ਗੁਰਦਾਸਪੁਰ, 16 ਅਕਤੂਬਰ (ਸਰਬਜੀਤ ਸਿੰਘ)– ਪੰਚਾਇਤੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਸਰਪੰਚੀ ਉਮੀਦਵਾਰ ਸ਼ਸ਼ੀ ਬਾਲਾ ਨੇ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ‘ਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਵਾਸ ਸਥਾਨ ‘ਤੇ ਪਹੁੰਚੇ ਸਰਪੰਚ ਅਤੇ ਪੰਚਾਂ ਨੂੰ ਸਨਮਾਨਤ ਕੀਤਾ ਗਿਆ।ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਜੋਤੀ ਦੇਵੀ, ਕੁਲਵੰਤ ਰਾਜ, ਅਲੀਸ਼ ਮਸੀਹ, ਮਨਜੀਤ ਕੌਰ ਅਤੇ ਅਮਨਜੀਤ ਕੁਮਾਰ ਪੰਚ ਬਣੇ ਹਨ। ਉਹਨਾਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹਨ ਜਿਸ ਕਾਰਨ ਲੋਕਾਂ ਨੇ ਪਾਰਟੀ ਦੇ ਉਮੀਦਵਾਰ ਨੂੰ ਜਿਤਾਇਆ ਹੈ। ਇਹ ਪੰਚਾਇਤ ਪਿੰਡ ਦੇ ਵਿਕਾਸ ਕੰਮਾਂ ਲਈ ਕੋਈ ਵੀ ਕਸਰ ਨਹੀਂ ਛੱਡੇਗੀ।


