ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)–) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਕੇਂਦਰੀ “ਅਧੀਨ ਅਦਾਲਤਾਂ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅਪੀਲਾਂ ਦਾਇਰ ਨਾ ਕਰਨ ਵਾਲੇ ਦੋਸ਼ੀਆਂ ਦੀ ਪਛਾਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ, ਰਜਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਰਮਨੀਤ ਕੌਰ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੁਆਰਾ ਇਸ ਕੈਂਪੇਨ ਦੇ ਸਬੰਧ ਵਿੱਚ ਕੈਦੀਆਂ ਨੂੰ ਮਿਲਿਆ ਗਿਆ। ਇਸ ਤੋਂ ਇਲਾਵਾ ਉਹਨਾਂ ਦੁਆਰਾ ਹਰੇਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਜੇਲ੍ਹ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਹਨਾਂ ਨੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕੀਤਾ ਅਤੇ ਉਹਨਾਂ ਨੂੰ ਕਾਨੂੰਨੀ ਹੱਕਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਮਾਨਯੋਗ ਮੈਂਬਰ ਸਕੱਤਰ ਦੁਆਰਾ ਜੇਲ੍ਹ ਹਸਪਤਾਲ ਵਿੱਚ ਮਰੀਜਾਂ ਨੂੰ ਵੀ ਮਿਲੇ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ। ਇਸ ਤੋਂ ਇਲਾਵਾ ਉਹਨਾਂ ਦੁਆਰਾ ਜੇਲ੍ਹ ਅੰਦਰ ਚੱਕੀਆਂ ਵਿੱਚ ਬੰਦ ਕੀਤੇ ਕੈਦੀਆਂ ਨੂੰ ਵੀ ਮਿਲਿਆ ਗਿਆ।
ਇਸ ਤੋਂ ਇਲਾਵਾ ਮਨਜਿੰਦਰ ਸਿੰਘ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੁਆਰਾ ਗੁਰਦਾਸਪੁਰ ਦੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨਾਂ ਨਾਲ ਗੱਲ ਬਾਤ ਕੀਤੀ ਗਈ ਅਤੇ ਉਹਨਾਂ ਨੂੰ ਪ੍ਰੇਰਿਤ ਕੀਤਾ ਮੀਡੀਏਸ਼ਨ ਸੈਂਟਰ ਵਿੱਚ ਵੱਧ ਤੋਂ ਵੱਧ ਕੇਸ ਭੇਜੇ ਜਾਣ, ਜਿਨ੍ਹਾਂ ਕੇਸਾਂ ਵਿੱਚ ਦੋਸਤਾਨਾ ਸਮਝੌਤਾ ਹੋ ਸਕੇ। ਇਸ ਤੋਂ ਇਲਾਵਾ ਉਹਨਾਂ ਨੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨਾਂ ਨੂੰ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ 14 ਦਸੰਬਰ 2024 ਵਿੱਚ ਵੱਧ ਤੋਂ ਵੱਧ ਕੇਸ ਲਗਾਉਣ ਨੂੰ ਕਿਹਾ, ਜਿਨ੍ਹਾਂ ਕੇਸਾਂ ਵਿੱਚ ਸਮਝੌਤਾ ਹੋ ਸਕੇ।


