ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਵੱਲੋਂ ਮਹੀਨਾਵਾਰ ਮੀਟਿੰਗ ਕੀਤੀ

ਗੁਰਦਾਸਪੁਰ

ਲੋਕ ਪ੍ਰਦੂਸ਼ਣ ਰਹਿਤ ਗਰੀਨ ਦਿਵਾਲੀ ਮਨਾਉਣ- ਪ੍ਰਿੰਸੀਪਲ ਲਛਮਣ ਸਿੰਘ

ਬਟਾਲਾ 25 ਅਕਤੂਬਰ (ਸਰਬਜੀਤ ਸਿੰਘ)– ਸੀਨੀਅਰ ਸਿਟੀਜਨ ਵੈਲਫੇਅਰ ਫੋਰਮ (ਰਜਿ:) ਬਟਾਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਦੀ ਅਗਵਾਈ ਵਿੱਚ ਹੋਈ । ਜਿਸ ਦੌਰਾਨ ਵੱਡੀ ਗਿਣਤੀ ਵਿੱਚ ਮੈਂਬਰਾਂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਪ੍ਰਿੰਸੀਪਲ ਲਛਮਣ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਦਿਵਾਲੀ ਮੌਕੇ ਪ੍ਰਦੂਸ਼ਣ ਘੱਟ ਕਰਨ ਲਈ ਪਟਾਕੇ ਨਾ ਚਲਾ ਕੇ ਗਰੀਨ ਦਿਵਾਲੀ ਮਨਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਪੁਖਤਾ ਕਾਨੂੰਨ ਬਣਾਉਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਅੋਰਤਾਂ ਨੂੰ 1000 ਰੁਪਏ ਦੇਣ ਦੇ ਵਾਅਦੇ ਨੂੰ ਅਮਲੀ ਰੂਪ ਦੇਣ ਚਾਹੀਦਾ ਹੈ। ਇਸ ਦੌਰਾਨ ਡਾ. ਗੁਰਦੇਵ ਸਿੰਘ ਰੰਧਾਵਾ ਵੱਲੋਂ ਸਿਹਤ ਸੰਭਾਲ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਦੌਰਾਨ ਮੀਤ ਪ੍ਰਧਾਨ ਸਰਦੂਲ ਸਿੰਘ ਸੋਢੀ, ਜਨਰਲ ਸੈਕਟਰੀ ਗੁਰਦਰਸ਼ਨ ਸਿੰਘ ਧਾਮੀ, ਸੈਕਟਰੀ ਪ੍ਰਿੰਸੀਪਲ ਨਾਨਕ ਸਿੰਘ, ਸੀਨੀਅਰ ਮੈਨੇਜਰ ਕਸ਼ਮੀਰ ਸਿੰਘ ਛੀਨਾ, ਇੰਜ: ਨਰਿੰਦਰ ਸਿੰਘ ਸਿੱਧੂ, ਡਾਕਟਰ ਸੱਤਪਾਲ ਸਿੰਘ, ਸਵਰਨ ਸਿੰਘ ਸਰੂਪਵਾਲੀ, ਪ੍ਰਿੰਸੀਪਲ ਨਵਤੇਜਪਾਲ ਸਿੰਘ ਪਨੇਸਰ, ਪ੍ਰਿੰਸੀਪਲ ਪ੍ਰਿਤਪਾਲ ਸਿੰਘ, ਸਵਿੰਦਰ ਸਿੰਘ ਸੰਧੂ, ਦਰਸ਼ਨ ਲਾਲ ਇੰਸਪੈਕਟਰ, ਅਰਵਿੰਦਰਪਾਲ ਸਿੰਘ ਪਰਮਾਰ, ਗੁਰਪ੍ਰੀਤ ਸਿੰਘ ਪਰਮਾਰ, ਕੁਲਵੰਤ ਸਿੰਘ , ਗੁਰਨਾਮ ਸਿੰਘ ਸੰਧੂ, ਹਰਬੰਸ ਸਿੰਘ, ਸੁਲੱਖਣ ਸਿੰਘ , ਡਾ. ਗੁਰਿੰਦਰ ਸਿੰਘ ਰੰਧਾਵਾ, ਡਾ. ਗੁਰਦੇਵ ਸਿੰਘ ਰੰਧਾਵਾ, ਸੁਰਿੰਦਰ ਸਿੰਘ ਕਾਹਲੋਂ ਰਿਟਾ: ਪੰਚਾਇਤ ਅਫ਼ਸਰ, ਬਲਕਾਰ ਸਿੰਘ , ਗੁਰਦਿਆਲ ਸਿੰਘ ਜੇ.ਈ., ਸਵਿੰਦਰ ਸਿੰਘ ਜੇ.ਈ. , ਜਸਵੰਤ ਸਿੰਘ ਜੇ.ਈ. , ਇੰਸਪੈਕਟਰ ਰਘਬੀਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *