ਗੁਰਦਾਸਪੁਰ, 12 ਅਕਤੂਬਰ (ਸਰਬਜੀਤ ਸਿੰਘ)– ਦੁਸ਼ਹਿਰੇ ਉਤਸਵ ਨੂੰ ਮੁੱਖ ਰੱਖਦਿਆਂ ਮਾਲਵਾ ਤਰਨਾਦਲ ਸ਼ਹੀਦ ਬਾਬਾ ਸੰਗਤ ਸਿੰਘ ਤੇ ਸ਼ਹੀਦ ਬਾਬਾ ਜੀਵਨ ਸਿੰਘ ਤਰਨਾਦਲ ਵੱਲੋਂ 13 ਅਕਤੂਬਰ ਨੂੰ ਮਹੱਲਾ ਖੇਡਿਆ ਜਾਵੇਗਾ। ਜਿਸ ਵਿੱਚ ਨਿਹੰਗ ਸਿੰਘਾ ਦੀਆਂ ਲਾਡਲੀਆਂ ਫੌਜਾਂ ਆਈ ਸੰਗਤ ਨੂੰ ਗੌੜ ਸਵਾਰੀ, ਨੇਜਾਬਾਜ਼ੀ ਗਤਕਾਬਾਜੀ ਪੈਤਰੇ ਕੱਢਣ ਵਰਗੀਆਂ ਕਈ ਤਰ੍ਹਾਂ ਦੀਆਂ ਖਾਲਸਾਈ ਜੰਗ ਜੂੰ ਖੇਡਾਂ ਦਾ ਪ੍ਰਦਰਸ਼ਨ ਕਰਕੇ ਸਿਖੀ ਦੇ ਪੁਰਾਤਨ ਵਿਰਸੇ ਇਤਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲਾ ਕਰਨਗੇ ਅਤੇ ਗੁਰੂ ਕੇ ਲੰਗਰ ਸਰਦਾਈਆ ਅਤੁੱਟ ਵਰਤਾਏ ਜਾਣਗੇ। ਇਸ ਸਬੰਧੀ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮਾਲਵਾ ਤਰਨਾ ਦਲ ਦੇ ਮੁੱਖੀ ਜਥੇਦਾਰ ਬਾਬਾ ਸੁਖਪਾਲ ਸਿੰਘ ਫੂਲ ਬਠਿੰਡਾ ਅਤੇ ਜਥੇਦਾਰ ਬਾਬਾ ਬਲਦੇਵ ਸਿੰਘ ਵੱਲਾ ਨਾਲ ਮਹੱਲੇ ਸਬੰਧੀ ਸਾਰੀ ਜਾਣਕਾਰੀ ਹਾਸਿਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ। ਇਸ ਮੌਕੇ ਭਾਈ ਖਾਲਸਾ ਨਾਲ ਜਥੇਦਾਰ ਬਾਬਾ ਗੁਰਦੀਪ ਸਿੰਘ ਅਨੰਦਪੁਰ ਸਾਹਿਬ, ਜਥੇਦਾਰ ਬਾਬਾ ਬਲਦੇਵ ਸਿੰਘ ਲੁਧਿਆਣਾ, ਜਥੇਦਾਰ ਬਾਬਾ ਮਨਜੀਤ ਸਿੰਘ ਲੁਧਿਆਣਾ, ਜਥੇਦਾਰ ਬਾਬਾ ਨਛੱਤਰ ਸਿੰਘ ਲੁਧਿਆਣਾ ਤੋਂ ਇਲਾਵਾ ਕਈ ਸਿੰਘ ਹਾਜ਼ਰ ਸਨ।


