ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)— ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਹੜ ਫ਼ੱਤੂਪੁਰ ਵਿਖੇ ਸਵੀਪ ਟੀਮ ਵੱਲੋਂ ਪਹੁੰਚ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਸਵੀਪ ਟੀਮ ਮੈਂਬਰ ਗੁਰਮੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਵੀਪ ਟੀਮ ਵੱਲੋਂ ਉੱਪ ਚੋਣ 2024 ਡੇਰਾ ਬਾਬਾ ਨਾਨਕ ਵਿਖੇ ਸਵੀਪ ਗਤੀਵਿਧੀਆਂ ਦੁਆਰਾ ਆਮ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਵਿੱਚ ਪੋਸਟਰ ਬਣਾਉਣ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।
ਇਸ ਮੌਕੇ ਸਵੀਪ ਟੀਮ ਤੋਂ ਸੰਦੀਪ ਸਿੰਘ , ਗੁਰਮੀਤ ਸਿੰਘ ਬਾਜਵਾ , ਲਵ ਕੁਮਾਰ, ਗੋਰਵ ਸ਼ਰਮਾ, ਸਕੂਲ ਇੰਚਾਰਜ ਕੁਲਵਿੰਦਰਪਾਲ ਸਿੰਘ, ਲਖਬੀਰ ਕੌਰ, ਮਨਦੀਪ ਕੌਰ, ਬਿਕਰਮਜੀਤ ਸਿੰਘ, ਸੁਖਪਾਲ ਸਿੰਘ, ਰਾਜਵਿੰਦਰ ਕੌਰ, ਵਿਸ਼ਾਲ ਮਨਹਾਸ, ਹਰਜਿੰਦਰਪਾਲ ਸਮੇਤ ਸਮੂਹ ਸਟਾਫ਼ ਮੌਜੂਦ ਸਨ।


