ਗੁਰਦਾਸਪੁਰ 2 ਅਕਤੂਬਰ (ਸਰਬਜੀਤ ਸਿੰਘ) ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲੱਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ ‘ਚ ਉਤਰਿਆ ਹੋਇਆ ਹੈ।ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਵਲੋਂ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਦੇਹੜ ਗਵਾਰ, ਢਿੱਲਵਾਂ, ਸ਼ਿਕਾਰ, ਪੱਡਾ, ਪੰਨਵਾਂ, ਤਲਵੰਡੀ ਹਿੰਦੂਆਂ, ਸਿੰਘਪੁਰਾ, ਧਰਮਾਬਾਦ, ਅਤੇ ਸ਼ਾਮਪੁਰਾ ਵਿਖੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ। ਇਸ ਮੌਕੇ ਐਸਡੀਐਮ, ਰਾਜਪਾਲ ਸਿੰਘ ਸੇਖੋਂ, ਡੀਐਸਪੀ ਜਸਬੀਰ ਸਿੰਘ, ਨਾਇਬ ਤਹਿਸੀਲਦਾਰ, ਅਮਨਦੀਪ ਸਿੰਘ,ਵਏਡੀਓ ਗੁਰਪ੍ਰਤਾਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ।ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼, ਡੀ ਐਸ ਪੀਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ।


