ਐਸ. ਡੀ. ਐਮ ਗੁਰਦਾਸਪੁਰ ਨੇ ਪਿੰਡ ਬੱਬੇਹਾਲੀ ਵਿਖੇ ਪਰਾਲੀ ਦੇ ਫੂਸ ਨੂੰ ਲੱਗੀ ਅੱਗ, ਖੁਦ ਜਾ ਕੇ ਬੁਝਾਈ ਗਈ

ਗੁਰਦਾਸਪੁਰ

ਗੁਰਦਾਸਪੁਰ, 21 ਅਕਤੂਬਰ (ਸਰਬਜੀਤ ਸਿੰਘ)—ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਦੇ ਸਿਵਲ ਤੇ ਪੁਲਸ ਅਧਿਕਾਰੀਆਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਲਗਾਤਾਰ ਮਿਲਿਆ ਜਾ ਰਿਹਾ ਹੈ। ਪਰਾਲੀ ਨਾ ਸਾੜਨ ਦੀ ਅਪੀਲ ਕਰਕੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਐਸ ਡੀ ਐਮ ਗੁਰਦਾਸਪੁਰ, ਕਰਮਜੀਤ ਸਿੰਘ, ਜਦ ਪਿੰਡਾਂ ਵਿੱਚ ਕਿਸਾਨਾਂ ਨੂੰ ਮਿਲਣ ਲਈ ਜਾ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਪਿੰਡ ਬੱਬੇਹਾਲੀ ਵਿਖੇ ਪਰਾਲੀ ਦੇ ਫੂਸ ਨੂੰ ਇਕੱਠੇ ਕਰ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਐਸ ਡੀ ਐਮ, ਤੁਰੰਤ ਖੇਤ ਵਿੱਚ ਗਏ ਤੇ ਅੱਗ ਨੂੰ ਬੁਝਾਇਆ ਗਿਆ। ਉਨ੍ਹਾਂ ਕਿਸਾਨ ਨਾਲ ਗੱਲਬਾਤ ਕੀਤੀ ਅਤੇ ਕਿਸਾਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੁੁੜ ਅਜਿਹਾ ਨਹੀਂ ਕਰੇਗਾ।

ਇਸ ਮੌਕੇ ਪਿੰਡ ਵਾਸੀਆਂ ਨਾਲ ਨਾਲ ਕਰਦਿਆਂ ਐਸ ਡੀ ਐਮ, ਕਰਮਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕਿਸਾਨਾਂ ਨੂੰ ਲਗਾਤਾਰ ਮਿਲ ਰਹੇ ਹਨ। ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉੁਹ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਲਗਾਏ ਗਏ ਹਨ।

ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।

Leave a Reply

Your email address will not be published. Required fields are marked *