ਗੁਰਦਾਸਪੁਰ, 26 ਸਤੰਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ –ਨਿਰਦੇਸ਼ਾ ਹੇਠ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸਫ਼ਾਈ ਅਭਿਆਨ ਚੱਲ ਰਿਹਾ ਹੈ। ਜਿਸ ਤਹਿਤ ਵੱਖ- ਵੱਖ ਵਿਭਾਗਾਂ ਵੱਲੋਂ ਇਸ ਮੁਹਿੰਮ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ।
ਇਸ ਮੌਕੇ ਜਾਣਕਾਰੀ ਦਿੰਦਿਆ ਕੰਵਰਜੀਤ ਰੰਤੜਾ ਐਸ.ਡੀ.ਓ. ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਨੂੰ ਸਾਫ-ਸਫਾਈ ਰੱਖਣ ਲਈ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ 17 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਜਿਸ ਤਹਿਤ ਨੌਜਵਾਨ ਸਿੰਗਲ ਯੂਜ਼ ਪਲਾਸਟਿਕ ਦੀ ਰਹਿੰਦ-ਖੂੰਹਦ ਨੂੰ ਇਕੱਠਾ ਕਰਨ ਲਈ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਲਈ ਜਾਗਰੂਕਤਾ ਫੈਲਾ ਰਹੇ ਹਨ। ਇਸੇ ਤਰ੍ਹਾਂ ਛੋਟਾ ਘੱਲੂਘਾਰਾ ਕਾਹਨੂੰਵਾਨ ਛੰਬ ਵਿਖੇ ਸਫਾਈ ਅਭਿਆਨ ਚਲਾਇਆ ਗਿਆ ਤੇ ਸਮੁੱਚੇ ਕੰਪਲੈਕਸ ਵਿੱਚ ਸਾਫ- ਸਫਾਈ ਕੀਤੀ ਗਈ। ਇਸ ਮੌਕੇ ਇੰਚਾਰਜ ਦਮਨਜੀਤ ਸਿੰਘ ਅਤੇ ਉਨ੍ਹਾਂ ਦੀ ਪੂਰੀ ਟੀਮ ਮੌਜੂਦ ਸੀ।