ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਤੇ ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਕੇ ਕੀਤਾ ਸਨਮਾਨਿਤ
ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚਾਈਲਡ ਵੈਲਫੇਅਰ ਕੌਂਸਲ ਵਲੋਂ ਜ਼ਿਲ੍ਹਾ ਪੱਧਰੀ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੋਮੇਸ਼ ਮਹਾਜਨ, ਆਨਰੇਰੀ ਸੈਕਟਰੀ ਅਤੇ ਨੈਸ਼ਨਲ ਐਵਾਰਡੀ, ਪਰਮਿੰਦਰ ਸਿੰਘ ਸ਼ੈਣੀ ਜ਼ਿਲ੍ਹਾ ਗਾਈਡੈਂਸ ਕਾਉਂਸਲਰ, ਸਕੂਲ ਦੇ ਫਾਦਰ ਜੋਨ , ਪਿ੍ੰਸੀਪਲ ਜੈਸਲੀਨ, ਦਿਲਬਾਗ ਸਿੰਘ ਲਾਲੀ ਚੀਮਾ, ਸੁਖਬੀਰ ਕੌਰ ਸਟੇਟ ਐਵਾਰਡੀ ਅਤੇ ਕੁਆਰਡੀਨੇਟਰ, ਲੈਕਚਰਾਰ ਮੁਕੇਸ਼ ਕੁਮਾਰ, ਲਾਇਨ ਕੰਨਵਰਪਾਲ ਸਿੰਘ,ਬਖਸ਼ੀ ਰਾਜ, ਜਨਕ ਰਾਜ, ਮਿਸ ਕੀਰਤੀ, ਕੋਮਲਪ੍ਰੀਤ ਕੋਰ, ਰਮੇਸ਼ ਕੁਮਾਰ,ਬਲਜੀਤ ਸਿੰਘ,ਪਰਮਿੰਦਰ ਕੋਰ, ਹਰਲੀਨ ਕੋਰ, ਭਵਨਦੀਪ ਕੋਰ, ਪੂਨਮ, ਆਸ਼ੂ, ਮਨਜੀਤ ਕੋਰ ਸਮੇਤ ਵੱਖ ਵੱਖ ਸਖਸੀਅਤਾਂ ਮੌਜੂਦ ਸਨ।
ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰਦਾਸਪੁਰ ਕਰਵਾਏ ਜ਼ਿਲਾ ਪੱਧਰੀ ਪੇਟਿੰਗ ਮੁਕਾਬਲੇ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਚਾਈਲਡ ਵੈਲਫੇਅਰ ਕੌਂਸਲ ਵਲੋਂ ਵੱਖ ਵੱਖ ਈਵੈਂਟ ਕਰਵਾਏ ਜਾਂਦੇ ਹਨ, ਜਿਸ ਲਈ ਪੂਰੀ ਟੀਮ ਵਧਾਈ ਦੀ ਪਾਤਰ ਹੈ। ਇਸ ਮੌਕੇ ਉਨਾ ਪੇਟਿੰਗ ਮੁਕਾਬਿਲਆ ਵਿੱਚ ਭਾਗ ਲੈ ਰਹੇ ਵਿਦਿਆਰਥੀਆਂ ਨੂੰ ਮਿਲਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ।
ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਹਾਇਕ ਕਮਿਸ਼ਨਰ (ਜ) ਆਦਿਤਿਆ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਬਹੁਤ ਵਧੀਆ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ ਅਤੇ ਇਸ ਮੁਕਾਬਲੇ ਵਿੱਚ ਜਿਲ੍ਹੇ ਦੇ ਵੱਖ ਵੱਖ ਸਥਾਨਾਂ ਤੋਂ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਹੈ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਨੈਸ਼ਨਲ ਐਵਾਰਡੀ ਰੋਮੋਸ ਮਹਾਜਨ ਵਲੋਂ ਵਧੀਕ ਡਿਪਟੀ ਕਮਿਸ਼ਨਰ(ਜ) ਅਤੇ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਦਾ ਸਵਾਗਤ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਚਾਈਲਡ ਵੈਲਫੇਅਰ ਕੌਂਸਲ ਵਲੋਂ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਸਲੱਮ ਏਰੀਆ, ਮਾਨ ਕੌਰ ਸਿੰਘ ਵਿਖੇ ਲੋੜਵੰਦ ਬੱਚਿਆਂ ਲਈ ਸਫਲਤਾਪੂਰਵਕ ਸਕੂਲ ਚਲਾਇਆ ਜਾ ਰਿਹਾ ਹੈ ਅਤੇ ਹੋਰ ਵੀ ਵੱਖ ਵੱਖ ਲੋਕ ਭਲਾਈ ਲਈ ਪ੍ਰੋਜੈਕਟ ਚਲਾਏ ਜਾ ਰਹੇ ਹਨ।