ਅੱਜ ਦੇ ਇਸ ਯੁੱਗ ਵਿਚ ਕੰਪਿਊਟਰ ਦਾ ਗਿਆਨ ਹੋਣਾ ਬੇਹੱਦ ਜ਼ਰੂਰੀ : ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 6 ਅਕਤੂਬਰ (ਸਰਬਜੀਤ ਸਿੰਘ) – ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇਨਫੋਟੈਕ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਦੇ ਵਿਦਿਆਰਥੀਆਂ ਵਲੋਂ ਇੰਡਸਟਰੀ ਵਿਜ਼ਟ ਕੀਤਾ ਗਿਆ।
ਇਸ ਮੌਕੇ ਐਮ.ਡੀ ਇੰਜੀ.ਸੰਦੀਪ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਦਾ ਆਪਣੇ ਸੈਂਟਰ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ। ਇਸ ਮੌਕੇ ਉਹਨਾਂ ਵਲੋਂ ਵਿਦਿਆਰਥੀਆਂ ਨੂੰ ਕੰਪਿਊਟਰ ਅਤੇ ਆਈ.ਟੀ.ਨਾਲ ਸਬੰਧਿਤ ਕੋਰਸਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਹ ਵੀ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਕੰਪਿਊਟਰ ਦਾ ਚੰਗਾ ਗਿਆਨ ਹੋਣਾ ਵੀ ਵਿਦਿਆਰਥੀਆਂ ਲਈ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਅੱਜ ਦਾ ਯੁੱਗ ਕੰਪਿਊਟਰ ਦਾ ਯੁੱਗ ਹੈ ਇਸ ਲਈ ਵਿਦਿਆਰਥੀ ਜਿਹੜੀ ਵੀ ਫੀਲਡ ਵਿਚ ਜਾਣਾ ਚਾਹੁੰਦੇ ਹਨ ਉਸ ਵਿਚ ਉਹਨਾਂ ਨੂੰ ਕੰਪਿਊਟਰ ਦਾ ਗਿਆਨ ਹੋਣਾ ਲਾਜਮੀ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸੀ.ਬੀ.ਏ ਇਨਫੋਟੈਕ ਵਲੋਂ ਹੁਣ ਤੱਕ ਸੈਂਕੜੇ ਵਿਦਿਆਰਥੀਆਂ ਨੂੰ ਕੰਪਿਊਟਰ ਅਤੇ ਆਈ.ਟੀ ਤੋਂ ਇਲਾਵਾ ਵੱਖ ਵੱਖ ਪ੍ਰੋਗਰਾਮਾਂ ਦੀ ਕੋਚਿੰਗ ਦਿੱਤੀ ਗਈ ਹੈ ਅਤੇ ਸਾਡੇ ਕਈ ਵਿਦਿਆਰਥੀ ਅੱਜ ਚੰਗਾ ਮੁਕਾਮ ਹਾਸਲ ਕਰਕੇ ਨੌਕਰੀਆਂ ਕਰ ਰਹੇ ਹਨ। ਇਸ ਮੌਕੇ ਵਿਦਿਆਰਥੀਆਂ ਨੂੰ ਆਈ.ਟੀ ਨਾਲ ਸੰਬਧਿਤ ਕੋਰਸਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਕੋਡਿੰਗ, ਡਿਜੀਟਲ ਮਾਰਕੀਟਿੰਗ ਅਤੇ ਲੈਗੂਏਜ਼ ਤੋਂ ਇਲਾਵਾ ਹੋਰ ਵੱਖ ਵੱਖ ਪ੍ਰ੍ਰਕਾਰ ਦੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਜਿਹਨਾਂ ਨੂੰ ਵਿਦਿਆਰਥੀਆਂ ਨੇ ਬੜ੍ਹਾ ਬਰੀਕੀ ਨਾਲ ਸਮਝਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਦੇ ਅਧਿਆਪਕ ਮੈਡਮ ਕੁਲਵਿੰਦਰ ਕੌਰ ਨੇ ਕਿਹਾ ਕਿ ਅੱਜ ਸੀ.ਬੀ.ਏ ਇਨਫੋਟੈਕ ਦਾ ਦੌਰਾ ਕਰਕੇ ਬਹੁਤ ਹੀ ਵਧੀਆ ਲੱਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਗਿਆਨ ਵਿਚ ਹੋਰ ਵਾਧਾ ਹੋਇਆ ਹੈ।


