ਸੁਲਤਾਨ ਪੁਰ ਲੋਧੀ, ਗੁਰਦਾਸਪੁਰ, 25 ਨਵੰਬਰ ( ਸਰਬਜੀਤ ਸਿੰਘ)– ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨ ਪੁਰ ਲੌਧੀ ਵਿਖੇ ਲਗਾਤਾਰ ਤਿੰਨ ਦਿਨਾਂ ਤੋਂ ਚੱਲ ਰਹੇ ਧਾਰਮਿਕ ਸਮਾਗਮਾਂ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਹਿਬ ਦੀ ਅਗਵਾਈ ਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤਾਂ ਨੂੰ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕਾਬਾਜੀ, ਪੈਂਤੜੇ ਕੱਢਣੇ ਨੰਗੀਆਂ ਤਲਵਾਰਾਂ ਨਾਲ ਗਤਕਾ ਬਾਜ਼ੀ ਦੇ ਜੌਹਰ, ਕਿੱਲੀ ਤੇ ਕਿੱਲਾ ਪੁੱਟਣ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸੰਗਤ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਮੁਹੱਲੇ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ , ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈਕੇ ਲਗਤਾਰ ਚੱਲ ਰਹੇ ਧਾਰਮਿਕ ਸਮਾਗਮਾਂ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੇ ਹਾਜ਼ਰੀ ਲਵਾਕੇ ਗੁਰੂ ਨਾਨਕ ਪਾਤਸ਼ਾਹ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ, ਧਾਰਮਿਕ ਖ਼ੇਤਰ ਵਿੱਚ ਸਰਗਰਮ ਸੰਤਾਂ ਮਹਾਪੁਰਸ਼ਾਂ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਵੱਡੇ ਵੱਡੇ ਨਗਰ ਕੀਰਤਨ ਸਜਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਅਤੇ ਗੁਰੂ ਕੇ ਲੰਗਰ ਲਾ ਕੇ ਗੁਰੂ ਨਾਨਕ ਪਾਤਸ਼ਾਹ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ, ਉਥੇ ਹਰ ਸਾਲ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਖੇਡ ਕੇ ਸੰਗਤਾਂ ਨੂੰ ਖ਼ਾਲਸਾਈ ਖੇਡਾਂ ਦੇ ਪ੍ਰਦਰਸ਼ਨ ਰਾਹੀਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਦੀ ਮਰਯਾਦਾ ਤਹਿਤ ਮਹੱਲਾ ਵੀ ਖੇਡਿਆ ਗਿਆ,ਜਿਥੇ ਹੋਰਨਾਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਆਖੰਡ ਪਾਠ ਸਾਹਿਬ ਦੇ ਭੋਗ ਕੇ ਮੁਹੱਲੇ ਖੇਡੇ ਜਾ ਰਹੇ ਹਨ, ਉਥੇ ਰੰਗਰੇਟਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਆਪਣੇ ਆਪਣੇ ਪੜਾਵਾਂ ਤੇ ਗੁਰਬਾਣੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਜਿੰਨਾ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਮਾਝਾ ਤਰਨਾ ਦਲ ਨੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਦੀ ਅਗਵਾਈ’ਚ, ਮਾਲਵਾ ਤਰਨਾ ਦਲ ਬਾਬਾ ਸੰਗਤ ਸਿੰਘ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਦੀ ਅਗਵਾਈ’ਚ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ, ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ,ਮਿਸਲ ਸਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾ ਦਲ ਨੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਦੀ ਅਗਵਾਈ’ਚ ਮਿਸਲ ਸਹੀਦ ਬਾਬਾ ਬਲਵੰਤ ਸਿੰਘ ਮਾਝਾ ਤਰਨਾ ਦਲ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਦੀ ਅਗਵਾਈ ‘ਚ ਉਤਾਰਾ ਤੇ ਭੋਗ ਪਾਉਣ ਤੋਂ ਬਾਅ ਸ਼ਾਮ ਨੂੰ ਰੰਗਰੇਟਾ ਕੌਮ ਦੇ ਜੰਗੀ ਜਰਨੈਲ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਦੀ ਅਗਵਾਈ ‘ਚ ਸ਼ਾਨਦਾਰ ਮੁਹੱਲੇ ਦਾ ਪ੍ਰਦਰਸ਼ਨ ਕੀਤਾ, ਭਾਈ ਖਾਲਸਾ ਨੇ ਦੱਸਿਆ ਮਹੱਲੇ ਸਬੰਧੀ ਪਰਸੋ ਦੇ ਰੋਜ਼ ਤੋਂ ਗੁਰਦੁਆਰਾ ਬੇਬੇ ਨਾਨਕੀ ਦੇ ਬਾਹਰ ਦਸਮੇਸ਼ ਤਰਨਾ ਦਲ ਵੱਲੋਂ ਆਪਣੇ ਘੌੜਿਆ ਤੇ ਫ਼ੌਜਾਂ ਸਮੇਤ ਉਤਾਰਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ , ਜਿੰਨਾ ਦੇ ਭੋਗ ਅਤੇ ਧਾਰਮਿਕ ਦੀਵਾਨ ਦੀ ਸਮਾਪਤੀ ਤੋਂ ਬਾਅਦ ਨਿਹੰਗ ਸਿੰਘਾਂ ਨੇ ਆਪਣੇ ਆਪਣੇ ਘੌੜਿਆ ਤੇ ਸਵਾਰ ਹੱਥ ‘ਚ ਬਰਛੇ ਬਰਛੀਆਂ, ਖੰਡੇ, ਕਿਰਪਾਨਾਂ, ਦੋ ਧਾਰੇ ਨੇਜ਼ੇ ਤੇ ਹੋਰ ਕਈ ਤਰ੍ਹਾਂ ਦੇ ਜੰਗ ਜੂੰ ਰਵਾਇਤੀ ਹਥਿਆਰਾਂ ਨਾਲ ਲੈਸ ਹੋ ਕੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ਹੇਠ ਸਭ ਤੋਂ ਪਹਿਲਾਂ ਗੁਰਦੁਆਰਾ ਬੇਰ ਸਾਹਿਬ ਦੇ ਨਕਮਸਤਕ ਹੋਣ ਤੋਂ ਬਾਅਦ ਸਮੂਹ ਇਤਿਹਾਸਕ ਗੁਰਦੁਆਰਿਆਂ ਦੀਆਂ ਪਰੀਕਰਮਾ ਕੀਤੀਆਂ ਅਤੇ ਗੁਰਦੁਆਰਾ ਸੰਤ ਘਾਟ ਸਾਹਿਬ ਦੇ ਨਕਸਤਕ ਹੋਣ ਤੋਂ ਬਾਅਦ ਸਹਾਮਣੇ ਮੈਦਾਨ ਵਿੱ ਸ਼ਾਨਦਾਰ ਮਹੱਲਾਂ ਖੇਡਿਆ, ਭਾਈ ਖਾਲਸਾ ਨੇ ਦੱਸਿਆ ਨਿਹੰਗ ਸਿੰਘ ਫ਼ੌਜਾਂ ਨੇ ਮੁਹੱਲੇ ਦੋਰਾਂਨ ਘੌੜ ਸਵਾਰੀ, ਨੇਜ਼ਾ ਬਾਜ਼ੀ, ਗਤਕੇਬਾਜ਼ੀ, ਪੈਂਤੜੇ ਕੱੱਢਣੇ, ਨੰਗੀਆਂ ਤਲਵਾਰਾਂ ਨਾਲ਼ ਗਤਕਾ ਬਾਜੀ ਦੇ ਜੌਹਰ ਵਰਗੀਆਂ ਕਈ ਤਰ੍ਹਾਂ ਦੀਆਂ ਜੰਗ ਜੂੰ ਖਾਲਸਾਈ ਖੇਡਾਂ ਦਾ ਪ੍ਰਦਰਸ਼ਨ ਕਰਕੇ ਸੰਗਤਾਂ ਨੂੰ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਮੁਹੱਲਾ ਖੇਡਣ ਵਾਲ਼ੀਆਂ ਫੌਜਾਂ ਤੇ ਹੋਰਾ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਵੱਲੋਂ ਮਾਇਆ ਦੇ ਗੱਫੇ ਦੇ ਕੇ ਸਨਮਾਨ ਕੀਤਾ ਗਿਆ ,ਇਸ ਮੌਕੇ ਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁਟ ਵਰਤਾਏ ਗਏ, ਭਾਈ ਖਾਲਸਾ ਨੇ ਦੱਸਿਆ ਮਹੱਲੇ ਵਿੱਚ ਵਿਸ਼ੇਸ਼ ਤੌਰ ਤੇ ਤਰਨਾ ਦਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮੁਖੀ ਜਥੇਦਾਰ ਬਲਦੇਵ ਸਿੰਘ ਵੱਲਾ, ਮਾਲਵਾ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਸ਼ਮਸ਼ੇਰ ਸਿੰਘ, ਜਥੇਦਾਰ ਬਾਬਾ ਦਿਲਬਾਗ ਸਿੰਘ ਅਤੇ ਜਥੇਦਾਰ ਮਨਪ੍ਰੀਤ ਸਿੰਘ ਬਾਲੇ ਵਾਲਿਏ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਬਾਬਾ ਰਣਜੀਤ ਸਿੰਘ ਸੋਢੀ ਲੰਗਰਾਂ ਵਾਲੇ, ਭਾਈ ਅਰਸ਼ਦੀਪ ਸਿੰਘ ਸੋਢੀ, ਜਥੇਦਾਰ ਸਮਸੇਰ੍ ਸਿੰਘ ਬਾਲੇਵਾਲੀਏ ਤੋਂ ਇਲਾਵਾ ਸੈਂਕੜੇ ਜਥੇਦਾਰ ਅਤੇ ਹਜ਼ਾਰਾਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਹਾਜ਼ਰ ਸਨ,ਅਗਵਾਈ ਹੇਠ ਸ਼ਾਨਦਾਰ ਨਾਲ ਨਾਲ ਜਿਸ ਵਿੱਚ ਨਿਹੰਗ ਸਿੰਘ ਫ਼ੌਜਾਂ ਨੇ ਘੌੜਸਵਾਰੀ ਨੇਜ਼ਾ ਬਾਜ਼ੀ ਗਤਕਾ ਬਾਜ਼ੀ, ਪੈਂਤੜੇ ਕੱਡਣੇ, ਨੰਗੀਆਂ ਤਲਵਾਰਾਂ ਨਾਲ ਗਤਕਾ ਬਾਜ਼ੀ ਦੇ ਜੌਹਰ,ਸਥਾਨਕ ਇਲਾਵਾ ਨਿਹੰਗ ਅਤੇ ਅੱਜ ਸਮਾਗਮਾਂ ਦੇ ਆਖਰੀ ਦਿਨ ਦਸਮੇਸ਼ ਤਰਨਾ ਦਲ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ ਜੀ ਦੀ ਅਗਵਾਈ ਹੇਠ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਆਈ ਸੰਗਤਾਂ ਸਿੱਖੀ ਦੇ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ, ਭਾਈ ਖਾਲਸਾ ਨੇ ਦੱਸਿਆ ਇਸ ਦਸਮੇਸ਼ ਤਰਨਾ ਦਲ ਵੱਲੋਂ ਬੇਬੇ ਨਾਨਕੀ ਜੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਆਪਣੇ ਘੌੜਿਆ ਤੇ ਫੌਜਾ ਸਮੇਤ ਉਤਾਰਾ ਕੀਤਾ ਹੋਇਆ ਸੀ ਅਤੇ ਪਰਸੋਂ ਦੇ ਰੋਜ਼ ਤੇ ਅਖੰਡਪਾਠ ਸਾਹਿਬ ਅਰੰਭ ਕੀਤੇ ਹੋਏ ਸਨ ਜਿਨ੍ਹਾਂ ਦੇ ਅੱਜ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਭਾਗ ਲਿਆ ਤੇ ਆਈ ਸੰਗਤ ਨੂੰ ਗੁਰੂ ਨਾਨਕ ਮਹਾਰਾਜ ਜੀ ਦੇ ਪਾਵਨ ਪਵਿੱਤਰ ਜੀਵਨ ਇਤਹਾਸ ਨਾਲ ਜੋੜਿਆ,ਨਿਹੰਗ ਸਿੰਘਾਂ ਨੇ

