ਚੋਣਾਂ ‘ਚ ਲਾਭ ਪ੍ਰਾਪਤ ਕਰਨ ਲਈ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਲਈ 10 ਲੱਖ ਹੋਰ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕਰਨਾ ਸਿਆਸਤ ਤੋਂ ਪ੍ਰੇਰਿਤ- ਭਾਈ ਵਿਰਸਾ ਸਿੰਘ ਖਾਲਸਾ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 29 ਨਵੰਬਰ (ਸਰਬਜੀਤ ਸਿੰਘ)—ਜਿਉਂ ਜਿਉਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਤਿਉਂ ਤਿਉਂ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਲੋਕਾਂ ਨੂੰ ਮੁਫ਼ਤ ਦੀਆਂ ਸਹੂਲਤਾਂ ਦਾ ਲਾਲਚ ਦੇ ਕੇ ਆਪਣੀਆਂ ਵੋਟਾਂ ਪੱਕੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਅਜਿਹੇ ਹਲਾਤਾਂ ਵਿਚ ਹੁਣ ਆਪ ਸਰਕਾਰ ਦੇ ਪੰਜਾਬ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਗਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਸਹੂਲਤ ਤਹਿਤ 10 ਲੱਖ ਹੋਰ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕੀਤਾ ਹੈ, ਜੋ ਸਿਧਾ ਹੀ ਸਿਆਸਤ ਤੋਂ ਪ੍ਰੇਰਿਤ ਹੈ ਤੇ ਵੋਟਾਂ ਦੇ ਲਾਲਚ ਹਿਤ ਕੀਤਾ ਜਾ ਰਿਹਾ ਹੈ,ਕਿਉਂਕਿ ਪਹਿਲਾਂ ਭਗਵੰਤ ਮਾਨ ਸਰਕਾਰ ਨੇ 10 ਲੱਖ ਰਾਸ਼ਨ ਕਾਰਡਾਂ ਨੂੰ ਇਹ ਕਹਿ ਕੇ ਖ਼ਤਮ ਕਰ ਦਿੱਤਾ ਸੀ ਕਿ ਇਹ ਨਜਾਇਜ਼ ਬਣਾਏ ਹੋਏ ਹਨ,ਪਰ ਜਦੋਂ ਸਰਕਾਰ ਦੀ ਇਸ ਨੀਤੀ ਦਾ ਡਟ ਕੇ ਵਿਰੋਧ ਹੋਇਆ ਸੀ ਤਾਂ ਐਨ ਚੋਣਾਂ ਦੇ ਨਜ਼ਦੀਕ ਸਰਕਾਰ ਨੇ ਆਪਣੀ ਗਲਤੀ ਨੂੰ ਦਰੁਸਤ ਕਰਦਿਆਂ 10 ਲੱਖ ਹੋਰ ਰਾਸ਼ਨ ਕਾਰਡ ਬਣਾਉਣ ਦਾ ਐਲਾਨ ਕਰ ਦਿੱਤਾ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਲਈ ਦਸ ਲੱਖ ਹੋਰ ਰਾਸ਼ਨ ਕਾਰਡ ਬਣਾਉਣ ਵਾਲੀ ਵੋਟ ਲਾਲਚੀ ਨੀਤੀ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵੋਟਾਂ ਦੇ ਲਾਲਚ ਰਾਹੀਂ ਭਿਖਾਰੀ ਨਾ ਬਣਾਓ ,ਸਗੋਂ ਰੋਜ਼ਗਾਰ ਦਿਉ ਤਾਂ ਕਿ ਉਹ ਮਿਹਤਕ ਕਰਕੇ ਕਮਾਉਣ ਦੇ ਆਦੀ ਬਣ ਸਕਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਵੋਟ ਲਾਲਚ ਰਾਹੀਂ 10 ਲੱਖ ਹੋਰ ਰਾਸ਼ਨ ਕਾਰਡ ਬਣਾਉਣ ਵਾਲੀ ਨੀਤੀ ਦੀ ਨਿੰਦਾ ਅਤੇ ਮਾਨਯੋਗ ਹਾਈਕੋਰਟ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਭਿਖਾਰੀ ਬਣਾਉਣ ਦੀ ਜਗ੍ਹਾ ਰੁਜ਼ਗਾਰ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ 6/7 ਮਹਿਨੇ ਪਹਿਲਾਂ ਪੰਜਾਬ ਸਰਕਾਰ ਨੇ 10 ਲੱਖ ਰਾਸ਼ਨ ਕਾਰਡ ਇਹ ਕਹਿ ਕੇ ਕੱਟ ਦਿੱਤੇ ਸਨ, ਅਖੇ ਇਹ ਨਜਾਇਜ਼ ਬਣੇ ਹੋਏ ਹਨ ਅਤੇ ਜਦੋਂ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੀ ਇਸ ਨੀਤੀ ਦਾ ਪਿੱਟ ਸਿਆਪਾ ਕੀਤਾ ਤਾਂ ਮਾਨ ਸਾਹਿਬ ਦੀ ਸਰਕਾਰ ਐਨ ਚੋਣਾਂ ਤੋਂ ਪਹਿਲਾਂ ਕੱਟੇ ਹੋਏ 10 ਲੱਖ ਰਾਸ਼ਨ ਕਾਰਡ ਦੁਬਾਰਾ ਬਣਾਉਣ ਦਾ ਐਲਾਨ ਕਰ ਦਿੱਤਾ ਹੈ ਜੋ ਕਿ ਵੋਟ ਲਾਲਚ ਨੂੰ ਮੁੱਖ ਰੱਖਦਿਆਂ ਕੀਤਾ ਗਿਆ, ਭਾਈ ਖਾਲਸਾ ਨੇ ਕਿਹਾ ਪਹਿਲੀਆਂ ਸਰਕਾਰਾਂ ਵੇਲੇ ਇਹ ਰਾਸ਼ਨ ਕਾਰਡ ਬਣਾਉਣ ਲਈ ਪੈਸੇ ਤੇ ਸਿਫਾਰਸ਼ ਚੱਲਦੀ ਪਰ ਸਾਡੀ ਸਰਕਾਰ ਤੁਹਾਨੂੰ ਮੁਫਤੋ ਮੁਫਤ ਰਾਸ਼ਨ ਕਾਰਡ ਬਣਾ ਦੇਵੇਗੀ ਅਤੇ ਤੁਹਾਨੂੰ ਪੰਜਾਬ ਸਰਕਾਰ ਦਾ ਸਾਰਾ ਰਾਸ਼ਨ ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਕਣਕ ਘਰ ਬੈਠਿਆਂ ਮਿਲ ਜਾਵਗੇ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਭਗਵੰਤ ਮਾਨ ਵਲੋਂ ਵੋਟ ਲਾਲਚ ਨੂੰ ਮੁੱਖ ਰੱਖਦਿਆਂ 10 ਲੱਖ ਹੋਰ ਰਾਸ਼ਨ ਕਾਰਡ ਬਣਾਉਣ ਵਾਲੀ ਨੀਤੀ ਦੀ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਲੋਕਾਂ ਨੂੰ ਵੋਟਾਂ ਖਾਤਰ ਮੁਫ਼ਤ ਸਹੂਲਤਾਂ ਲੈਣ ਨੂੰ ਮੰਗਤੇ ਨਾ ਬਣਾਇਆ ਜਾਵੇ ਸਗੋਂ ਰੋਜ਼ਗਾਰ ਦਿੱਤਾ ਜਾਵੇ, ਇਸ ਮੌਕੇ ਤੇ ਭਾਈ ਖਾਲਸਾ ਪ੍ਰਧਾਨ ਨਾਲ ਹੋਰ ਵੀ ਆਗੂ ਹਾਜ਼ਰ ਸਨ ।

Leave a Reply

Your email address will not be published. Required fields are marked *