ਕਾਂਗਰਸੀ ਆਗੂਆ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਆਪ ਆਗੂਆ ਨੇ ਕੀਤੀ ਨਿੰਦਾ

ਗੁਰਦਾਸਪੁਰ

ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)– ਦਫ਼ਤਰ ਡਿਪਟੀ ਕਮਿਸ਼ਨਰ, ਗੁਰਦਾਸਪੁਰ ਵਿਖੇ ਕਾਂਗਰਸੀ ਆਗੂਆ ਵੱਲੋਂ ਕੀਤੇ ਗਏ ਹੰਗਾਮੇ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਖਿਲਾਫ਼ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਆਮ ਆਦਮੀ ਪਾਰਟੀ ਦੇ ਆਗੂਆ ਨੇ ਕਰੜੇ ਸ਼ਬਦਾਂ ਵਿੱਚ ਨਿਖੇਦੀ ਕੀਤੀ ਹੈ।ਇੱਕ ਸਥਾਨਕ ਰੈਸਟੋਰੈਂਟ ਵਿੱਚ ਪੱਤਰਕਾਰ ਮਿਲਣੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਇੱਕਠ ਕੀਤਾ ਗਿਆ। ਇਸ ਮੌੌਕੇ ਤੇ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਗੁਰਦਾਸਪੁਰ ਹਲਕਾ ਇੰਚਾਰਜ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਅਤੇ ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਫਤਿਹਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਅਤੇ ਚੇਅਰਮੈਨ ਬਲਬੀਰ ਸਿੰਘ ਪੰਨੂੰ, ਆਪ ਦੇ ਜਿਲਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਅਤੇ ਦੀਨਾਨਗਰ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ, ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਗੁਰਦੀਪ ਸਿੰਘ ਰੰਧਾਵਾ ਸ਼ਾਮਿਲ ਹੋਏ।

ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਮੰਗਲਵਾਰ ਨੂੰ ਕਾਂਗਰਸੀ ਆਗੂਆ ਵੱਲੋਂ ਡੀਸੀ ਦਫ਼ਤਰ ਅੰਦਰ ਜਾ ਕੇ ਵਰਤੀ ਗਈ ਸ਼ਬਦਾਵਲੀ ਦੀ ਕਰੜੇ ਸ਼ਬਦਾ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਉਕਤ ਆਗੂਆ ਵੱਲੋਂ ਡੀਸੀ ਦਫ਼ਤਰ ਦੀ ਤੌਹਿਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ, ਇੱਕ ਬਹੁਤ ਹੀ ਸਤਿਕਾਰਯੋਗ ਅਤੇ ਪ੍ਰਸ਼ਾਸਨਿਕ ਅਹੁੱਦਾ ਹੈ ਅਤੇ ਹਰ ਇੱਕ ਨੂੰ ਇਸ ਅਹੁਦੇ ਦਾ ਮਾਣ ਰੱਖਣਾ ਚਾਹੀਦਾ ਹੈ। ਇਹ ਬੌਖਲਾ ਗਏ ਹਨ, ਜਿਸ ਦਾ ਕਾਰਨ ਸਰਪੰਚਾ ਲਈ ਉਮੀਦਵਾਰਾਂ ਦਾ ਨਾ ਮਿਲਣਾ ਹੈ। ਉਨ੍ਹਾਂ ਸਵਾਲ ਚੁੱਕਿਆ ਕਿ ਕਾਂਗਰਸੀ ਆਗੂ ਆਮ ਜਨਤਾ ਨੂੰ ਕੀ ਸੰਦੇਸ਼ ਦੇਣਾ ਚਾਹੁੰਦੇ ਹਨ।

Leave a Reply

Your email address will not be published. Required fields are marked *