ਦੀਨਾਨਗਰ ਤੇ ਡੇਰਾ ਬਾਬਾ ਨਾਨਕ ਸਮੇਤ ਵੱਖ-ਵੱਖ ਬਲਾਕਾਂ ਵਿੱਚ ਕਿਸਾਨਾਂ ਵਲੋਂ ਪਰਾਲੀ ਕੀਤੀ ਜਾ ਰਹੀ ਹੈ ਇਕੱਠੀ
ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ।
ਐਸ. ਡੀ. ਐਮ, ਦੀਨਾਨਗਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਵਿੱਚ ਬੇਲਰਾਂ ਨਾਲ, ਕਿਸਾਨਾਂ ਤੇ ਗੁੱਜਰਾਂ ਵਲੋਂ ਵੀ ਪਰਾਲੀ ਸੰਭਾਲੀ ਜਾ ਰਹੀ ਹੈ।ਉਨਾਂ ਦੱਸਿਆ ਕਿ ਬੇਲਰ ਮਾਲਕ ਵਲੋਂ ਖੇਤਾਂ ਵਿਚੋ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਦੀਨਾਨਗਰ ਬਲਾਕ ਦੇ ਪਿੰਡ ਜੋਗਰ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਇਕੱਠੀ ਕੀਤੀ ਗਈ ਹੈ।
ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ। ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਯੋਗ ਪ੍ਰਬੰਧ ਕੀਤੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ 1800-180-1852 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਜੌੜੀਆਂ ਖੁਰਦ ਵਿੱਚ 8 ਏਕੜ, ਪਿੰਡ ਰਹੀਮਾਬਾਦ ਵਿੱਚ 14 ਏਕੜ, ਪਿੰਡ ਢਿੱਲਵਾਂ ਵਿੱਚ 6 ਏਕੜ, ਸਿੰਘਪੁਰਾ ਪਿੰਡ ਵਿੱਚ 8 ਏਕੜ ਅਤੇ ਪਿੰਡ ਕੋਹਾਲੀ ਵਿੱਚ 5 ਏਕੜ ਪਰਾਲੀ, ਬੇਲਰਾਂ ਇਕੱਠੀ ਕੀਤੀ ਗਈ ਹੈ।


