ਗੁਰਦਾਸਪੁਰ ਪੁਲਸ ਵੱਲੋਂ ਕਾਹਨੂੰਵਾਨ ਵਿਖੇ ਨਸ਼ਿਆਂ ਸਬੰਧੀ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਗੁਰਦਾਸਪੁਰ

ਗੁਰਦਾਸਪੁਰ, 1 ਅਕਤੂਬਰ (ਸਰਬਜੀਤ ਸਿੰਘ)– ਐਸਐਸਪੀ ਗੁਰਦਾਸਪੁਰ ਹਰੀਸ਼ ਦਯਾਮਾ ਦੀ ਅਗਵਾਈ ਹੇਠ ਪੁਲਸ ਜਿਲ੍ਹਾਂ ਗੁਰਦਾਸਪੁਰ ਵੱਲੋਂ ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚੱਲਦਿਆਂ ਅੱਜ ਐੱਸ.ਐੱਚ.ਓ.ਥਾਣਾ ਕਾਹਨੂੰਵਾਨ ਵੱਲੋਂ ਵਾਲੀਬਾਲ ਟੂਰਨਾਮੈਂਟ, ਬੱਸ ਸਟੈਂਡ ਪਾਰਕ, ਕਾਹਨੂੰਵਾਨ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੁਗਰਾਜ ਸਿੰਘ,ਐਸ.ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਸ ਵਿਭਾਗ ਵੱਲੋਂ ਨਸ਼ਿਆਂ ਦੇ ਖਾਤਮੇ ਲਈ ‘ਮਿਸ਼ਨ ਨਿਸ਼ਚੇ’ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸਰਹੱਦੀ ਪਿੰਡਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਇਸ ਮੌਕੇ ਐਸਐਚਓ ਕੁਲਵਿੰਦਰ ਸਿੰਘ ਵੀ ਮੋਜੂਦ ਸਨ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਜਿੱਥੇ ਨਸ਼ੇ ਦੀ ਗ੍ਰਿਫਤ ਵਿੱਚ ਆਏ ਵਿਅਕਤੀਆਂ ਦਾ ਮੁਫਤ ਇਲਾਜ ਕੀਤੀ ਜਾ ਰਿਹਾ ਹੈ, ਉਥੇ ਇਨ੍ਹਾਂ ਨੌਜਵਾਨਾਂ ਦੇ ਪੁਨਰਵਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਬਚਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿ ਕੇ ਖੇਡਾਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਟੂਰਨਾਮੈਂਟ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।

Leave a Reply

Your email address will not be published. Required fields are marked *