ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੋਟਰ ਜਾਗਰੂਕਤਾ ਸਬੰਧੀ ਜ਼ਿਲ੍ਹਾ ਸਵੀਪ ਟੀਮ ਨਾਲ ਮੀਟਿੰਗ ਕੀਤੀ

ਗੁਰਦਾਸਪੁਰ

ਗੁਰਦਾਸਪੁਰ 27 ਨਵੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਯ ਉੱਪਲ ਦੇ ਨਿਰਦੇਸ਼ਾਂ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਗੁਰਸਿਮਰਨ ਸਿੰਘ ਢਿਲੋਂ ਵੱਲੋਂ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਸਮੂਹ ਜ਼ਿਲ੍ਹਾ ਸਵੀਪ ਟੀਮ ਨਾਲ ਵੋਟਰ ਜਾਗਰੂਕਤਾ ਮੁਹਿੰਮ ਚਲਾਉਣ ਤਹਿਤ ਅਹਿਮ ਮੀਟਿੰਗ ਕੀਤੀ ਗਈ।

ਇਸ ਮੌਕੇ ਬੋਲਦਿਆਂ ਗੁਰਸਿਮਰਨ ਸਿੰਘ ਢਿਲੋਂ ਨੇ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਚੱਲਦਿਆਂ ਨਾਗਰਿਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸਵੀਪ ਗਤੀਵਿਧੀਆਂ ਕਰਵਾਈਆਂ ਜਾਣ। ਇਸ ਦੇ ਨਾਲ ਨਾਲ ਸਕੂਲ ਅਤੇ ਕਾਲਜ ਪੱਧਰ ਤੇ ਚੱਲ ਰਹੇ ਈ.ਐੱਲ.ਸੀ. ਕਲੱਬ ਜ਼ਰੂਰ ਰਜਿਸਟਰਡ ਕੀਤੇ ਜਾਣ ਅਤੇ ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ 18+ ਉਮਰ ਦੇ ਵਿਦਿਆਰਥੀਆਂਦੀਆਂ ਹਰ ਹਾਲਤ ਵਿੱਚ ਵੋਟਾਂ ਰਜਿਸਟਰ ਕਰਵਾਈਆਂ ਜਾਣ ਤਾਂ ਜੋ ਕੋਈ ਵੀ ਵੋਟ ਦੇ ਅਧਿਕਾਰ ਤੋਂ ਵਾਂਝੇ ਨਾ ਰਹਿ ਸਕੇ ਅਤੇ ਹਰ ਪੋਲਿੰਗ ਬੂਥ ‘ਤੇ ਘੱਟੋ ਘੱਟ ਸੁਵਿਧਾਵਾਂ ਦਾ ਪ੍ਰਬੰਧ ਕਰਵਾਉਣ ਲਈ ਅਗਵਾਈ ਕੀਤੀ ਜਾਵੇ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਐਕਸ਼ਨ ਪਲੈਨ ਤਿਆਰ ਕਰਨ ਲਈ ਕਿਹਾ, ਜਿਸ ਦੇ ਤਹਿਤ ਸਕੂਲ/ ਕਾਲਜ ਪੱਧਰ ਤੇ ਪ੍ਰਸ਼ਨੋਤਰੀ ਮੁਕਾਬਲੇ, ਮਹਿੰਦੀ ਮੁਕਾਬਲੇ, ਲੇਖ ਲਿਖਣ ਮੁਕਾਬਲੇ, ਰੰਗੋਲੀ ਮੁਕਾਬਲੇ , ਪੇਂਟਿੰਗ ਮੁਕਾਬਲੇ ਕਰਵਾਏ ਜਾਣ ਅਤੇ ਸਵੇਰ ਦੇ ਸਮੇਂ ਵੋਟਰ ਪ੍ਰਣ ਕਰਵਾਇਆ ਜਾਵੇ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ – ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਵੱਲੋਂ ਉਕਤ ਗਤੀਵਿਧੀਆਂ ਕਰਵਾਉਣ ਦੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਗੁਰਦਾਸਪੁਰ ਸ. ਮਨਜਿੰਦਰ ਸਿੰਘ , ਚੋਣ ਕਾਨੂੰਗੋ ਸ਼੍ਰੀ ਸੁਨੀਲ ਕੁਮਾਰ, ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ, ਜ਼ਿਲ੍ਹਾ ਮੀਡੀਆ ਇੰਚਾਰਜ ਸਵੀਪ ਗਗਨਦੀਪ ਸਿੰਘ , ਜ਼ਿਲ੍ਹਾ ਸਵੀਪ ਟੀਮ ਪ੍ਰਿੰਸੀਪਲ ਰਾਕੇਸ਼ ਗੁਪਤਾ, ਗਗਨਦੀਪ ਸਿੰਘ ਕੰਪਿਊਟਰ ਫੈਕੀਲਟੀ ਆਦਿ ਹਾਜ਼ਰ ਸਨ।।

Leave a Reply

Your email address will not be published. Required fields are marked *