ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ ‘ਚ ਵਿਚਰਨ ਦੀ ਕੋਈ ਛੋਟ ਨਾ ਦੇ ਕੇ ਵਧੀਆ ਫੈਸਲਾ ਲਿਆ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)– ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ ‘ਚ ਵਿਚਰਨ ਦੀ ਖੁੱਲ੍ਹ ਦੇਣ ਲਈ ਇੱਕ ਅਕਾਲੀ ਦਲ ਦੇ ਵਫ਼ਦ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਾਫ਼ ਕਹਿ ਦਿੱਤਾ ਕਿ ਜਿੰਨੀਂ ਦੇਰ ਤੱਕ ਕਿਸੇ ਵਿਅਕਤੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ ‘ਤਾਂ ਤਨਖਾਹ ਪੂਰੀ ਹੋਣ ਤੱਕ ਉਹ ਵਿਅਕਤੀ ਨੂੰ ਕਿਸੇ ਸਿਆਸੀ ਸਰਗਰਮੀਆਂ ਵਿੱਚ ਹਿੱਸਾ ਲੈਣ ਦਾ ਕੋਈ ਅਧਿਕਾਰ ਨਹੀਂ ? ਇਸ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਗਲਿਆਰਿਆਂ’ਚ ਵਿਚਰਨ ਦੀ ਮੈਂ ਜਾ ਅਕਾਲ ਤਖ਼ਤ ਸਾਹਿਬ ਵੱਲੋਂ ਕੋਈ ਮਨਜ਼ੂਰੀ ਜਾ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ, ਇਸ ਫੈਸਲੇ ਦੇ ਵਿਰੋਧ ਵਿਚ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਅਸਿਧੇ ਢੰਗ ਨਾਲ ਟਵੀਟ ਕਰਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਫੈਸਲੇ ਨੂੰ ਚੁਣੌਤੀ ਦੇਣ ਵਰਗੀ ਭਾਸ਼ਾ ਦਾ ਇਸਤੇਮਾਲ ਕਰਨਾ ਅਕਾਲਤਖਤ ਸਾਹਿਬ ਦੀ ਸਰਬਉਚਤਾ ਅਤੇ ਜਥੇਦਾਰ ਸਾਹਿਬਾਨ ਵਰਗੀ ਉੱਚੀ ਤੇ ਮਹਾਨ ਪਦਵੀ ਦੇ ਅਪਮਾਨ ਬਰਾਬਰ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਗਲਿਆਰਿਆਂ’ਚ ਵਿਚਰਨ ਦੀ ਖੁੱਲ੍ਹ ਨਾਂ ਦੇਣ ਵਾਲੇ ਇਤਿਹਾਸਕ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਕਿ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ’ਚ ਵਿਚਰਨ ਦੀ ਬਿਲਕੁਲ ਛੋਟ ਨਾਂ ਦਿੱਤੀ ਜਾਵੇ, ਕਿਉਂਕਿ ਉਹ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਪਾਏ ਗਏ ਅਤੇ ਤਾਂ ਹੀ ਉਹਨਾਂ ਨੂੰ ਤਨਖਾਹ ਲਾਈ ਗਈ ਸੀ,ਇਸ ਕਰਕੇ ਸੁਖਬੀਰ ਬਾਦਲ ਨੂੰ ਵੀ ਚਾਹੀਦਾ ਹੈ ਕਿ ਉਹ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਤੇ ਮਹਾਨਤਾ ਮਰਿਯਾਦਾ ਨੂੰ ਮੁੱਖ ਰੱਖਦਿਆਂ ਅਜਿਹਾ ਕੋਈ ਕਾਰਜ ਨਾ ਕਰਨ, ਜਿਸ ਨਾਲ ਜਥੇਦਾਰ ਦੇ ਫੈਸਲੇ ਦਾ ਅਪਮਾਨ ਹੁੰਦਾ ਹੋਵੇ ਤੇ ਅਕਾਲ ਤਖ਼ਤ ਸਾਹਿਬ ਦੀ ਮਾਨ ਮਰਯਾਦਾ ਨੂੰ ਢਾਹ ਲੱਗਦੀ ਹੋਵੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਇੱਕ ਵਫਦ ਨੂੰ ਸੁਖਬੀਰ ਬਾਦਲ ਨੂੰ ਸਿਆਸੀ ਗਲਿਆਰਿਆਂ’ਚ ਵਿਚਰਨ ਦੀ ਕੋਈ ਛੋਟ ਦੇਣ ਵਾਲੇ ਫੈਸਲੇ ਦੀ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਵਾਲਾਂ ਸ਼ਲਾਘਾਯੋਗ ਫ਼ੈਸਲਾ ਦੱਸਿਆ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ , ਉਹਨਾਂ ਕਿਹਾ ਅਕਾਲੀ ਦਲ ਵੱਲੋਂ ਕੱਲ੍ਹ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਰੱਖੀ ਗਈ ਹੈ ਇਹ ਸਮਾਂ ਹੀ ਦੱਸੇਗਾ ਕਿ ਕੱਲ੍ਹ ਨੂੰ ਅਕਾਲੀ ਦਲ ਵਾਲੇ ਕੀ ਫੈਸਲਾ ਲੈਂਦੇ ਹਨ ਪਰ ਅਕਾਲ ਤਖ਼ਤ ਸਾਹਿਬ ਨਾਲ ਟਕਰਾਓ ਵਾਲੀ ਨੀਤੀ ਦਾ ਇਸਤੇਮਾਲ ਕਰਨਾ ਅਕਾਲੀ ਦਲ ਦੀ ਵੱਡੀ ਭੁੱਲ ਹੈਂ ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।।

Leave a Reply

Your email address will not be published. Required fields are marked *