ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪੋਲਿੰਗ ਸਟੇਸ਼ਨਾਂ ਉੱਪਰ ਵੋਟਰਾਂ ਦੀ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ

ਗੁਰਦਾਸਪੁਰ

ਜ਼ਿਲ੍ਹੇ ਵਿੱਚ ਵਿਸ਼ੇਸ਼ ਤੌਰ ’ਤੇ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ
ਗੁਰਦਾਸਪੁਰ, 24 ਅਕਤੂਬਰ (ਸਰਬਜੀਤ ਸਿੰਘ)– 13 ਨਵੰਬਰ ਨੂੰ ਹੋ ਰਹੀ ਜ਼ਿਮਨੀ ਚੋਂਣ ਡੇਰਾ ਬਾਬਾ ਨਾਨਕ 2024 ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ- ਕਮ- ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ਉੱਪਰ ਲਈ ਚੋਣ ਅਮਲੇ ਅਤੇ ਵੋਟਰਾਂ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਮਨੀ ਚੋਂਣ ਡੇਰਾ ਬਾਬਾ ਨਾਨਕ 2024 ਲਈ ਪਿੰਕ, ਗਰੀਨ, ਯੂਥ ਅਤੇ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ ਵੀ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 87- ਸਰਕਾਰੀ ਮਿਡਲ ਸਕੂਲ, ਹਰੂਵਾਲ ਪਿੰਕ ਬੂਥ ਬਣਾਇਆ ਜਾਵੇਗਾ, ਜਿਥੇ ਸਾਰਾ ਸਟਾਫ ਔਰਤਾਂ ਦਾ ਹੋਵੇਗਾ। 46- ਸਰਕਾਰੀ ਪ੍ਰਾਇਮਰੀ ਸਕੂਲ ਅਬਦਾਲ ਵਿਖੇ ਯੂਥ ਪੋਲਿੰਗ ਸਟੇਸ਼ਨ ਸਥਾਪਤ ਕੀਤਾ ਜਾਵੇਗਾ ਜਿੱਥੇ ਸਾਰਾ ਸਟਾਫ਼ ਨੌਜਵਾਨ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਪੋਲਿੰਗ ਸਟੇਸ਼ਨ -189 ਸਰਕਾਰੀ ਐਲੀਮੈਂਟਰੀ ਸਕੂਲ ਅਰਲੀਭੰਨ ਵਿਖੇ ਸਥਾਪਤ ਕੀਤਾ ਜਾਵੇਗਾ ਇਸ ਬੂਥ ਨੂੰ ਪੀ.ਡਬਲਿਊ.ਡੀ. ਕਰਮਚਾਰੀਆਂ ਵੱਲੋਂ ਚਲਾਇਆ ਜਾਵੇਗਾ। ਇਸ ਤਰ੍ਹਾਂ -179 ਸਰਕਾਰੀ ਪ੍ਰਾਇਮਰੀ ਸਕੂਲ ਨੜਾਂਵਾਲੀ ਗ੍ਰੀਨ ਪੋਲਿੰਗ ਸਟੇਸ਼ਨ ਬਣਾਇਆ ਜਾਵੇਗਾ, ਜਿਥੇ ਈਕੋ ਗ੍ਰੀਨ ਆਦਿ ਦੇ ਵਿਵਸਥਾ ਕੀਤੀ ਜਾਵੇਗੀ।
ਇਸ ਤਰ੍ਹਾਂ ਮਾਡਲ ਪੋਲਿੰਗ ਸਟੇਸ਼ਨ ਵੀ ਬਣਾਏ ਦਾ ਰਹੇ ਹਨ, ਜਿਥੇ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਹੋਰ ਵਿਸ਼ੇਸ ਹੋਰ ਸਹੂਲਤਾਂ ਮੁਹਾਈਆਂ ਕਰਵਾਈਆਂ ਜਾਣਗੀਆਂ। ਇਹ ਪੋਲਿੰਗ ਸਟੇਸ਼ਨ 54-ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ, ਗਰਲਜ਼ (ਵੇਸਟ ਸਾਈਡ), ਡੇਰਾ ਬਾਬਾ ਨਾਨਕ, 55- ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਗਰਲਜ਼ (ਏਸਟ ਸਾਈਡ), ਡੇਰਾ ਬਾਬਾ ਨਾਨਕ, 56- ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਗਰਲਜ਼ (ਨੋਰਥ ਸਾਈਡ ), ਡੇਰਾ ਬਾਬਾ ਨਾਨਕ, 111- ਸ੍ਰੀ ਬਾਵਾ ਲਾਲ ਜੀ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਈਸਟ ਸਾਈਡ) ਧਿਆਨਪੁਰ ਅਤੇ 112- ਸ੍ਰੀ ਬਾਵਾ ਲਾਲ ਜੀ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ (ਵੇਸਟ ਸਾਈਡ), ਧਿਆਨਪੁਰ।

Leave a Reply

Your email address will not be published. Required fields are marked *