ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਯਾਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਗੱਲ ਕਰਦਿਆਂ ਜੁਗਰਾਜ ਸਿੰਘ, ਐਸ. ਪੀ (ਐੱਚ) ਗੁਰਦਾਸਪੁਰ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਦੂਜੇ ਹੋਰ ਵਿਭਾਗਾਂ ਨਾਲ ਜਾ ਕੇ ਵੱਖ- ਵੱਖ ਪਿੰਡਾਂ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਟਿਕਾਊ ਅਭਿਆਸਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਦਾ ਪ੍ਰਣ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਵਿਭਾਗ ਵਲੋਂ ਕਿਸਾਨ ਵੀਰਾਂ ਨੂੰ ਫਸਲਾਂ ਦਾ ਨਾੜ ਸਾੜਨ ਕਾਰਨ ਹੁੰਦੇ ਨੁਕਸਾਨਾਂ ਬਾਰੇ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਪਰਾਲੀ ਨਾ ਸਾੜਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਲਈ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਗਾਈ ਜਾਵੇ।