ਵੋਟਰ ਜਾਗਰੂਕਤਾ ਨਾਲ ਸਬੰਧਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਜ਼ਿਲ੍ਹਾ ਪੱਧਰੀ ਸਵੀਪ ਕਾਨਫਰੰਸ ਦਾ ਆਯੋਜਨ

ਗੁਰਦਾਸਪੁਰ

18 ਸਾਲ ਤੋਂ ਵੱਧ ਵਿਦਿਆਰਥੀਆਂ ਦੀ ਵੋਟ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾਵੇ ਤੇ ਈ.ਐੱਲ.ਸੀ ਕਲੱਬ ਰਜਿਸਟਰ ਕੀਤੇ ਜਾਣ : ਨੋਡਲ ਅਫ਼ਸਰ ਪਰਮਜੀਤ

ਬਟਾਲਾ, ਗੁਰਦਾਸਪੁਰ 29 ਨਵੰਬਰ (ਸਰਬਜੀਤ ਸਿੰਘ) — ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਯ ਉੱਪਲ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਸਿਮਰਨ ਸਿੰਘ ਢਿਲੋਂ ਤੇ ਜ਼ਿਲ੍ਹਾ ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਆਰ.ਡੀ.ਖੋਸਲਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ/ਹੈੱਡਮਾਸਟਰਾਂ ਤੇ ਈ.ਐੱਲ.ਐੱਲ. ਸੀ ਇੰਚਾਰਜਾਂ ਨਾਲ ਜ਼ਿਲ੍ਹਾ ਪੱਧਰੀ ਸਵੀਪ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਪਰਮਜੀਤ, ਸਹਾਇਕ ਜ਼ਿਲਾ ਨੋਡਲ ਅਫਸਰ ਸਵੀਪ ਡਾਕਟਰ ਪਰਮਜੀਤ ਸਿੰਘ ਕਲਸੀ ਨੈਸ਼ਨਲ ਐਵਾਰਡੀ, ਜ਼ਿਲ੍ਹਾ ਸਵੀਪ ਟੀਮ ਮੈਂਬਰ ਪ੍ਰਿੰਸੀਪਲ ਰਕੇਸ਼ ਗੁਪਤਾ ਅਤੇ ਸੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੱਲੋਂ ਬਤੌਰ ਸਵੀਪ ਰਸੋਰਸ ਪਰਸਨ ਵੋਟਰ ਜਾਗਰੂਕਤਾ ‘ਤੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਹਾਜ਼ਰ ਵੱਖ-ਵੱਖ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਦੀਆਂ ਸੰਸਥਾਵਾਂ ਦੇ ਮੁਖੀਆਂ/ ਈਐਲਸੀ ਇਨਚਾਰਜਾਂ ਨੂੰ ਮੌਕੇ ਤੇ ਆਨਲਾਈਨ ਵੋਟਰ ਰਜਿਸਟਰੇਸ਼ਨ ਅਤੇ ਆਨਲਾਈਨ ਈਐਲਸੀ ਰਜਿਸਟਰੇਸ਼ਨ ਦੀਆਂ ਵੀਡੀਓ ਪੇਸ਼ਕਾਰੀਆਂ ਰਾਹੀਂ ਡੈਮੋ ਵੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਪਰਮਜੀਤ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੋਟਰ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕਰਨ ਹਿੱਤ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ 18 ਸਾਲ ਅਤੇ ਇਸ ਤੋਂ ਵੱਧ ਦੇ ਰਹਿ ਗਏ ਵਿਦਿਆਰਥੀਆਂ ਦੀਆਂ ਵੋਟਾਂ ਹਰ ਹਾਲਤ ਵਿੱਚ ਬਣਾਈਆਂ ਜਾਣ ਅਤੇ ਸਕੂਲ ਤੇ ਕਾਲਜਾਂ ਵਿੱਚ ਚੱਲ ਰਹੇ ਈ.ਐਲ.ਸੀ. ਕਲੱਬ ਹਰ ਹਾਲਤ ਵਿੱਚ ਭਾਰਤ ਦੇ ਚੋਣ ਕਮਿਸ਼ਨਰ ਦੀ ਸਾਈਟ ਤੇ ਰਜਿਸਟਰ ਕੀਤੇ ਜਾਣ। ਇਸ ਦੇ ਨਾਲ ਨਾਲ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ਤੇ ਮਹਿੰਦੀ, ਲੇਖ ਲਿਖਣ, ਰੰਗੋਲੀ, ਪੇਂਟਿੰਗ, ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਜਾਣ। ਇਸ ਦੌਰਾਨ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਪਰਮਜੀਤ ਸਿੰਘ ਕਲਸੀ , ਸਵੀਪ ਮੈਂਬਰ ਪ੍ਰਿੰਸੀਪਲ ਰਾਕੇਸ਼ ਗੁਪਤਾ, ਸਵੀਪ ਸ਼ੋਸ਼ਲ ਮੀਡੀਆ ਇੰਚਾਰਜ ਗਗਨਦੀਪ ਸਿੰਘ ਵੱਲੋਂ ਸਵੀਪ ਤਹਿਤ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਸਮੁੱਚੀਆਂ ਗਤੀਵਿਧੀਆਂ ਨੂੰ ਸ਼ੋਸ਼ਲ ਮੀਡੀਆ ਪਲੇਟਫ਼ਾਰਮਾਂ ਤੇ ਅਪਲੋਡ ਕਰਨ ਲਈ ਕਿਹਾ ਗਿਆ ਤਾਂ ਜੋ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਜਿਕਰਯੋਗ ਹੈ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਨੂੰ ਵਿਜਟ ਕਰਕੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਇਸ ਦੌਰਾਨ ਮੰਚ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਸਵੀਪ ਮੈਂਬਰ ਰਜਨੀ ਸੋਢੀ ਵੱਲੋਂ ਨਿਭਾਈ ਗਈ। ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਤੇ ਹਲਕਾ ਸਵੀਪ ਟੀਮਾਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *