ਨਸ਼ਿਆਂ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ- ਇੰਸਪੈਕਟਰ ਇੰਦਰਬੀਰ ਕੌਰ
ਨਸ਼ੇ ਸਮਾਜ ਲਈ ਸਭ ਤੋਂ ਵੱਡਾ ਕੋਹੜ- ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 27 ਸਤੰਬਰ (ਸਰਬਜੀਤ ਸਿੰਘ)–ਗੁਰਦਾਸਪੁਰ ਦੀ ਮਸ਼ੂਹਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ ਸਾਂਝੇ ਕੇਂਦਰ ਵਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਇੰਸਪੈਕਟਰ ਇੰਦਰਬੀਰ ਕੌਰ ਇੰਚਾਰਜ ਜਿਲਾ ਸਾਂਝ ਕੇਂਦਰ ਗੁਰਦਾਸਪੁਰ ਨੇ ਵਿਸ਼ੇਸ਼ ਤੌਰ ’ਤੇ ਹਾਜਰੀ ਭਰੀ।
ਇਸ ਮੌਕੇ ਇੰਸਪੈਕਟਰ ਇੰਦਰਬੀਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸੈਮੀਨਾਰ ਦਾ ਮੁੱਖ ਮਕਦਸ ਨੌਜਵਾਨਾ ਨੂੰ ਨਸ਼ਿਆਂ ਅਤੇ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣਾ ਹੈ। ਉਹਨਾਂ ਕਿਹਾ ਕਿ ਨਸ਼ਾ ਉਹ ਕੋਹੜ ਹੈ ਜੋ ਘਰਾਂ ਨੂੰ ਬਰਬਾਦ ਕਰਕੇ ਰੱਖ ਦਿੰਦਾ ਹੈ ਇਸ ਲਈ ਸਾਡੀ ਸਾਰਿਆਂ ਨੂੰ ਅਪੀਲ ਹੈ ਕਿ ਜਿੱਥੇ ਨਸ਼ਿਆਂ ਪ੍ਰਤੀ ਖੁਦ ਜਾਗਰੂਕ ਹੋਣਾ ਹੈ ਉਥੇ ਹੀ ਹੋਰ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਜਾਣੂ ਕਰਵਾਉਣਾ ਹੈ। ਉਹਨਾਂ ਕਿਹਾ ਕਿ ਨਸ਼ੇ ਸਾਡੇ ਸਮਾਜ ਲਈ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜਿਸ ਨੂੰ ਸਾਰਿਆਂ ਵਲੋਂ ਸਾਂਝਾ ਹਮਲਾ ਕਰਕੇ ਖਤਮ ਕੀਤਾ ਜਾ ਸਕਦਾ ਹੈ। ਇੰਸਪੈਕਟਰ ਇੰਦਰਬੀਰ ਕੌਰ ਨੇ ਕਿਹਾ ਕਿ ਸਾਨੂੰ ਟ੍ਰੈਫਿਕ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਸੜਕ ’ਤੇ ਚੱਲਦੇ ਸਮੇਂ ਟ੍ਰੈਫਿਕ ਨਿਯਮਾਂ ਨੂੰ ਧਿਆਨ ਵਿੱਚ ਜ਼ਰੂਰ ਰੱਖਣਾ ਚਾਹੀਦਾ ਹੈ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਅਸੀਂ ਹਾਦਸਿਆਂ ਤੋਂ ਬੱਚ ਸਕਦੇ ਹਾਂ। ਇਸ ਮੌਕੇ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ , ਇੰਸਪੈਕਟਰ ਇੰਦਰਬੀਰ ਕੌਰ ਅਤੇ ਉਹਨਾਂ ਦੇ ਬਾਕੀ ਸਟਾਫ ਮੈਂਬਰਾਂ ਦਾ ਸੀ.ਬੀ.ਏ ਇਨਫੋਟੈਕ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ। ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਸੀ.ਬੀ.ਏ ਇਨਫੋਟੈਕ ਵਲੋਂ ਭਵਿੱਖ ਵਿਚ ਵੀ ਅਜਿਹੇ ਸੈਮੀਨਾਰ ਕਰਵਾਏ ਜਾਣਗੇ।
