ਸੁਲਤਾਨਪੁਰ ਲੋਧੀ, ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੁਲਤਾਨ ਪੁਰ ਲੌਧੀ ਵਿਖੇ ਜੰਗੀ ਪੱਧਰ ਧਾਰਮਿਕ ਸਮਾਗਮ ਲਗਾਤਾਰ ਚੱਲ ਰਹੇ ਹਨ,ਨਗਰ ਕੀਰਤਨ ਸਜਾਏ ਰਹੇ ਹਨ, ਰਾਤਰੀ ਦਿਵਾਨਾ ਰਾਹੀਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਰਿਹਾ, ਪਿੰਡਾਂ ਪਿੰਡਾਂ ਵਿੱਚ ਗੁਰੂ ਨਾਨਕ ਦੇਵ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਆਉਂਣ ਵਾਲੀਆਂ ਸ਼ਰਧਾ ਵਾਨ ਸੰਗਤਾਂ ਲਈ ਹਰ ਤਰ੍ਹਾਂ ਦੇ ਵਧੀਆਂ ਪ੍ਰਬੰਧ ਕੀਤੇ ਹੋਏ ਹਨ ਅਤੇ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਇਆ ਹੋਇਆ ਜਿਸ ਵਿਚ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਧਾਰਮਿਕ ਖੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਣ ਦੇ ਨਾਲ ਨਾਲ ਗੁਰਬਾਣੀ, ਗੁਰੂ ਗ੍ਰੰਥ ਸਾਹਿਬ ਤੇ ਸਿੱਖ ਦੇ ਮਹਾਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਜਾ ਰਹੇ ਹਨ, ਉਥੇ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਗੁਰਪੁਰਬ ਸਮਾਗਮ ਦੇ ਆਖਰੀ ਦਿਨ 25 ਨਵੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਅਤੇ ਦਸ਼ਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮੁਹੱਲੇ ਦੇ ਪ੍ਰਦਰਸ਼ਨ ਰਾਹੀਂ ਘੌੜਸਵਾਰੀ, ਨੇਜ਼ਾ ਬਾਜ਼ੀ, ਗਤਕਾ ਬਾਜ਼ੀ, ਪੈਂਤੜੇ ਕੱਢਣੇ, ਨੰਗੀਆਂ ਤਲਵਾਰਾਂ ਨਾਲ ਗਤਕਾਬਾਜੀ ਦੇ ਜੌਹਰ ਆਦਿ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖ਼ਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਇਨਾਮ ਵੰਡੇ ਜਾਣਗੇ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਸਜਾਉਣ ਨੂੰ ਮੁੱਖ ਰੱਖਦਿਆਂ 23 ਨਵੰਬਰ ਅੱਜ ਤੋਂ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ, ਜਿਨ੍ਹਾਂ ਦੇ ਸੰਪੂਰਨ ਭੋਗ ਅਤੇ ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ’ਚ ਤਲਵਾਰਾਂ ਨੇਜੇ ਬਰਛੇ ਬਰਛੀਆਂ ਖੰਡੇ ਦੋਧਾਰੇ ਤੋਂ ਇਲਾਵਾ ਕਈ ਤਰ੍ਹਾਂ ਦੇ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਦਸਮੇਸ਼ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦੇ ਪ੍ਰਦਰਸ਼ਨ ਤਹਿਤ ਆਪਣੇ ਸੁਨਹਿਰੀ ਵਿਰਸੇ ਨੂੰ ਭੁੱਲ ਕੇ ਨਸ਼ਿਆਂ ਰਾਹੀਂ ਆਪਣੀ ਅਨਮੋਲ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਨੌਜਵਾਨਾਂ ਨੂੰ ਘੌੜਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ, ਪੈਂਤੜੇ ਕੱਢਣੇ ਤੇ ਘੌੜ ਸਵਾਰੀ, ਨੰਗੀਆਂ ਤਲਵਾਰਾਂ ਨਾਲ ਗਤਕਾ ਬਾਜ਼ੀ ਦੇ ਜੌਹਰ ਵਰਗੀਆਂ ਕਈ ਤਰ੍ਹਾਂ ਦੀਆਂ ਖ਼ਾਲਸਾਈ ਜੰਗ ਜੂੰ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸਰੀਰਕ ਤੰਦ ਰੁਸਤੀ ਰੱੱਖ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੁੱਖ ਮਕਸਦ ਰਹੇਗਾ ਕਿਉਂਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਵਾ ਕੇਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਸਮੇਂ ਅਤੇ ਲੋਕਾਂ ਦੀ ਮੰਗ ਹੈ ਭਾਈ ਖਾਲਸਾ ਨੇ ਦੱਸਿਆ ਮਹੱਲਾ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਜੀ ਮਾਝਾ ਤਰਨਾ ਦਲ ਸਹੀਦ ਬਾਬਾ ਜੀਵਨ ਸਿੰਘ ਜੀ, ਦਸਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਤੇ ਮਾਲਵਾ ਤਰਨਾ ਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਤੋਂ ਇਲਾਵਾ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਹੀਰਾਂ ਸਿੰਘ ਕੋਟ ਖਾਲਸਾ, ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ,ਮੀਤ ਜਥੇਦਾਰ ਬਾਬਾ ਨਰਿੰਦਰ ਸਿੰਘ ਵੱਲਾ, ਬਾਬਾ ਸਤਪਾਲ ਸਿੰਘ ਅਨੰਦਪੁਰ ਸਾਹਿਬ ਵਾਲੇ, ਜਥੇਦਾਰ ਮੱਖਣ ਸਿੰਘ ਰੰਗੜ ਨੰਗਲ, ਜਥੇਦਾਰ ਰਣਜੀਤ ਸਿੰਘ ਲੰਗਰਾਂ ਵਾਲੇ ਬਾਬਾ ਅਰਸ਼ਦੀਪ ਸਿੰਘ ਹੈਡ ਗ੍ਰੰਥੀ ਤੋਂ ਇਲਾਵਾ ਸੈਂਕੜੇ ਜਥੇਦਾਰ ਅਤੇ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਰਹਿਣ ਗੀਆ, ਗੁਰੂ ਕੇ ਲੰਗਰ ਲੰਗਰ ਦੇਗਾ ਸਰਦਾਈਆ ਅਤੁੱਟ ਵਰਤਾਏ ਜਾਣਗੇ ।।

