ਚਮਕੌਰ ਸਾਹਿਬ, ਗੁਰਦਾਸਪੁਰ, 22 ਨਵੰਬਰ (ਸਰਬਜੀਤ ਸਿੰਘ)—- ਸਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਵਿਸ਼ਵ ਪੱਧਰੀ 322 ਵਾਂ ਸ਼ਹੀਦੀ ਸਮਾਗਮ ਚਮਕੌਰ ਸਾਹਿਬ ਦੀ ਪਵਿੱਤਰ ਸ਼ਹੀਦੀ ਧਰਤੀ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਦਾਣਾ ਮੰਡੀ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਚੌਤੇ ਵਾਲਿਆਂ ਦੀ ਦੇਖ ਰੇਖ ਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਦੇ ਨਾਲ ਨਾਲ ਚੜਦੀ ਕਲਾ ਵਿੱਚ ਹੋ ਨਿਬੜਿਆ, ਸ਼ਹੀਦੀ ਸਮਾਗਮ ਵਿੱਚ ਹਜਾਰਾਂ ਨਿਹੰਗ ਸਿੰਘ ਫ਼ੌਜਾਂ, ਸੈਂਕੜੇ ਸੰਤ ਸਮਾਜ ਦੇ ਸੰਤ ਮਹਾਂਪੁਰਸ਼, ਸੈਂਕੜੇ ਧਰਮੀ ਅਤੇ ਸਿਆਸੀ ਆਗੂਆਂ ਦੇ ਨਾਲ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦ ਬਾਬਾ ਜੀਵਨ ਸਿੰਘ ਦੀ ਮਹਾਨ ਕੁਰਬਾਨੀ ਦੀਆਂ ਵਾਰਾਂ ਵਿਚਾਰਾਂ ਸ੍ਰਵਣ ਕਰਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ, ਸੰਗਤਾਂ ਦੇ ਚਾਹ ਪਾਣੀ ਪਕੌੜੇ ਅਤੇ ਨਾਨਾ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਹਸਤੀਆਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਹ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦਾ 322 ਵਾਂ ਵਿਸ਼ਵ ਪੱਧਰੀ ਸ਼ਹੀਦੀ ਸਮਾਗਮ ਸਬੰਧੀ ਦੋ ਮਹੀਨਿਆਂ ਤੋਂ ਜੰਗੀ ਪੱਧਰ ਤੇ ਪ੍ਰਬੰਧ ਸ਼ੁਰੂ ਕੀਤੇ ਗਏ, ਅਤੇ ਪੂਰੇ ਪੰਜਾਬ ਦੇ ਕੋਨੇ ਕੋਨੇ ਤੇ ਸਮਾਗਮ ਸਬੰਧੀ ਬੈਨਰ ਤੇ ਪੋਸਟਰ ਲਗਾਏ ਗਏ ਸਨ ਜਿਸ ਦੀ ਬਦੌਲਤ ਸ਼ਹੀਦੀ ਸਮਾਗਮ ਵਿੱਚ ਲੱਖਾਂ ਦਾ ਇਕੱਠ ਹੋਇਆ, ਭਾਈ ਖਾਲਸਾ ਨੇ ਦੱਸਿਆ ਸ਼ਹੀਦੀ ਸਮਾਗਮ ਸਬੰਧੀ ਪਰਸੋਂ ਦੇ ਰੋਜ ਤੋਂ ਅਖੰਡਪਾਠ ਸਾਹਿਬ ਗੁਰਦੁਆਰਾ ਸ਼ਹੀਦੀ ਬੁਰਜ ਚਮਕੌਰ ਸਾਹਿਬ ਵਿਖੇ ਰੱਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਤੋਂ ਬਾਅਦ ਥਾਣਾ ਮੰਡੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ 322 ਵੇਂ ਸ਼ਹੀਦੀ ਸਮਾਗਮ ਦੀ ਆਰੰਭਤਾ ਹੋਈ,ਸਭ ਤੋਂ ਪਹਿਲਾਂ ਰਾਗੀ ਢਾਡੀ ਕਵੀਸ਼ਰਾਂ ਨੇ ਹਾਜ਼ਰੀ ਭਰ ਕੇ ਸ਼ਹੀਦੀ ਵਾਰਾ ਰਾਹੀਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ,ਠੀਕ ਦੋ ਵਜੋਂ ਤੋਂ ਦਸ ਮਿੰਟ ਪਹਿਲਾਂ ਧਾਰਮਿਕ ਅਤੇ ਸਿਆਸੀ ਆਗੂਆਂ ਵੱਲੋਂ ਆਪਣੇ ਆਪਣੇ ਵਿਚਾਰਾਂ ਰਾਹੀਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਵੱਲੋਂ ਸਿੱਖ ਪੰਥ ਲਈ ਕੀਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ, ਭਾਈ ਖਾਲਸਾ ਨੇ ਦੱਸਿਆ ਲੱਖਾਂ ਦੀ ਗਿਣਤੀ ਵਿਚ ਸ਼ਹੀਦੀ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਵਰਤਾਏ ਗਏ, ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਸਬੀਰ ਸਿੰਘ ਘੜੀ ਆਪ ਉਮੀਦਵਾਰ ਚਮਕੌਰ ਸਾਹਿਬ, ਸੁਖਵਿੰਦਰ ਸਿੰਘ ਡੈਨੀ, ਜਥੇਦਾਰ ਬਾਬਾ ਬਲਬੀਰ ਸਿੰਘ ਜੀ ਬੁੱਢਾ ਦਲ, ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਦਸਮੇਸ਼ ਤਰਨਾ ਦਲ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ, ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਨਾਗਰ ਸਿੰਘ ਹਰੀਆ ਵੇਲਾ ,ਜਥੇਦਾਰ ਪ੍ਰਗਟ ਸਿੰਘ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਸਤਨਾਮ ਸਿੰਘ ਪ੍ਰਧਾਨ, ਜਥੇਦਾਰ ਬਾਬਾ ਬਲਵਿੰਦਰ ਸਿੰਘ ਮਹਿਤਾ ਚੌਂਕ, ਜਥੇਦਾਰ ਦਿਲਬਾਗ ਸਿੰਘ ਬਾਲੇਵਾਲੀਏ, ਕੁਲਦੀਪ ਸਿੰਘ ਨੁਸ਼ਹਿਰਾ ਪਨੂਆ, ਬੀਬੀ ਸੁਖਪਾਲ ਕੌਰ ਵਿਦਿਅਕ ਭਲਾਈ ਟਰੱਸਟ,ਲੱਖਾ ਸਿਧਾਣਾ,ਐਮ ਐਲ ਏ,ਮੈਨੇਜਰ ਕਤਲਗੜ੍ਹ ਸਾਹਿਬ, ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਸ਼ਹੀਦੀ ਸਮਾਗਮ ਦੀਆਂ ਹਾਜ਼ਰੀਆਂ ਭਰ ਕੇ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਇਆ ,ਇਸ ਮੌਕੇ ਤੇ ਸ਼ਹੀਦੀ ਸਮਾਗ਼ਮ ਦੇ ਮੁੱਖ ਪ੍ਰਬੰਧਕ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਨੇ ਆਈਆਂ ਲੱਖਾਂ ਦੀ ਸੰਗਤਾਂ ਦਾ ਜਿਥੇ ਧੰਨਵਾਦ ਕੀਤਾ ਉਥੇ ਦੱਸਿਆ ਕਿ ਅੱਜ ਇਸ ਸਮਾਗਮ ਦਾ ਮੁੱਖ ਮੱਕਸਦ ਚਮਕੌਰ ਸਾਹਿਬ ਦੇ ਆਖਰੀ ਸਹੀਦ ਬਾਬਾ ਜੀਵਨ ਸਿੰਘ ਜੀ ਸ਼ਹੀਦੀ ਸਬੰਧੀ ਭ੍ਰਮ ਭੁਲਾਖੇ ਦੂਰ ਕਰਨ ਲਈ ਕੀਤਾ ਗਿਆ, ਜਸਬੀਰ ਸਿੰਘ ਗੜੀ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਨੂੰ ਚਮਕੌਰ ਸਾਹਿਬ ਦੇ ਆਖਰੀ ਸ਼ਹੀਦ ਦੱਸਣ ਦੀ ਬਜਾਏ ਕੌਮ ਦੇ ਸ਼ਹੀਦ ਦੱਸਣ ਤੇ ਵੱਡੀ ਪੱਧਰ ਤੇ ਇਤਰਾਜ਼ ਉਠਿਆ ਅਤੇ ਸਪਸ਼ਟ ਕੀਤਾ ਗਿਆ ਕਿ ਚਮਕੌਰ ਗੜ੍ਹੀ ਦੇ ਆਖਰੀ ਸਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਹੋਏ ਹਨ ਅਤੇ ਉਨ੍ਹਾਂ ਦੀ ਸ਼ਹੀਦੀ ਨੂੰ ਸਲਾਮ ਕਰਨ ਲਈ ਹੀ ਇਹ ਸ਼ਹੀਦੀ ਸਮਾਗਮ ਬੁਲਾਇਆ ਗਿਆ ਸੀ ।


