ਸਿਵਲ ਸਰਜਨ ਨੇ ਬੱਚਿਆਂ ਦੇ 100 ਫੀਸਦੀ ਟੀਕਾਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ

ਗੁਰਦਾਸਪੁਰ, 14 ਸਤੰਬਰ (ਸਰਬਜੀਤ ਸਿੰਘ) – ਸਿਵਲ ਸਰਜਨ ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਨੇ ਜ਼ਿਲ੍ਹੇ ਦੇ ਸਮੂਹ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਤਹਿਤ ਬੱਚਿਆਂ ਦਾ 100 ਫੀਸਦੀ ਟੀਕਾਕਰਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਅੱਜ ਆਪਣੇ ਦਫ਼ਤਰ ਵਿੱਚ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਵੈਕਟਰ ਬੋਰਨ ਡਿਸੀਸ ਕੰਟਰੋਲ ਪ੍ੋਗਰਾਮ ਤਹਿਤ ਗਤੀਵਿਧੀਆਂ ਵਿਚ ਤੇਜੀ ਲਿਆਂਦੀ ਜਾਵੇ ਅਤੇ ਲੋਕਾਂ ਨੂੰ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਵਿਚ ਜਲਦ ਕੋਵਿਡ ਆਰ.ਟੀ.ਪੀ.ਸੀ.ਆਰ ਲੈਬ ਬਣ ਜਾਵੇਗੀ, ਜਿਸ ਨਾਲ ਕੋਵਿਡ ਦੇ ਟੈਸਟ ਹੋਰ ਅਸਾਨੀ ਨਾਲ ਕੀਤੇ ਜਾ ਸਕਣਗੇ।

ਸਿਵਲ ਸਰਜਨ ਨੇ ਕਿਹਾ ਕਿ ਸਕੂਲਾਂ ਅਤੇ ਆਂਗਨਵਾੜੀ ਵਿੱਚ ਪੜ੍ਹਦੇ ਬਚਿਆਂ ਦਾ ਚੈਕਅਪ ਸਮੇਂ ਸਿਰ ਕੀਤਾ ਜਾਵੇ। ਸਾਰੀਆਂ ਗਰਭਵਤੀ ਔਰਤਾਂ ਦਾ ਸਮੇਂ ਸਿਰ ਚੈਕਅਪ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਟੀਬੀ ਰੋਗੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦਵਾਈ ਦੇਣਾ ਯਕੀਨੀ ਬਣਾਇਆ ਜਾਵੇ। ਇਸਦੇ ਨਾਲ ਹੀ ਸਾਰੇ ਟੀਬੀ ਮਰੀਜ ਆਪਣਾ ਬੈਂਕ ਅਕਾਉਂਟ ਜਰੂਰ ਖੁਲਵਾਉਣ। ਸ਼ੂਗਰ ਅਤੇ ਬੀਪੀ ਮਰੀਜਾਂ ਦਾ ਸਮੇਂ ਸਿਰ ਚੈਕਅਪ ਕਰਕੇ ਦਵਾਈ ਦੇਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਏ.ਸੀ.ਐਸ ਡਾਕਟਰ ਭਾਰਤ ਭੂਸ਼ਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਲਖਵਿੰਦਰ ਸਿੰਘ ਅਠਵਾਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਰਵਿੰਦ ਮਨਚੰਦਾ, ਜ਼ਿਲ੍ਹਾ ਸਿਹਤ ਅਫਸਰ ਡਾ. ਅਰਵਿੰਦ ਮਹਾਜਨ, ਜ਼ਿਲ੍ਹਾ ਐਪੀਡਮੋਲੋਜਿਸਟ ਡਾ ਪ੍ਰਭਜੋਤ ਕੌਰ ਕਲਸੀ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *