ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਆਪ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਗੁਰਬਾਣੀ ਬੇਅਦਬੀ ਦੇ ਦੋਸ਼ੀਆਂ ਨੂੰ ਇੱਕ ਮਹੀਨੇ’ਚ ਜੇਲ੍ਹਾਂ ਵਿੱਚ ਸੁੱਟਿਆ ਜਾਵੇਗਾ, ਪਰ ਤਿੰਨ ਸਾਲ ਤੱਕ ਸਰਕਾਰ ਨੇ ਇਸ ਸਬੰਧੀ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ, ਜਿਸ ਕਾਰਨ ਪੰਥਕ ਜਥੇਬੰਦੀਆਂ ਤੇ ਵਿਰੋਧੀ ਪਾਰਟੀਆਂ ਨੂੰ ਸਰਕਾਰ ਘੇਰਨ ਦਾ ਮੁੱਦਾ ਮਿਲ ਜਾਂਦਾ ਰਿਹਾ, ਪਰ ਪੰਜਾਬ ਸਰਕਾਰ ਨੇ ਹੁਣ ਇੱਕ ਦੱਮ ਫੈਸਲਿਆਂ ਲਿਆਂ ਹੈ ਕਿ ਗੁਰਬਾਣੀ ਬੇਅਦਬੀ ਮਾਮਲੇ’ਚ ਸਰਸੇ ਵਾਲੇ ਸਾਧ ਤੇ ਕੇਸ ਚਲਾਇਆ ਜਾਵੇਗਾ ਅਤੇ ਹੁਣ ਇਸ ਫੈਸਲੇ ਨਾਲ ਬਾਦਲਕਿਆਂ ਦੀਆਂ ਮੁਸ਼ਕਲਾਂ’ਚ ਵਾਧਾ ਹੋ ਸਕਦਾ ਹੈ ,ਕਿਉਂਕਿ ਸਰਸੇ ਵਾਲੇ ਸਾਧ ਨੂੰ ਇਸ ਕੇਸ ਤੋਂ ਬਚਾਉਣ ਲਈ ਅਕਾਲੀ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਸੀ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਤੋਂ ਆਦਿ ਸੀਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਚੋਰੀ ਕਰਨ ਤੋਂ ਬਾਅਦ ਦੀਵਾਰਾਂ ਤੇ ਲਿਖਣ ਦੇ ਨਾਲ-ਨਾਲ ਗੁਰਬਾਣੀ ਦੇ ਅੰਗ ਗਲੀਆਂ ਨਾਲੀਆਂ ਵਿਚ ਸੁੱਟ ਕੇ ਬੇਅਦਬੀ ਕਰਨ ਵਾਲੇ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਭਾਵੇ ਉਹ ਜਿੱਡੇ ਮਰਜ਼ੀ ਵੱਡੇ ਸਿਆਸੀ ਕਿਉਂ ਨਾ ਹੋਣ ? ਕਿਸੇ ਨੂੰ ਬਖਸ਼ਿਆ ਨਾਂ ਜਾਵੇ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਬੇਅਦਬੀ ਮਾਮਲੇ’ਚ ਸਰਸੇ ਵਾਲੇ ਸਾਧ ਰਾਮ ਰਹੀਮ ਤੇ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ ਵਾਲੇ ਫੈਸਲੇ ਦਾ ਸਵਾਗਤ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਉਹਨਾਂ (ਭਾਈ ਖਾਲਸਾ) ਨੇ ਸਪੱਸ਼ਟ ਕੀਤਾ ਆਪ ਸਰਕਾਰ ਇਸ ਕੇਸ ਨੂੰ ਚਲਾਉਣ ਦੀ ਮਨਜ਼ੂਰੀ ਨਹੀਂ ਦੇ ਰਹੀ ਸੀ ਜਿਸ ਦੇ ਸਿੱਟੇ ਵਜੋਂ ਪੰਥਕ ਜਥੇਬੰਦੀਆਂ ਤੇ ਵਿਰੋਧੀ ਧਿਰ ਦੇ ਆਗੂ ਸਰਕਾਰ ਨੂੰ ਇਸ ਮੁੱਦੇ ਤੇ ਘੇਰ ਵੀ ਰਹੇ ਸਨ ਤੇ ਖਰੀਆਂ ਖਰੀਆਂ ਵੀ ਸੁਣਾ ਰਹੇ ਸਨ , ਭਾਈ ਖਾਲਸਾ ਨੇ ਸਪੱਸ਼ਟ ਕੀਤਾ ਵਿਰੋਧੀਆਂ ਦਾ ਮੂੰਹ ਬੰਦ ਕਰਨ ਤੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਆਪ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ” ਦੇਰ ਆਏ ਦਰੁਸਤ ਆਏ” ਅਨੁਸਾਰ ਸੌਦਾ ਸਾਧ ਰਾਮ ਰਹੀਮ ਤੇ ਗੁਰਬਾਣੀ ਬੇਅਦਬੀ ਮਾਮਲੇ’ਚ ਕੇਸ ਨਾ ਚਲਾਉਣ ਵਾਲੀ ਨੀਤੀ ਤੇ ਇੱਕ ਦਮ ਯੂ ਟਰਨ ਲੈਂਦਿਆਂ ਹੁਣ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਫੈਸਲੇ ਦਾ ਪੰਜਾਬ ਦੇ ਹਰਵਰਗ ਦੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ, ਭਾਵੇਂ ਕਿ ਰਾਮਰਹੀਮ ਨੂੰ ਬਾਰ ਬਾਰ ਪਰੋਲ ਛੁੱਟੀ ਦੇਣ ਵਾਲ਼ੀ ਭਾਜਪਾ ਦੇ ਕੁਝ ਆਗੂ ਇਸ ਫੈਸਲੇ ਦਾ ਵਿਰੋਧ ਵੀ ਕਰ ਰਹੇ ਹਨ, ਭਾਈ ਖਾਲਸਾ ਨੇ ਕਿਹਾ ਇਸ ਫੈਸਲੇ ਨਾਲ ਅਕਾਲੀ ਸਰਕਾਰ ਵੇਲੇ ਸਰਸੇ ਵਾਲੇ ਸਾਧ ਨੂੰ ਇਸ ਕੇਸ’ਚ ਬਚਾਉਣ ਵਾਲੀ ਬਾਦਲਕਿਆਂ ਦੀ ਗੰਦੀ ਸਿਆਸਤ ਦਾ ਪੜਦਾ ਫਾਸ਼ ਹੋਵੇਗਾ ਅਤੇ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਕੇ ਆਪ ਸਰਕਾਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਆਪਣੇ ਵਾਅਦਾ ਪੂਰਾ ਕਰਨ ਦਾ ਯਤਨ ਰਹੀ ਹੈ ਸੋ ਸਰਕਾਰ ਦਾ ਸਲਾਹੁਣਯੋਗ ਕਾਰਜ ਕਿਹਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸਰਕਾਰ ਇਸ ਇਤਿਹਾਸਕ ਫੈਸਲੇ ਦਾ ਸਵਾਗਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਗੁਰਬਾਣੀ ਬੇਅਦਬੀ ਮਾਮਲੇ ਵਿੱਚ ਸਮੂਹ ਦੋਸ਼ੀਆਂ ਨੂੰ ਬਖਸ਼ਿਆ ਨਾਂ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਕਿ ਸੂਬੇ ਵਿੱਚ ਅਜਿਹੀਆਂ ਗੁਰਬਾਣੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਵਕਤ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸਿੰਦਾ ਸਿੰਘ ਨਿਹੰਗ ਅਤੇ ਭਾਈ ਪਿਰਥੀ ਸਿੰਘ ਧਾਲੀਵਾਲ ਧਰਮਕੋਟ, ਭਾਈ ਮਨਜਿੰਦਰ ਸਿੰਘ ਅਤੇ ਭਾਈ ਗੁਰਦੀਪ ਸਿੰਘ ਕਮਾਲਕੇ, ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ, ਭਾਈ ਸੁਖਦੇਵ ਸਿੰਘ ਜਗਰਾਉਂ ਆਦਿ ਆਗੂ ਹਾਜ਼ਰ ਸਨ ।


