ਗੁਰਦਾਸਪੁਰ,27 ਸਤੰਬਰ (ਸਰਬਜੀਤ ਸਿੰਘ )—-ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਕਟਾਈ ਲਈ ਕੰਬਾਇਨਾਂ ਕੇਵਲ ਦਿਨ ਸਮੇਂ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 5.00 ਵਜੇ ਤੱਕ ਹੀ ਚਲਾਉਣਗੇ। ਅਤੇ ਸ਼ਾਮ 5:00 ਵਜੇ ਤੋਂ ਬਾਅਦ, ਸਵੇਰੇ 10.00 ਵਜੇ ਤੱਕ ਝੋਨੇ ਦੀ ਕਟਾਈ ਤੇ ਪੂਰਨ ਤੌਰ ‘ਤੇ ਪਾਬੰਦੀ ਹੋਵੋਗੀ।
ਹੁਕਮਾਂ ਵਿੱਚ ਅੱਗੇ ਦੱਸਿਆ ਗਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸੀਜ਼ਨ ਸਾਲ 2024 ਸ਼ੁਰੂ ਹੋ ਗਿਆ ਹੈ। ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਈਨਾਂ ਰਾਤ ਵੇਲੇ ਹਰੇ ਝੋਨੇ ਦੀ ਫਸਲ ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਦਾਣਾ ਕੱਚਾ ਕੱਟ ਦਿੰਦੀਆਂ ਹਨ। ਇਸ ਦੀ ਗੁਣਵੱਤਾ ਘੱਟ ਜਾਂਦੀ ਹੈ ਅਤੇ ਇਸ ਤੋਂ ਇਲਾਵਾ ਕੰਬਾਈਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ, ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਇਸ ਦਾ ਅਸਰ ਦੇਸ਼ ਦੇ ਉਤਪਾਦਨ ਤੇ ਪੈਦਾ ਹੈ। ਝੋਨੇ ਦੀ ਫਸਲ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈ ਸਥਿਤੀ ਕਾਰਨ ਹੁੰਦਾ ਹੈ। ਇਸ ਲਈ ਇਸ ਦੀ ਤੁਰੰਤ ਰੋਕਥਾਮ ਕਰਨ ਦੀ ਜ਼ਰੂਰਤ ਹੈ।ਇਹ ਹੁਕਮ ਮਿਤੀ 25 ਸਤੰਬਰ 2024 ਤੋਂ 16 ਨਵੰਬਰ 2024 ਤੱਕ ਲਾਗੂ ਰਹੇਗਾ।