ਝੋਨੇ ਦੀ ਪਰਾਲੀ ਪ੍ਰਬੰਧਨ ਦੀ ਹੋਰ ਬਿਹਤਰੀ ਸਬੰਧੀ ਕੀਤੀਆਂ ਵਿਚਾਰਾਂ
ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਝੋਨੇ ਦੀ ਵਾਢੀ ਤੋਂ ਬਾਅਦ ਫਸਲ ਦੀ ਪਰਾਲੀ ਦੀ ਬਿਨ੍ਹਾਂ ਅੱਗ ਲਗਾਏ ਸਾਂਭ ਸੰਭਾਲ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਜਾਰੀ ਹਨ। ਇਸੇ ਲੜੀ ਵਿਚ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵਲੋਂ ਬੇਲਰ ਐਸੋਸੀਏਸ਼ਨ, ਗੁਰਦਾਸਪੁਰ ਨਾਲ ਮੀਟਿੰਗ ਕਰਕੇ ਉਨ੍ਹਾਂ ਵੱਲੋਂ ਪਰਾਲੀ ਪ੍ਰਬੰਧਨ ਵਿਚ ਪਾਏ ਜਾ ਰਹੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਇਸ ਮੌਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣ ਕੇ ਹੱਲ ਕੀਤੀਆਂ
ਡਿਪਟੀ ਕਮਿਸ਼ਨਰ ਨੇ ਬੇਲਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਅਤੇ ਹੋਰ ਨੁਮਾਇੰਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕਰੀਬ 200 ਬੇਲਰ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੀਆਂ ਗੱਠਾਂ ਬਣਾ ਕਿ ਇਸਦਾ ਨਿਪਟਾਰਾ ਕਰਨਾ ਕਿਸਾਨਾਂ ਦਾ ਪਸੰਦੀਦਾ ਤਰੀਕਾ ਹੈ ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਇਨਸਿਟੂ ਤਰੀਕੇ ਨਾਲ ਪਰਾਲੀ ਨੂੰ ਖੇਤ ਵਿਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਦੀ ਤਕਨੀਕ ਨੂੰ ਅਪਨਾਉਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿਚ ਮੁੱਖ ਖੇਤੀਬਾੜੀ ਅਫ਼ਸਰ ਡਾ: ਸੁਰਿੰਦਰਪਾਲ ਸਿੰਘ, ਇੰਜੀ ਦੀਪਕ ਭਾਰਦਵਾਜ ਅਤੇ ੫ੇਰ ਐਸੋਸੀਏਸ਼ਨ ਦੇ ਮੈਂਬਰ ਵੀ ਹਾਜਰ ਸਨ।