ਦਿੱਲੀ, ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)– ਸੀਸ ਭੇਂਟ ਨਗਰ ਕੀਰਤਨ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਸਾਹਿਬ,ਪ੍ਰਧਾਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਖਜਾਨਚੀ ਜਥੇਦਾਰ ਬਾਬਾ ਪ੍ਰਗਟ ਸਿੰਘ ਮਜੀਠਾ ਬਾਈਪਾਸ ਨੇ ਇੱਕ ਸਾਂਝੇ ਪ੍ਰੈਸ ਬਿਆਨ ਰਾਹੀਂ ਐਲਾਨ ਕੀਤਾ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਦਿੱਲੀ ਤੋਂ ਪੈਦਲ ਚੱਲ ਕੇ ਅਨੰਦਪੁਰ ਦੀ ਧਰਤੀ ਤੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਭੇਟ ਕਰਕੇ ਰੰਘਰੇਟੇ ਗੁਰ ਕੇ ਬੇਟੇ ਦਾ ਵਰਦਾਨ ਪ੍ਰਾਪਤ ਕਰਨ ਵਾਲੇ ਸੂਰਬੀਰ ਬਹਾਦਰ ਯੋਧੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ) ਜੀ ਦੀ ਯਾਦ ‘ਚ ਹਰ ਸਾਲ ਦੀ ਤਰ੍ਹਾਂ ਕੱਢਿਆ ਜਾਣ ਵਾਲਾ ਸੀਸ ਭੇਂਟ ਨਗਰ ਕੀਰਤਨ ਇਸ ਸਾਲ 14 ਦਸੰਬਰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਹੋ ਕੇ 18 ਦਸੰਬਰ ਤੱਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਦੀ ਧਰਤੀ ਤੇ ਪਹੁੰਚ ਰਿਹਾ ਹੈ ਅਤੇ ਸੀਸ ਭੇਟ ਨਗਰ ਕੀਰਤਨ ਸਬੰਧੀ ਸਿਖਾਂ ਦੀ ਮਿੰਨੀ ਪਾਰਲੀਮੈਂਟ ਸ੍ਰੋਮਣੀ ਗੁਰਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਦਿੱਲੀ ਪੁਲਿਸ ਪ੍ਰਸ਼ਾਸਨ, ਹਰਿਆਣਾ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਪ੍ਰਸ਼ਾਸਨ ਨਾਲ ਗੱਲਬਾਤ ਹੋ ਚੁੱਕੀ ਹੈ ਅਤੇ ਸੀਸ ਭੇਟ ਨਗਰ ਕੀਰਤਨ ਨੂੰ ਪੁਲਿਸ ਪ੍ਰਸ਼ਾਸਨ ਦਾ ਸੰਯੋਗ ਰਹੇਗਾ, ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੇ ਜਥੇਦਾਰ ਬਾਬਾ ਮੇਜ਼ਰ ਸਿੰਘ ਸੋਢੀ ਸਹਿਬ ਨੇ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਕੀਤੀ ਕਿ ਉਹ ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਸ਼ਹੀਦੀ ਨੂੰ ਸਮਰਪਿਤ ਸੀਸ ਭੇਟ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦੀ ਲੋੜ ਤੇ ਜੋਰ ਦੇਣ, ਇਹਨਾਂ ਪ੍ਰਬੰਧਕੀ ਜਥੇਦਾਰ ਸਾਹਿਬਾਨਾਂ ਨੇ ਕਿਹਾ ਨਗਰ ਕੀਰਤਨ ਵਿੱਚ 14 ਦਸੰਬਰ ਤੋਂ 18 ਦਸੰਬਰ ਤੱਕ ਸ਼ਾਮਲ ਹੋਣ ਵਾਲੀਆਂ ਸਾਰੀਆਂ ਸੰਗਤਾਂ ਦੇ ਰਹਿਣ ਸਹਿਣ ਖਾਣ ਪੀਣ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ,ਸੀਸ ਭੇਟ ਨਗਰਕੀਰਤਨ ਦਿੱਲੀ ਦੇ ਗੁਰਦੁਆਰਾ ਸੀਸਗੰਜ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਠੀਕ ਦਸ ਵਜੇ ਰਵਾਨਾ ਹੋਵੇਗਾ ਅਤੇ 18 ਦਸੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਮੈਨੇਜਰ ਗੁਰਦੁਆਰਾ ਸਾਹਿਬ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੱਲੋਂ ਸੀਸ ਭੇਟ ਨਗਰ ਕੀਰਤਨ ਦਾ ਸਵਾਗਤ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡਾ ਧਾਰਮਿਕ ਦੀਵਾਨ ਸਜਾਇਆ ਜਾਵੇਗਾ ।ਸੀਸ ਭੇਟ ਨਗਰ ਕੀਰਤਨ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਤੋਂ ਇਲਾਵਾ ਜਥੇਦਾਰ ਬਾਬਾ ਸੁਖਪਾਲ ਸਿੰਘ ਮਾਲਵਾ ਤਰਨਾ ਦਲ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫਪੁਰ, ਜਥੇਦਾਰ ਪ੍ਰਗਟ ਸਿੰਘ ਮਜੀਠਾ ਬਾਈਪਾਸ, ਜਥੇਦਾਰ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ, ਜਥੇਦਾਰ ਸ਼ਮਸ਼ੇਰ ਸਿੰਘ ਬਾਲੇਵਾਲ, ਜਥੇਦਾਰ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਜਥੇਦਾਰ ਦਿਲਬਾਗ ਸਿੰਘ ਬਾਲੇਵਾਲ, ਜਥੇਦਾਰ ਹੀਰਾ ਸਿੰਘ ਕੋਟ ਖਾਲਸਾ, ਜਥੇਦਾਰ ਦਲਬੀਰ ਸਿੰਘ ਸੋਢੀ, ਜਥੇਦਾਰ ਰਣਜੀਤ ਸਿੰਘ ਸੋਢੀ ਲੰਗਲੇ ਵਾਲੇ , ਜਥੇਦਾਰ ਮਨਪ੍ਰੀਤ ਬਾਲੇਵਾਲ, ਜਥੇਦਾਰ ਬਲਬੀਰ ਸਿੰਘ ਖਾਪੜਖੇੜੀ, ਬਾਬਾ ਗੁਰਦਿੱਤ ਸਿੰਘ, ਭਾਈ ਅਰਸ਼ਦੀਪ ਸਿੰਘ ਸੋਢੀ, ਬਾਬਾ ਸੱਤਪਾਲ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਅਮਰੀਕ ਸਿੰਘ ਜ਼ੀਰਾ ਆਦਿ ਤੋਂ ਇਲਾਵਾ ਸੈਂਕੜੇ ਜਥੇਦਾਰ ਸਾਹਿਬਾਨ ਤੇ ਹਜ਼ਾਰਾਂ ਨਿਹੰਗ ਸਿੰਘ ਫ਼ੌਜਾਂ ਪਹੁੰਚ ਰਹੀਆਂ ਹਨ ।

