ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਆਪ ਸੰਪੂਰਨ ਕਰਵਾਈ ਅਤੇ ਗੁਰਬਾਣੀ ਦੀ ਲਿਖ਼ਤ ਕਰਨ ਦਾ ਸੁਭਾਗ ਭਾਈ ਗੁਰਦਾਸ ਜੀ ਨੂੰ ਪ੍ਰਾਪਤ ਹੋਇਆ ਹੈ ਜਦੋਂ ਕਿ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੇ ਹਰਿਮੰਦਿਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾ ਪੰਜ ਗੁਰੂ ਸਾਹਿਬਾਨਾਂ ਨੂੰ ਗੁਰਿਆਈ ਦੇਣ ਵਾਲੇ ਬ੍ਰਹਮ ਗਿਆਨੀ ਸੰਤ ਮਹਾਂਪੁਰਖ ਬਾਬਾ ਬੁੱਢਾ ਸਾਹਿਬ ਜੀ ਨੂੰ ਪ੍ਰਾਪਤ ਹੋਈ,ਇਸ ਕਰਕੇ ਆਦਿ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਨ ਵਾਲੇ ਇਤਿਹਾਸਕ ਗੁਰੂਦੁਆਰਿਆਂ, ਧਾਰਮਿਕ ਡੇਰਿਆ, ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਹੈੱਡ ਗ੍ਰੰਥੀ ਸਾਹਿਬਾਨਾਂ ਨੂੰ ਚਾਹੀਦਾ ਹੈ ਕਿ ਉਹ ਇਸ ਮਹਾਨ ਉੱਚ ਪਦਵੀ ਤੇ ਸੱਚੇ ਅਤੇ ਸੁੱਚੇ ਮਨ ਨਾਲ ਸੇਵਾ ਕਰਨ ਦੀ ਲੋੜ ਤੇ ਜ਼ੋਰ ਦੇਣ, ਕਿਉਂਕਿ ਇਹ ਕੋਈ ਆਮ ਦੁਨੀਆਵੀ ਨੌਕਰੀ ਨਹੀਂ?ਸਗੋਂ ਇੱਕ ਬਹੁਤ ਵੱਡੀ ਧਾਰਮਿਕ ਜ਼ੁਮੇਵਾਰੀ ਤੇ ਮਹਾਨ ਪਦਵੀ ਹੈ ਜਿਸ ਦਾ ਸਭ ਨੂੰ ਆਦਰ ਮਾਣ ਕਰਨ ਦੀ ਲੋੜ ਤੇ ਸਮਾਂ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 12 ਸਾਲ ਦੀ ਛੋਟੀ ਉਮਰ ਵਿੱਚ ਸਿੱਖ ਧਰਮ ਦੇ ਬਾਨੀ ਪਹਿਲੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਕਰਨ ਵਾਲੇ ਬ੍ਰਹਮ ਗਿਆਨੀ ਸੰਤ ਮਹਾਂਪੁਰਸ਼ ਬਾਬਾ ਬੁੱਢਾ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਭਨਾਂ ਨੂੰ ਲੱਖ ਲੱਖ ਵਧਾਈ ਦਿੰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਨੇ ਹਰਮੰਦਿਰ ਸਾਹਿਬ ਅੰਮ੍ਰਿਤਸਰ ਸਾਹਿਬ, ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤੇ ਹੋਰ ਸੇਵਾਵਾਂ ਨਿਭਾਈਆਂ ਤੇ ਪੰਜ ਗੁਰੂ ਸਾਹਿਬਾਨਾਂ ਨੂੰ ਆਪਣੇ ਹੱਥਾਂ ਨਾਲ ਗੁਰਿਆਈ ਬਖ਼ਸ਼ ਕੇ ਗੁਰਗੱਦੀ ਤੇ ਬਿਰਾਜਮਾਨ ਕੀਤਾ ਭਾਈ ਖਾਲਸਾ ਨੇ ਦੱਸਿਆ ਇਥੇ ਹੀ ਬਸ ਨਹੀਂ ਛੇਵੇਂ ਪਾਤਸ਼ਾਹ ਮੀਰੀ ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਵੀ ਬਾਬਾ ਬੁੱਢਾ ਜੀ ਦੇ ਵਰ ਨਾਲ ਅਵਤਾਰ ਧਾਰਿਆ ਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਵੀ ਬਾਬਾ ਬੁੱਢਾ ਜੀ ਨੂੰ ਪਹਿਨਾਉਣ ਦਾ ਹੁਕਮ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਹੀ ਦਿੱਤਾ ਸੀ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦੇਂਦੀ ਹੈ ਉਥੇ ਉਨ੍ਹਾਂ ਹੈਡ ਗ੍ਰੰਥੀ ਸਿੰਘਾਂ ਨੂੰ ਅਪੀਲ ਕਰਦੀ ਹੈ ਜੇਹੜੇ ਸੋਸ਼ਲ ਮੀਡੀਆ ਤੇ 50000 ਰੁਪਏ ਤਨਖਾਹ,ਏਸੀ ਰਹਾਇਸ਼, ਮੈਡੀਕਲ ਸਹੂਲਤਾਂ ਤੇ ਹੋਰ ਤਰ੍ਹਾਂ ਤਰ੍ਹਾਂ ਦੀਆਂ ਮੰਗਾਂ ਰਹੇ ਹਨ ਉਹ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਗੁਰਬਾਣੀ ਦੇ ਵੱਧ ਤੋਂ ਵੱਧ ਜਾਪ ਕਰਨ ਦੀ ਲੋੜ ਤੇ ਜ਼ੋਰ ਦੇਣ ਕਿਉਂਕਿ ਸਾਰਾ ਕੁਝ ਉਸ ਗੁਰੂ ਨੇ ਹੀ ਦੇਣਾ ਹੈ ਸਿਰਫ ਗੁਰੂ ਦੇ ਬਣ ਜਾਉ ਅਤੇ ਬਾਬਾ ਬੁੱਢਾ ਜੀ ਦੇ ਇਤਿਹਾਸ ਤੋਂ ਆਪ ਜਾਗਰੂਕ ਹੋਵੋ ਤੇ ਲੋਕਾਂ ਨੂੰ ਜਾਗਰੂਕ ਕਰਵਾਉ।


