ਡੀ.ਸੀ ਅਤੇ ਐਸ.ਐਸ.ਪੀ ਵੱਲੋਂ ਵੱਖ-ਵੱਖ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 209861 ਮੀਟਰਕ ਟਨ ਦੀ ਆਮਦ ਵਿਚੋਂ 194937 ਮੀਟਰਕ ਟਨ ਦੀ ਖਰੀਦ ਹੋਈ
ਗੁਰਦਾਸਪੁਰ, 25 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ,ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਗੁਰਦਾਸਪੁਰ, ਹਰੀਸ਼ ਦਯਾਮਾ ਵੱਲੋਂ ਦਾਣਾ ਮੰਡੀ ਦੋਰਾਂਗਲਾ, ਬਹਿਰਾਮਪੁਰ ਅਤੇ ਮਰਾੜਾ ਵਿਖੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ, ਐਸ.ਪੀ.(ਐੱਚ), ਸੁਖਜਿੰਦਰ ਸਿੰਘ ਡੀਐਫਐਸਸੀ, ਸਬੰਧਤ ਵਿਭਾਗ ਦੇ ਅਧਿਕਾਰੀ,ਖਰੀਦ ਏਜੰਸੀਆਂ ਦੇ ਨੁਮਾਇੰਦੇ, ਕਿਸਾਨ, ਆੜਤੀ ਆਦਿ ਹਾਜਰ ਸਨ।
ਇਸ ਮੌਕੇ ਗੱਲ ਕਰਦਿਆ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਗਾਤਾਰ ਝੋਨੇ ਦੀ ਆਮਦ ਵਧੀ ਰਹੀ ਹੈ ਅਤੇ ਇਸ ਦੇ ਨਾਲ- ਨਾਲ ਮੰਡੀਆਂ ਵਿੱਚ ਲਿਫ਼ਟਿੰਗ ਵਿੱਚ ਵੀ ਤੇਜ਼ੀ ਆਈ ਹੈ। ਉਨ੍ਹਾਂ ਦੱਸਿਆ ਕਿ ਰਲੀਜ਼ ਆਰਡਰ ਜਾਰੀ ਹੋ ਚੁੱਕੇ ਹਨ, ਜਿਸ ਨਾਲ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸੈਲਰ ਮਾਲਕਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਵੱਖ- ਵੱਖ ਅਧਿਕਾਰੀਆਂ ਮੰਡੀਆਂ ਵਿੱਚ ਤਾਇਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ 2 ਲੱਖ 9 ਹਜ਼ਾਰ 861 ਮੀਟਰਕ ਟਨ ਦੀ ਆਮਦ ਹੋਈ ਸੀ। ਜਿਸ ਵਿਚੋਂ 1 ਲੱਖ 94 ਹਜ਼ਾਰ 937 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਝੋਨੇ ਦੀ ਕਿਸਾਨਾਂ ਨੂੰ ਮਿਥੇ ਸਮੇਂ ਵਿੱਚ 356.39 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਰੀਬ 79 ਫੀਸਦ ਬਣਦੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੰਡੀਆਂ ਵਿੱਚੋਂ ਫਸਲ ਦੀ ਲਿਫਟਿੰਗ ਵਿੱਚ ਵੀ ਤੇਜੀ ਆਈ ਹੈ ਤੇ ਲਗਭਗ 48 ਫੀਸਦ ਝੋਨਾ ਚੁੱਕਿਆ ਜਾ ਚੁੱਕਾ ਹੈ ਅਤੇ ਅਗਲੇ ਦਿਨਾਂ ਵਿੱਚ ਲਿਫਟਿੰਗ ਵਿੱਚ ਹੋਰ ਤੇਜ਼ੀ ਹੋਵੇਗੀ।
ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਇਆ ਜਾਵੇ ਤਾਂ ਜੋਂ ਉਨ੍ਹਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕੀ ਉਹ ਫਸਲ ਦੀ ਕਟਾਈ ਤੋਂ ਬਆਦ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਕਰਨ।

Leave a Reply

Your email address will not be published. Required fields are marked *