ਕਲਾਨੌਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਬੇਲਰਾਂ ਨਾਲ ਪਰਾਲੀ ਸੰਭਾਲੀ

ਗੁਰਦਾਸਪੁਰ

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤਣ ਦੀ ਅਪੀਲ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵਲੋਂ ਝੋਨੇ ਦੇ ਨਾੜ ਦੇ ਯੋਗ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਨਾਲ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ।
ਐੱਸ. ਡੀ. ਐੱਮ, ਕਲਾਨੌਰ ਜੋਯਤਸਨਾ ਸਿੰਘ ਨੇ ਦੱਸਿਆ ਕਿ ਬਲਾਕ ਕਲਾਨੌਰ ਦੇ ਪਿੰਡ ਨੈਨੋ ਹਰਨੀ ਵਿਖੇ 27 ਏਕੜ ਪਰਾਲੀ ਬੇਲਰਾਂ ਨਾਲ ਪਰਾਲੀ ਇੱਕਠੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਲਾਨੌਰ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਬੇਲਰਾਂ ਨਾਲ 240 ਏਕੜ ਪਰਾਲੀ ਸੰਭਾਲੀ ਜਾ ਚੁੱਕੀ ਹੈ।
ਐਸ.ਡੀ.ਐਮ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ। ਖੇਤੀਬਾੜੀ ਵਿਭਾਗ ਵਲੋਂ ਪਰਾਲੀ ਦੇ ਪ੍ਰਬੰਧਨ ਲਈ ਯੋਗ ਪ੍ਰਬੰਧ ਕੀਤੇ ਹਨ ਅਤੇ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਦੇ ਪ੍ਰਬੰਧਨ ਸਬੰਧੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਨੇੜਲੇ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰਬਰ 1800-180-1852 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *