ਕੇਂਦਰ ਵੱਲੋਂ ਚੰਡੀਗੜ੍ਹ ਨੂੰ ਵੱਖਰਾ ਸੂਬਾ ਬਣਾਉਣ ਲਈ ਪੇਸ਼ ਕੀਤੇ ਸੋਧ ਬਿੱਲ ਦਾ ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਵਿਰੋਧ ਕਰਨਾ ਸ਼ਲਾਘਾਯੋਗ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਕੇਂਦਰ ਸਰਕਾਰ ਚੰਡੀਗੜ੍ਹ ਨੂੰ ਵੱਖਰਾ ਸੂਬਾ ਬਣਾਕੇ ਇਸ ਨੂੰ ਪੰਜਾਬ ਤੋਂ ਇਲੱਗ ਕਰਨ ਵਾਸਤੇ ਕਾਹਲੀ ਪਈ ਹੋਈ ਹੈ ਅਤੇ ਇਸ ਮਕਸਦ ਨਾਲ ਹੁਣ ਕੇਂਦਰ ਸਰਕਾਰ ਵਲੋਂ 1 ਦਸੰਬਰ ਤੋਂ ਸ਼ੁਰੂ ਹੋਣ ਜਾ ਰਹੇ ਪਾਰਲੀਮੈਂਟ ਇਜਲਾਸ ਵਿੱਚ ਇਸ ਸਬੰਧੀ ਸੋਧ ਬਿੱਲ ਲਿਆਂਦਾ ਜਾ ਸਕਦਾ ਹੈ ਜਦੋਂ ਕਿ ਪੰਜਾਬ ਸਰਕਾਰ ਦੇ ਨਾਲ ਨਾਲ ਸਮੂਹ ਸਿਆਸੀ ਪਾਰਟੀਆਂ ਵੱਲੋਂ ਇਸ ਦਾ ਖੁੱਲ ਕੇ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਦੱਸਿਆ ਜਾ ਰਿਹਾ ਕਿ ਕੇਦਰ ਸਰਕਾਰ ਚੰਡੀਗੜ ਨੂੰ ਪੰਜਾਬ ਤੋਂ ਇਲੱਗ ਕਰਕੇ ਵੱਖਰਾ ਸੂਬਾ ਗੋਸਤ ਕਰਨਾ ਚਾਹੁੰਦੀ ਹੈ ਪਰ ਕੇਂਦਰ ਦੀਆਂ ਚੰਡੀਗੜ੍ਹ ਨੂੰ ਪੰਜਾਬ ਤੋਂ ਇਲੱਗ ਕਰਨ ਵਾਲੀਆਂ ਕੋਸ਼ਿਸ਼ਾਂ ਸਿਰੇ ਨਹੀਂ ਚੜਨ ਦਿੱਤੀਆਂ ਜਾਣਗੀਆਂ ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੰਜਾਬ ਤੋਂ ਇਲੱਗ ਕਰਨ ਵਾਲੀ ਨੀਤੀ ਦਾ ਵਿਰੋਧ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਸੋਧ ਬਿਲ ਦਾ ਪੰਜਾਬ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਦੇ ਪ੍ਰਧਾਨ ਸ੍ਰ ਪ੍ਰਗਟ ਸਿੰਘ, ਅਕਾਲੀ ਦਲ ਬਾਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ,ਪੁਨਰਸੁਰਜੀਤ ਅਕਾਲੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਕੇਂਦਰ ਸਰਕਾਰ ਦੀ ਇਸ ਨੀਤੀ ਦਾ ਜਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਸੋਧ ਬਿੱਲ ਦੇ ਪਾਸ ਹੋਣ ਨਾਲ ਚੰਡੀਗੜ੍ਹ ਨੂੰ ਪੰਜਾਬ ਤੋਂ ਬਿੱਲਕੁਲ ਵੱਖਰਾ ਕਰ ਦਿੱਤਾ ਜਾਵੇਗਾ ਅਤੇ ਇਸ ਦਾ ਪ੍ਰਸ਼ਾਸਨ ਨੂੰ ਚਲਾਉਣ ਲਈ ਦੂਜਿਆਂ ਸੂਬਿਆਂ ਵਾਂਗ ਨਵਾਂ ਗਵਰਨਰ ਲਾ ਦਿੱਤਾ ਜਾਵੇਗਾ ਜਦੋਂ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦਾ ਪ੍ਰਸ਼ਾਸਕ ਪੰਜਾਬ ਦਾ ਗਵਰਨਰ ਹੀ ਹੁੰਦਾ ਹੈ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਚੰਡੀਗੜ੍ਹ ਪੰਜਾਬ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਅਤੇ ਕੁਝ ਸਮਾਂ ਪਹਿਲਾਂ ਹਰਿਆਣਾ ਨੇ ਆਪਣੀ ਰਾਜਧਾਨੀ ਅਲੱਗ ਕਰਨ ਦੀ ਮੰਗ ਰੱਖੀ ਸੀ ਅਤੇ ਫੈਸਲੇ ਮੁਤਾਬਕ ਜਿਨੀ ਦੇਰ ਤੱਕ ਹਰਿਆਣਾ ਦੀ ਰਾਜਧਾਨੀ ਨਵੀਂ ਨਹੀਂ ਬਣ ਜਾਂਦੀ ? ਉਹਨਾਂ ਦੇਰ ਤੱਕ ਪੰਜਾਬ ਨੂੰ ਕੁਝ ਵੱਖਰੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਭਾਈ ਖਾਲਸਾ ਨੇ ਕਿਹਾ ਨਵੇਂ ਸੋਧ ਬਿੱਲ ਦੇ ਪਾਸ ਹੋਣ ਨਾਲ ਇਹ ਸਾਰੀਆਂ ਸਹੂਲਤਾਂ ਪੰਜਾਬ ਤੋਂ ਖੋਹ ਲਈਆਂ ਜਾਣਗੀਆਂ ਅਤੇ ਕੇਂਦਰ ਸਰਕਾਰ ਪੰਜਾਬ ਤੋਂ ਚੰਡੀਗੜ੍ਹ ਨੂੰ ਵੱਖਰਾ ਕਰਨ ਵਿੱਚ ਕਾਮਯਾਬ ਹੋ ਜਾਵੇਗਾ ਅਤੇ ਹੁਣ ਕੇਦਰ ਸਰਕਾਰ ਵੱਲੋ ਸੋਧ ਬਿੱਲ ਪਾਸ ਕਰਨ ਨਾਲ ਇਹ ਸਾਰੀਆਂ ਸਹੂਲਤਾਂ ਪੰਜਾਬ ਤੋਂ ਖੋਹ ਲਈਆਂ ਜਾਣਗੀਆਂ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਕਰਕੇ ਭਾਜਪਾ ਨੂੰ ਛੱਡ ਕੇ ਇਸ ਸੋਧ ਬਿੱਲ ਦਾ ਪੰਜਾਬ ਦੀਆਂ ਸਮੂਹ ਸਿਆਸੀ ਪਾਰਟੀਆਂ ਵੱਲੋਂ ਵਿਰੋਧ ਕਰਨਾ ਸਮੇਂ ਦੀ ਲੋੜ ਵਾਲਾ ਬਹੁਤ ਹੀ ਸ਼ਲਾਘਾਯੋਗ ਤੇ ਪੰਜਾਬ ਦੇ ਲੋਕਾਂ ਦੀ ਮੰਗ ਵਾਲਾ ਪੈਂਤੜਾ ਮੰਨਿਆ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਅਗਰ ਕੇਦਰ ਸਰਕਾਰ ਇਸ ਸੋਧ ਬਿੱਲ ਨੂੰ ਪਾਸ ਕਰਨ ਤੋਂ ਪਿੱਛੇ ਨਹੀਂ ਹਟਦੀ ? ਤਾਂ ਪੰਜਾਬ’ਚ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਸੋਧ ਬਿੱਲ ਦਾ ਜਬਰਦਸਤ ਵਿਰੋਧ ਕੀਤਾ ਜਾ ਸਕਦਾ ਹੈ, ਕਿਉਂਕਿ ਇਸ ਨੀਤੀ ਰਾਹੀਂ ਕੇਂਦਰ ਦੀ ਵੱਖਵਾਦੀ ਭਾਜਪਾ ਸਰਕਾਰ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖਰਾ ਕਰਨਾ ਚਾਹੁੰਦੀ ਹੈ ? ਜਦੋਂ ਕਿ ਚੰਡੀਗੜ੍ਹ ਪੰਜਾਬ ਦਾ ਹਿਸਾ ਹੈ ਅਤੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਇਸ ਨਾਲ ਜੁੜੀਆਂ ਹੋਈਆਂ ਹਨ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਸੋਧ ਬਿਲ ਦਾ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਵਿਰੋਧ ਦਾ ਪੂਰਾ ਸਮਰਥਨ ਕਰਦੀ ਹੋਈ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਚੰਡੀਗੜ੍ਹ ਨੂੰ ਵੱਖਰਾ ਸੂਬਾ ਬਣਾਉਣ ਵਾਲਾ ਸੋਧ ਬਿੱਲ ਵਾਪਸ ਲਿਆ ਜਾਵੇ,ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹਿਸਾ ਹੈ ਅਤੇ ਇਸ ਤੇ ਪੰਜਾਬੀਆਂ ਦਾ ਪੂਰਾ ਪੂਰਾ ਹੱਕ ਹੈ ਜਿਸ ਕਰਕੇ ਪੰਜਾਬੀ ਹਰ ਹੀਲੇ ਇਸ ਨੂੰ ਪੰਜਾਬ ਤੋਂ ਇਲੱਗ ਨਹੀਂ ਹੋਣ ਦੇਵੇਗੇ, ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਚੰਡੀਗੜ੍ਹ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਸਿੰਦਾ ਸਿੰਘ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਰਛਪਾਲ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਕਮਾਲਕੇ ਤੋਂ ਇਲਾਵਾ ਹੋਰ ਕਈ ਆਗੂ ਸ਼ਾਮਲ ਸਨ ।

Leave a Reply

Your email address will not be published. Required fields are marked *