ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ 27 ਅਕਤੂਬਰ ਨੂੰ ਵਾਰਡਰ ਅਤੇ ਮਾਰਟਨ ਦੀ ਭਰਤੀ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਗੁਰਦਾਸਪੁਰ

ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਜਿਲਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ਤੇ 27 ਅਕਤੂਬਰ 2024 ਨੂੰ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਉਹਨਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ ਤੇ ਹੋਣਗੇ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ:ਸਿ:), ਗੁਰਦਾਸਪੁਰ ਸੂਚਿਤ ਕੀਤਾ ਹੈ ਕਿ ਵਾਰਡਰ ਅਤੇ ਮਾਰਟਨ ਦੀ ਭਰਤੀ ਲਈ ਪ੍ਰੀਖਿਆ 27 ਅਕਤੂਬਰ 2024 ਨੂੰ ਦਿਨ ਐਤਵਾਰ ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ । ਇਹ ਪ੍ਰੀਖਿਆ ਦਿਨ ਐਤਵਾਰ ਸਮਾਂ ਸਵੇਰੇ 10.30 ਵਜੇ ਤੋਂ ਦੁਪਿਹਰ 01.00 ਵਜੇ ਤੱਕ ਹੋਵੇਗੀ ।
ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ । ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਹਨਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਲੋੜ ਹੈ ਅਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਦੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਦੀ ਮਨਾਹੀ ਕਰਨਾ ਅਤਿ ਜਰੂਰੀ ਹੈ, ਤਾਂ ਕਿ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Leave a Reply

Your email address will not be published. Required fields are marked *