ਐੱਸ.ਡੀ.ਐੱਮ ਵੱਲੋਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਲਈ ਨੋਡਲ ਅਫਸਰ ਨਾਲ ਕੀਤੀ ਮੀਟਿੰਗ

ਗੁਰਦਾਸਪੁਰ

ਨੋਡਲ ਅਫਸਰ ਵੱਖ- ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਾਉਣ

ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–ਕਰਮਜੀਤ ਸਿੰਘ, ਐਸ.ਡੀ.ਐਮ. ਗੁਰਦਾਸਪੁਰ ਵਲੋਂ ਪਰਾਲੀ ਪ੍ਰਬੰਧਨ ਨੂੰ ਮੁੱਖ ਰੱਖਦਿਆਂ ਨੋਡਲ ਅਫਸਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਲੋਂੜੀਦੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਨੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਵੱਖ-ਵੱਖ ਪਿੰਡਾਂ ਵਿੱਚ ਜਾਣ ਅਤੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਖੇਤੀ ਦੀ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਤੇ ਆਪਸੀ ਤਾਲ ਮੇਲ ਨਾਲ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਕਰਨ। ਇਸ ਮੌਕੇ ਏਡੀਓ. ਡਾ. ਮਨਜੀਤ ਸਿੰਘ ਅਤੇ ਸਬੰਧਨ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਐਸ.ਡੀ.ਐਮ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।
ਉਨ੍ਹਾਂ ਨੇ ਅੱਗੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਕਿਸਾਨ, ਬੇਲਰ, ਸੁਪਰ ਸੀਡਰ, ਚੋਪਰ, ਸੁਪਰ ਐਸ.ਐਮ.ਐਸ ਤੇ ਹੈਪੀ ਸੀਡਰ ਵਰਗੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਨਾਲ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *