ਆਰਮੀ ਭਰਤੀ ਵਿੱਚ ਮੈਡੀਕਲ ਫਿੱਟ ਹੋਏ ਯੁਵਕਾਂ ਦੇ ਪੇਪਰ ਦੀ ਮੁਫਤ ਤਿਆਰੀ ਲਈ ਕੈਂਪ ਸ਼ੁਰੂ

ਗੁਰਦਾਸਪੁਰ

ਗੁਰਦਾਸਪੁਰ  15 ਸਤੰਬਰ (ਸਰਬਜੀਤ ਸਿੰਘ ) – ਜਿਨ੍ਹਾਂ ਯੁਵਕਾਂ ਨੇ ਤਿੱਬੜੀ ਕੈਂਟ ਵਿਖੇ ਆਰਮੀ ਦੀ ਭਰਤੀ ਰੈਲੀ ਵਿੱਚ ਭਾਗ ਲਿਆ ਹੈ ਅਤੇ ਜੋ ਮੈਡੀਕਲ ਫਿੱਟ ਹੋ ਚੁੱਕੇ ਹਨ, ਉਹਨਾਂ ਯੁਵਕਾ ਦੀਆਂ ਮੁਫਤ ਕੋਚਿੰਗ ਕਲਾਸਾਂ ਪੰਜਾਬ ਸਰਕਾਰ ਦੇ ਆਦਾਰੇ ਸੀ- ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਵਿਸ਼ਿਆ ਦੇ ਮਾਹਿਰ ਅਧਿਆਪਕਾਂ ਵੱਲੋ ਸ਼ੁਰੂ ਹੋ ਗਈਆਂ ਹਨ। ਇਹ ਕੋਚਿੰਗ ਕਲਾਸਾਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਵਾਸਤੇ ਹਨ। ਕੈਂਪ ਵਿੱਚ ਕੋਚਿੰਗ ਦੌਰਾਨ ਰਿਹਾਇਸ਼ ਤੇ ਖਾਣਾ ਪੰਜਾਬ ਸਰਕਾਰ ਵੱਲੋ ਮੁਫਤ ਦਿੱਤਾ ਜਾਵੇਗਾ। ਜੋ ਯੁਵਕ ਪੰਜਾਬ ਸਰਕਾਰ ਦੀ ਇਸ ਸਹੂਲਤ ਦਾ ਫਾਇਦਾ ਲੈਣਾ ਚਾਹੁੰਦੇ ਹਨ, ਉਹ ਆਪਣੇ ਨਾਲ ਮੌਸਮ ਅਨੁਸਾਰ ਬਿਸਤਰਾ, ਬਰਤਨ, ਰੈਜੀਡੈਂਸ ਸਰਟੀਫਿਕੇਟ ਦੀ ਫੋਟੋ ਕਾਪੀ, 3 ਫੋਟੋਗਰਾਫ ਅਤੇ ਸਾਰੇ ਸਰਟੀਫਿਕੇਟਾਂ ਦੀ ਫੋਟੋ ਸਟੇਟ ਲੈ ਕੇ ਆਉਣ। ਵਧੇਰੇ ਜਾਣਕਾਰੀ ਲਈ ਇਨ੍ਹਾਂ 9877712697, 7889175575 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *