ਫਿਲੌਰ, ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)– ਮਈਆ ਭਗਵਾਨ ਕ੍ਰਿਕੇਟ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ‘ਚ ਮੁੱਖ ਮਹਿਮਾਨ ਵਜੋਂ ਗੁਰੂਦੁਆਰਾ ਸਿੰਘਾ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਅੱਲੋਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਪ੍ਰਬੰਧਕਾ ਵੱਲੋਂ ਬਾਬਾ ਜੀ ਦਾ ਸਨਮਾਨ ਕੀਤਾ ਗਿਆ ਅਤੇ ਸਮੂਹ ਖਿਡਾਰੀਆਂ ਲਈ ਲੰਗਰ ਦੀ ਸੇਵਾ ਵੀ ਕੀਤੀ ਗਈ। ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡਿਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਟੂਰਨਾਮੈਂਟ ਦੇ ਮੁੱਖ ਮਹਿਮਾਨ ਤੇ ਭਾਰਤੀਆਂ ਕਿਸਾਨ ਮਜ਼ਬੂਰ ਯੂਨੀਅਨ ਦੇ ਕੇਂਦਰੀ ਕੌਰ ਕਮੇਟੀ ਮੈਂਬਰ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਟੂਰਨਾਮੈਂਟ ਸਬੰਧੀ ਸਾਰੀ ਜਾਣਕਾਰੀ ਹਾਸਿਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ।

ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਜਰਨੈਲ ਸਿੰਘ ਆਲੋਵਾਲ ਫਿਲੌਰ ਦੇ ਪ੍ਰਬੰਧਕਾ ਵੱਲੋਂ ਜਿਥੇ ਦੇਸ਼ਾਂ ਵਿਦੇਸਾਂ ‘ਚ ਸਿੱਖੀ ਦਾ ਪ੍ਰਚਾਰ, ਲੰਗਰ ਲਾਉਣ ਦੇ ਨਾਲ ਨਾਲ ਲੋੜਵੰਦ ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਅਨੰਦ ਕਾਰਜਾਂ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਵੱਖ ਵੱਖ ਤਰ੍ਹਾਂ ਦੀਆਂ ਖੇਡਾਂ ਦੇ ਟੂਰਨਾਮੈਂਟ ਕਰਵਾ ਕੇ ਖਿਡਾਰੀਆਂ ਨੂੰ ਵੱਡੇ ਵੱਡੇ ਇਨਾਮ ਦੇਣ ਦੀ ਲਹਿਰ ਚਲਾਈ ਹੋਈ ਹੈ, ਉਥੇ ਸਥਾਨਿਕ ਹਰ ਧਰਮ ਦੇ ਧਾਰਮਿਕ ਅਸਥਾਨਾਂ ਅਤੇ ਖੇਡ ਕਲੱਬਾਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਏ ਜਾਂਦੇ ਟੂਰਨਾਮੈਂਟ’ਚ ਹਰ ਤਰ੍ਹਾਂ ਦਾ ਯੋਗਦਾਨ ਪਾਇਆ ਜਾਂਦਾ ਹੈ। ਭਾਈ ਖਾਲਸਾ ਨੇ ਦੱਸਿਆ ਇਸੇ ਕੜੀ ਤਹਿਤ ਫਿਲੌਰ ਦੀ ਮਈਆ ਭਗਵਾਨ ਕਲੱਬ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ’ਚ ਮੁੱਖ ਮਹਿਮਾਨ ਵਜੋਂ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਵਿਸ਼ੇਸ਼ ਤੌਰ ਤੇ ਸਿਰਕਤ ਕੀਤੀ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਅਤੇ ਸਮੂਹ ਖਿਡਾਰੀਆਂ ਤੇ ਦਰਸ਼ਕਾਂ ਲਈ ਗੁਰੂਘਰ ਤੋਂ ਤਿਆਰ ਕੀਤਾ ਲੰਗਰ ਹਾਜ਼ਰ ਕੀਤਾ। ਮਈਆ ਭਗਵਾਨ ਕਲੱਬ ਦੇ ਪ੍ਰਬੰਧਕਾ ਵੱਲੋਂ ਮਹਾਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਆਲੋਵਾਲ ਦਾ ਸਨਮਾਨ ਕੀਤਾ ਗਿਆ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਾਕੀ ਦੇ ਓਲੰਪਿਕ ਸਿੱਖ ਖਿਡਾਰੀ ਨੂੰ ਪੰਜ ਲੱਖ ਨਾਲ ਸਨਮਾਨਿਤ ਕਰਨ ਦੀ ਸਲਾਘਾ ਕੀਤੀ ਅਤੇ ਕਿਹਾ ਅਜਿਹਾ ਕਰਨ ਨਾਲ ਖਿਡਾਰੀਆਂ ਨੂੰ ਦੇਸ ਲਈ ਖੇਡਾਂ ਕਰਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ,ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨਾਲ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ, ਬਾਬਾ ਦਾਰਾ ਸਿੰਘ, ਭਾਈ ਹਰਜੀਤ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਿੰਕੂ ਸਮੇਤ ਭਾਰਤੀਆਂ ਕਿਸਾਨ ਮਜਦੂਰ ਯੂਨੀਅਨ ਦੇ ਕਈ ਆਗੂਆਂ ਸਮੇਤ ਕਲੱਬ ਪ੍ਰਬੰਧਕ ਤੇ ਹੋਰ ਸਥਾਨਕ ਲੋਕ ਹਾਜ਼ਰ ਸਨ।
