ਹਰ ਪਿੰਡ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ- ਡੀਸੀ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੇ ਸਬੰਧ ਵਿੱਚ ਮੀਟਿੰਗ

ਗੁਰਦਾਸਪੁਰ,7 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਸਟੱਬਲ ਬਰਨਿੰਗ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ), ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ,ਖੇਤੀਬਾੜੀ ਵਿਭਾਗ ਤੋਂ ਇੰਜੀਨੀਅਰ ਦੀਪਕ ਭਾਰਦਵਾਜ, ਜਿਲ੍ਹੇ ਦੇ ਕਲੱਸਟਰ ਇੰਚਾਰਜ ਅਤੇ ਕੋਆਪਰੇਟਿਵ ਸੋਸਾਇਟੀ ਦੇ ਇੰਸਪੈਕਟਰ ਸ਼ਾਮਲ ਹੋਏ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਬਲਾਕਾਂ ਦੇ ਇੰਚਾਰਜਾਂ ਵੱਲੋਂ ਪੂਰੇ ਜਿਲ੍ਹੇ ਦੀ ਪਰਾਲੀ ਦੀ ਸਾਂਭ ਸੰਭਾਲ ਕਰਨ ਵਾਲੀ ਮਸ਼ੀਨਰੀ ਦੀ ਮੈਪਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਪਿੰਡ ਪੱਧਰ ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰ ਅਤੇ ਮਸ਼ੀਨਰੀ ਮੁਹੱਈਆ ਕਰਵਾਉਣ ਵਾਲੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਦੇ ਆਦੇਸ਼ ਦਿੱਤੇ ਤੇ ਕਿਹਾ ਕਿ ਹਰ ਪਿੰਡ ਵਿੱਚ ਲੋੜੀਂਦੀ ਖੇਤੀ ਮਸ਼ੀਨਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਸਲ ਦੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਨਾ ਲਾਉਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ‘ਉੱਨਤ ਕਿਸਾਨ’ ਐਪ ਤਿਆਰ ਕੀਤੀ ਗਈ ਹੈ। ‘ਉੱਨਤ ਕਿਸਾਨ’ ਐਪ ‘ਤੇ ਜ਼ਿਲ੍ਹੇ ਦੀਆਂ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ ਅਤੇ ਕਿਸਾਨ ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਨੋਡਲ ਅਫ਼ਸਰ ਤੇ ਵਿਲੇਜ਼ ਲੈਵਲ ਅਫ਼ਸਰ ਤਾਇਨਾਤ ਕੀਤੇ ਗਏ ਹਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਨੇੜਲੇ ਖੇਤੀਬਾੜੀ ਵਿਭਾਗ ਜਾਂ ਐਸਡੀਐਮ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ 1800-180-1852 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *