ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਸਥਾਪਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਕੀਤਾ ਦੌਰਾ

ਗੁਰਦਾਸਪੁਰ

ਕਾਊਂਟਿੰਗ ਸੈਂਟਰ ਵਿੱਚ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਦਾ ਜਾਇਜ਼ਾ ਲਿਆ

ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਜਿਮਨੀ ਚੋਣ ਡੇਰਾ ਬਾਬਾ ਨਾਨਕ ਦੇ ਮੱਦੇਨਜ਼ਰ ਸਥਾਪਿਤ ਕੀਤੇ ਜਾਣ ਵਾਲੇ ਕਾਊਂਟਿੰਗ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਊਂਟਿੰਗ ਸੈਂਟਰਾਂ ਦੀਆਂ ਤਿਆਰੀਆਂ ਅਤੇ ਈ.ਵੀ.ਐੱਮ. ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਹਰੀਸ਼ ਦਯਾਮਾ, ਐਸ. ਐਸ. ਪੀ ਗੁਰਦਾਸਪੁਰ, ਸੁਹੇਲ ਕਾਸਿਮ ਮੀਰ, ਐਸ. ਐਸ. ਪੀ ਬਟਾਲਾ, ਰਾਜਪਾਲ ਸਿੰਘ ਸੇਖੋਂ ਐਸਡੀਐਮ ਡੇਰਾ ਬਾਬਾ ਨਾਨਕ, ਚੇਅਰਮੈਨ ਸੁਖਜਿੰਦਰ ਸਿੰਘ ਅਤੇ ਮਨਜਿੰਦਰ ਸਿੰਘ, ਚੋਣ ਤਹਿਸੀਲਦਾਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ 13 ਨਵੰਬਰ ਨੂੰ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਲਈ ਵੋਟਾਂ ਪੈਣਗੀਆਂ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦਵਾਰਾਂ, ਕਾਊਂਟਿੰਗ ਏਜੰਟਾਂ ਅਤੇ ਕਾਊਂਟਿੰਗ ਸਟਾਫ਼ ਲਈ ਵਿਸ਼ੇਸ਼ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਾਊਂਟਿੰਗ ਸੈਂਟਰ ਵਿੱਚ ਬਣਨ ਵਾਲੇ ਮੀਡੀਆ ਸੈਂਟਰ ਦਾ ਜਾਇਜ਼ਾ ਵੀ ਲਿਆ।

Leave a Reply

Your email address will not be published. Required fields are marked *