ਗੁਰਦਾਸਪੁਰ ਪੁਲਸ ਵਲੋਂ ਕਾਸੋ ਆਪਰੇਸ਼ਨ ਤਹਿਤ ਵਿਸ਼ੇਸ਼ ਚੈਕਿੰਗ

ਗੁਰਦਾਸਪੁਰ

ਨਸ਼ਿਆਂ ਦੀ ਵਰਤੋਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਮੁਹਿੰਮ ਜਾਰੀ

ਗੁਰਦਾਸਪੁਰ, 23 ਨਵੰਬਰ (ਸਰਬਜੀਤ ਸਿੰਘ)– ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਸ ਵੱਲੋਂ ਜ਼ਿਲ੍ਹੇ ਭਰ ਵਿੱਚ ਕਾਸੋ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਥਾਵਾਂ ਦੀ ਚੈਕਿੰਗ ਕੀਤੀ ਗਈ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ। ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਸ ਵਚਨਬੱਧ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਐੱਸ ਪੀ (ਐੱਚ) ਮਨਿੰਦਰਪਾਲ ਸਿੰਘ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਐੱਸ ਐੱਸ ਪੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਗਰੂਕਤਾ ਗਤੀਵਿਧੀਆਂ ਅਤੇ ਵਿਸ਼ੇਸ਼ ਚੈਕਿੰਗ  ਮੁਹਿੰਮ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲੀਸ ਵਲੋਂ ਕਾਸੋ ਵੱਖ ਵੱਖ ਇਲਾਕਿਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

ਉਹਨਾਂ ਦੱਸਿਆ ਕਿ ਪੁਲਸ ਵਲੋਂ ਲਗਾਤਾਰ ਚੈਕਿੰਗ ਅਤੇ ਸਖ਼ਤੀ ਦੇ ਨਾਲ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਵੀ ਲਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਰੋਜ਼ਾਨਾ ਪੱਧਰ ਉੱਤੇ ਪੁਲਸ ਵਲੋਂ ਵਿਦਿਅਕ ਅਦਾਰਿਆਂ ਅਤੇ ਹੋਰ ਜਨਤਕ ਥਾਵਾਂ ਉੱਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *