੀਤੇ ਜਾਣਗੇ, ਇਸ ਮੌਕੇ ਗੁਰੂ ਕੇ ਲੰਗਰ ਦੇਗਾਂ ਜਰਦਾਈਆ ਅਤੁੱਟ ਵਰਤਾਏ ਜਾਣਗੇ, ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਨਨਕਾਣਾ ਸਾਹਿਬ, ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਸਮਾਗਮ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਝੌਤੇ ਵਾਲੇ ਆਦਿ ਮੁੱਖੀ ਜਥੇਦਾਰ ਸਾਹਿਬਾਨ ਵੱਲੋਂ ਸਮੂਹ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ,ਸੰਤ ਸਮਾਜ ਤੇ ਹੋਰ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ 322 ਵੇਂਂ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸਵ ਪੱਧਰੀ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਵਿੱਚ ਆਪਣੇ ਆਪਣੇ ਵਹੀਕਲਾ ਤੇ ਹੋਰ ਸਾਧਨਾ ਰਾਹੀਂ 22 ਨਵੰਬਰ ਨੂੰ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਪਹੁੰਚਣ ਦੀ ਲੋੜ ਤੇ ਜੋਰ ਦੇਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਗੱਲਬਾਤ ਕਰਨ ਤੋਂ ਉਪਰੰਤ ਇੱੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਗੁਰਦੁਆਰਾ ਸ਼ਹੀਦ ਬੁਰਜ ਸ਼ਹੀਦੀ ਅਸਥਾਨ ਬਾਬਾ ਜੀਵਨ ਸਿੰਘ ਜੀ ਭਾਈ ਜੈਤਾ ਜੀ ਚਮਕੌਰ ਸਾਹਿਬ ਵਿਖੇ 20 ਨਵੰਬਰ ਤੋਂ ਗੁਰਬਾਣੀ ਦੇ ਅਖੰਡਪਾਠ ਸਾਹਿਬ ਆਰੰਭ ਕਰਵਾਏ ਗਏ ਹਨ, ਜਿਨ੍ਹਾਂ ਦੇ 22 ਨਵੰਬਰ ਨੂੰ ਭੋਗ ਪਾਉਣ ਤੋਂ ਉਪਰੰਤ ਚਮਕੌਰ ਸਾਹਿਬ ਦੀ ਦਾਣਾ ਮੰਡੀ ਵਿਖੇ ਸ਼ਹੀਦੀ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਸਮਾਗਮ ਵਿੱਚ ਵੱਖ ਵੱਖ ਸੂਬਿਆਂ ਤੋਂ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ ਅਤੇ ਹਰ ਬੁਲਾਰੇ ਨੂੰ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ, ਭਾਈ ਖਾਲਸਾ ਨੇ ਕਿਹਾ ਇਸ ਮੌਕੇ ਤੇ ਸਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹੀਦੀ ਸਬੰਧੀ ਅਹਿਮ ਅਤੇ ਵਿਸ਼ੇਸ਼ ਐਲਾਨ ਕੀਤੇ ਜਾਣਗੇ ਅਤੇ ਸਹੀਦੀ ਸਬੰਧੀ ਪਾਏ ਜਾ ਭ੍ਰਮ ਭੁਲਾਖੇ ਦੂਰ ਕੀਤੇ ਜਾਣਗੇ, ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ ਅਤੇ ਸਨਮਾਨਯੋਗ ਹਸਤੀਆਂ ਦਾ ਮੁੱਖ ਜਥੇਦਾਰ ਸਾਹਿਬਾਨਾਂ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਮੁਖ ਪ੍ਰਬੰਧਕ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਝੌਤੇ ਵਾਲਿਆਂ ਵੱਲੋਂ ਸਨਮਾਨ ਕੀਤਾ ਜਾਵੇਗਾ, ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।

