ਗੁਰਦਾਸਪੁਰ, 26 ਅਕਤੂਬਰ (ਸਰਬਜੀਤ ਸਿੰਘ)– ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਟੀਮ ਦੇ ਮੈਬਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਡਿਪਟੀ ਕਮਿਸ਼ਨਰ, ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿਉਹਾਰਾਂ ਦੇ ਦਿਨਾਂ ਨੂੰ ਮੁੱਖ ਰੱਖਦਿਆਂ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਉਨ੍ਹਾਂ ਫੂਡ ਸੇਫਟੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਤਿਉਹਾਰਾਂ ਨੂੰ ਮੁੱਖ ਰੱਖਦੇ ਹੋਏ ਖਾਣ ਪੀਣ ਦੀਆਂ ਵਸਤੂਆਂ ਤੇ ਸਖਤ ਨਿਗਰਾਨੀ ਰੱਖੀ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮਾਂ ਨੂੰ ਕਿਹਾ ਕਿ ਉਹ ਖਾਣ ਪੀਣ ਦਾ ਕਾਰੋਬਾਰ ਕਰਨ ਵਾਲਾ ਦੁਕਾਨਦਾਰਾਂ ‘ਤੇ ਨਿਰੰਤਰ ਚੈਕਿੰਗ ਕਰਨ ਤਾਂ ਜੋ ਕੋਈ ਵੀ ਮਾੜੀ ਚੀਜ਼ ਆਮ ਲੋਕਾਂ ਨੂੰ ਨਾ ਵੇਚੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਕੋਈ ਮਾੜੀ ਚੀਜ਼ ਵੇਚ ਰਿਹਾ ਪਾਇਆ ਜਾਂਦਾ ਹੈ ਤਾਂ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਉਹਨਾਂਂ ਤੇ ਕਾਰਵਾਈ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੁਕਾਨਦਾਰਾਂ ਨੂੰ ਜਿਵੇਂ ਹਲਵਾਈ, ਡੇਅਰੀ, ਬੇਕਰੀ ਆਦਿ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਚੰਗਾ ਤੇ ਵਧੀਆ ਖਾਣ ਪੀਣ ਦਾ ਸਮਾਨ ਲੋਕਾਂ ਨੂੰ ਵੇਚਣ ਤਾਂ ਜੋ ਲੋਕ ਆਪਣੇ ਘਰਾਂ ਵਿੱਚ ਚੰਗੀ ਤਰ੍ਹਾਂ ਤਿਉਹਾਰ ਮਨਾ ਸਕਣ ਤੇ ਉਨ੍ਹਾਂ ਦੀ ਸਿਹਤ ਤੇ ਮਾੜਾ ਅਸਰ ਨਾ ਪਵੇ।
ਇਸ ਮੌਕੇ ਡਾ.ਜੀ ਐਸ ਪੰਨੂ ਸਹਾਇਕ ਕਮਿਸ਼ਨਰ ਫੂਡ ਨੇ ਦੱਸਿਆ ਕਿ ਸਾਡੇ ਫੂਡ ਸੇਫਟੀ ਵਿੰਗ ਵੱਲੋਂ ਲਗਾਤਾਰ ਖਾਣ ਪੀਣ ਦੀਆਂ ਵਸਤੂਆਂ ਦੀ ਚੈਕਿੰਗ ਸੈਪਲਿੰਗ ਕੀਤੀ ਜਾ ਰਹੀ ਹੈ। ਦੁਕਾਨਦਾਰਾਂ ਨੂੰ ਚੰਗਾ ਸਮਾਨ ਵੇਚਣ, ਚੀਜ਼ਾਂ ਢੱਕ ਕੇ ਰੱਖਣਾ ਤੇ ਮਠਿਆਈਆਂ ਵਿੱਚ ਰੰਗਾਂ ਦੀ ਮਾਤਰਾ ਘੱਟ ਰੱਖਣ ਅਤੇ ਫੂਡ ਕਲਰ ਹੀ ਵਰਤਣ ਸਬੰਧੀ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ। ਫੂਡ ਸੇਫਟੀ ਆਨ ਬੈਲਸ ਵੈਨ ਜੋ ਕਿ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਇਸ ਮੌਕੇ ਫੂਡ ਸੇਫਟੀ ਅਫਸਰ, ਰਮਨ ਬਿਰਦੀ ਅਤੇ ਸਿਮਰਤ ਕੌਰ ਵੀ ਹਾਜ਼ਰ ਸਨ।