ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੀ ਪ੍ਰਧਾਨਗੀ ਹੇਠ, ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਸੀ.ਐੱਮ.ਯੋਗਸ਼ਾਲਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਇਸ ਮੌਕੇ ਡੀ.ਐਸ.ਪੀ. ਉਂਕਾਰ ਸਿੰਘ, ਬਲਜੀਤ ਸਿੰਘ ਬੀ.ਡੀ.ਪੀ.ਓ. ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ, ਸਮੇਤ ਵੱਖ- ਵੱਖ ਬਲਾਕਾਂ ਦੇ ਬੀਡੀਪੀਓ ਦਫਤਰ ਦੇ ਕਰਮਚਾਰੀ ਆਦਿ ਹਾਜਰ ਸਨ।
ਮੀਟਿੰਗ ਦੌਰਾਨ ਉਨ੍ਹਾਂ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਸੀ.ਐੱਮ.ਦੀ ਯੋਗਸ਼ਾਲਾ ਤਹਿਤ ਇੱਕ ਤੰਦਰੁਸਤ ਪੰਜਾਬ ਬਣਾਉਣ ਲਈ ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਸ ਲਈ ਸੀ.ਐੱਮ.ਯੋਗਸ਼ਾਲਾ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸਮੂਲੀਅਤ ਕਰਵਾਉਣ ਦੇ ਨਾਲ- ਨਾਲ, ਜ਼ਿਥੇ ਸੀ.ਐੱਮ. ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆ ਹਨ ਉਥੇ ਸਾਫ-ਸਫਾਈ, ਬਿਜਲੀ, ਮੱਛਰ ਮਾਰਨ ਵਾਲੀ ਦਵਾਈ ਦਾ ਛਿੜਕਾਅ ਅਤੇ ਪਬਲਿਕ ਟਾਇਲਟਸ ਸਮੇਤ ਵੱਖ-ਵੱਖ ਲੋੜੀਂਦੇ ਕੰਮ ਕਰਨੇ ਯਕੀਨੀ ਬਣਾਏ ਜਾਣ।
ਉਨ੍ਹਾਂ ਸਖਤ ਸਬਦਾਂ ਵਿੱਚ ਕਿਹਾ ਕਿ ਕਿਸੇ ਪ੍ਰਕਾਰ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਸ ਲਈ ਸੀ.ਐੱਮ. ਯੋਗਸ਼ਾਲਾ ਸਬੰਧੀ ਕੰਮ ਸੁਚਾਰੂ ਢੰਗ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜ਼ਿਲ੍ਹਾ ਕੁਰਾਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਲਗਭਗ 170 ਯੋਗ ਕਲਾਸਾਂ ਰੋਜ਼ਾਨਾ ਲੱਗ ਰਹੀਆਂ ਹਨ। ਜਿਨ੍ਹਾਂ ਵਿੱਚ ਲਗਭਗ 6000 ਹਜ਼ਾਰ ਲੋਕ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸਾਡੇ ਖਾਣ-ਪੀਣ ਅਤੇ ਰੋਜਾਨਾ ਜ਼ਿੰਦਗੀ ਦੇ ਰੁਝੇਵਿਆਂ ਦੇ ਕਾਰਨ ਕਈ ਤਰ੍ਹਾਂ ਦੀਆਂ ਸਰੀਰਕ ਬਿਮਾਰੀਆਂ ਲੱਗ ਗਈਆ ਹਨ। ਜ਼ਿਨ੍ਹਾਂ ਨੂੰ ਅਸੀ ਯੋਗ ਦੇ ਦੁਆਰਾ ਬਹੁਤ ਜਲਦੀ ਠੀਕ ਕਰ ਸਕਦੇ ਹਾਂ।


