ਦੇਸ਼ ‘ਚ ਸਕੂਲਾਂ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਆ ਰਹੀਆਂ ਧਮਕੀਆਂ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਭਾਰਤ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਵਾਲੇ ਦੇਸ਼ ‘ਚ ਬੰਬਾਂ ਨਾਲ ਧਮਕੀਆਂ ਦੇਣ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੰਡੀਅਨ ਏਅਰ ਲਾਈਨ ਦੇ ਜਹਾਜ਼ਾਂ ਤੇ ਕੁਝ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀਆਂ ਆਈਆਂ ਧਮਕੀਆਂ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਜਿਥੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪਹਿਲਾ ਵੀ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ ਅਤੇ ਹੁਣ ਦੂਜੀ ਵਾਰ ਏਅਰ ਇੰਡੀਆ ਦੇ ਜਹਾਜ਼ਾਂ ਵਿਚ ਲੋਕਾਂ ਨੂੰ ਸਫ਼ਰ ਨਾ ਕਰਨ ਦੀ ਚਿਤਾਵਨੀ ਦਿੰਦਿਆਂ ਸਿੱਖ ਫਾਰ ਜਸਟਿਸ ਦੇ ਵਿਦੇਸ਼ ‘ਚ ਬੈਠੇ ਗੁਰਪਤਵੰਤ ਸਿੰਘ ਪੰਨੂ ਨੇ ਇਸ ਨੂੰ ਬੰਬ ਨਾਲ ਉਡਾਉਣ ਦੀ ਸ਼ਰੇਆਮ ਧਮਕੀ ਦਿੱਤੀ ਹੈ ਅਤੇ ਇਸ ਨੂੰ ਮੁੱਖ ਰੱਖਦਿਆਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਭਾਈ ਖਾਲਸਾ ਨੇ ਕਿਹਾ ਇਥੇ ਹੀ ਬੱਸ ਨਹੀਂ ਦਿੱਲੀ ਅਤੇ ਹੈਦਰਾਬਾਦ ਦੇ ਕੁਝ ਸਕੂਲਾਂ ਨੂੰ ਬੰਬਾਂ ਨਾਲ ਉਡਾਉਣ ਦੀ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ, ਜੋ ਦੇਸ਼ ਦੇ ਨਾਗਰਿਕਾਂ’ਚ ਦਾਹਿਸਤ ਫੈਲਾਉਣ ਵਾਲੇ ਵਰਤਾਰੇ ਹਨ। ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਅਜਿਹੇ ਸਮਾਜ ਵਿਰੋਧੀ ਅਨਸਰਾਂ ਦਾ ਸਖਤ ਵਿਰੋਧ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਅਜਿਹੀਆਂ ਧਮਕੀਆਂ ਨੂੰ ਹਲਕੇ ਵਿੱਚ ਨਾਂ ਲਿਆ ਜਾਵੇ ਸਗੋਂ ਅਜਿਹੇ ਸਮਾਜ ਵਿਰੋਧੀਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਸਮਾਜ ਵਿਰੋਧੀ ਅਨਸਰ ਅਜਿਹੀ ਕਾਰਵਾਈ ਨੂੰ ਅੰਜ਼ਾਮ ਦੇਣ ਦੀ ਜੁਅਰਤ ਨਾਂ ਕਰ ਸਕੇ, ਇਸ ਮੌਕੇ ਹੋਰਨਾਂ ਤੋਂ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਜਗਜੀਤ ਸਿੰਘ , ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ, ਭਾਈ ਸੁਖਦੇਵ ਸਿੰਘ ਜਗਰਾਉਂ, ਭਾਈ ਦਰਬਾਗ ਸਿੰਘ ਬਾਗੀ ਗੁਰਦਾਸਪੁਰ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *