ਸਮੂਹ ਪ੍ਰਿੰਟਿੰਗ ਪ੍ਰੈੱਸਾਂ ਦੇ ਮਾਲਕ ਚੋਣ ਸਮੱਗਰੀ ਦੀ ਛਪਾਈ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ – ਜ਼ਿਲ੍ਹਾ ਚੋਣ ਅਫ਼ਸਰ

ਗੁਰਦਾਸਪੁਰ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਜ਼ਿਮਨੀ ਚੋਣ, ਡੇਰਾ ਬਾਬਾ ਨਾਨਕ-2024 ਦੇ ਮੱਦੇ-ਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਜ਼ਿਲ੍ਹੇ ਦੇ ਸਮੂਹ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮਗਰੀ ਪੈਂਫ਼ਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਤੌਰ ’ਤੇ ਛਾਪਿਆ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਹੈ ਕਿ ਕੋਈ ਵੀ ਪ੍ਰਚਾਰ ਸਮਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮਗਰੀ ਦੀ ਖ਼ਰਚੇ ਸਮੇਤ ਸੂਚਨਾ ਦੇਣੀ ਲਾਜ਼ਮੀ ਹੋਵੇਗੀ। ਇਸ ਮੌਕੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ, ਪ੍ਰਿੰਟਿੰਗ ਪ੍ਰੈੱਸ ਮਾਲਕ ਅਤੇ ਨੁਮਾਇੰਦਿਆਂ ਹਾਜ਼ਰ ਸਨ।
ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈੱਸ, ਪ੍ਰਚਾਰ ਸਮਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫ਼ਲਿਟ, ਕਿਤਾਬਚੇ ਉੱਪਰ ਆਪਣੀ ਪ੍ਰੈੱਸ ਦਾ ਨਾਮ ਅਤੇ ਰਜਿਸਟਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਮੈਟੀਰੀਅਲ ਨਹੀਂ ਛਾਪਿਆ ਜਾਵੇਗਾ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਪ੍ਰਿੰਟ ਕਰਨ ਤੋਂ ਪਹਿਲਾਂ ਪ੍ਰਿੰਟ ਕਰਵਾਉਣ ਵਾਲੇ ਪਬਲਿਸ਼ਰ ਤੋਂ ਡਿਕਲਾਰੇਸ਼ਨ ਲਿਆ ਜਾਵੇ, ਜੋ ਕਿ ਪਬਲਿਸ਼ਰ ਨੂੰ ਚੰਗੀ ਤਰ੍ਹਾਂ ਜਾਣਦਾ ਹੋਵੇ ਅਤੇ 2 ਵਿਅਕਤੀਆਂ ਦੁਆਰਾ ਤਸਦੀਕ ਹੋਵੇ। ਇਸ ਡੈਕਲਾਰੇਸ਼ਨ ਦੀਆਂ 2 ਕਾਪੀਆਂ ਲਈਆਂ ਜਾਣ। ਉਨ੍ਹਾਂ ਕਿਹਾ ਕਿ ਪ੍ਰਿੰਟਰ ਦੁਆਰਾ ਆਪਣੇ ਹਸਤਾਖ਼ਰ ਕਰਕੇ ਇਹ ਡੈਕਲਾਰੇਸ਼ਨ ਅਤੇ ਪ੍ਰਿੰਟਿੰਗ ਉੱਤੇ ਹੋਏ ਖ਼ਰਚੇ ਸਬੰਧੀ ਵੇਰਵਾ, ਸਮੇਤ ਪ੍ਰਿੰਟ ਕੀਤੇ ਗਏ ਮੈਟੀਰੀਅਲ ਦੀਆਂ ਕਾਪੀਆਂ ਇਲੈੱਕਸ਼ਨ ਐਕਪੈਂਡੀਚਰ ਮੋਨੀਟਰਿੰਗ ਟੀਮ ਨੂੰ ਭੇਜੀਆਂ ਜਾਣ। ਉਨ੍ਹਾਂ ਕਿਹਾ ਕਿ ਇਹ ਮੁਕੰਮਲ ਸੂਚਨਾ ਪ੍ਰਿੰਟਿੰਗ ਦੇ ਤਿੰਨ ਦਿਨਾਂ ਦੇ ਅੰਦਰ-ਅੰਦਰ ਆਉਣੀ ਲਾਜ਼ਮੀ ਹੈ।
ਉਨ੍ਹਾਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ਨੁਮਾਇੰਦਿਆਂ ਨੂੰ ਕਿਹਾ ਕਿ ਜਿਹੜੀ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ, ਉਸ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ, 1951 ਧਾਰਾ ਦੀ ਸੈਕਸ਼ਨ 127 (ਏ) ਤਹਿਤ ਕਾਰਵਾਈ ਕਰਕੇ ਸਬੰਧਿਤ ਪ੍ਰਿੰਟਰ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *