ਗੁਰਦਾਸਪੁਰ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ
ਗੁਰਦਾਸਪੁਰ,26 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣਅਫ਼ਸਰ-ਕਮ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਦੀ ਅਗਵਾਈ ਵਿੱਚ ਸਰਕਾਰੀ ਹਾਈ ਸਕੂਲ ਠੇਠਰਕੇ ਵਿਖੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਪਹੁੰਚ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਕਮ ਹਲਕਾ ਨੋਡਲ ਅਫ਼ਸਰ ਸਵੀਪ ਸੁਰਿੰਦਰ ਕੁਮਾਰ, ਗੁਰਮੀਤ ਸਿੰਘ ਬਾਜਵਾ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਉੱਪ ਚੋਣ 2024 ਡੇਰਾ ਬਾਬਾ ਨਾਨਕ ਵਿਖੇ ਸਵੀਪ ਗਤੀਵਿਧੀਆਂ ਦੁਆਰਾ ਆਮ ਨਾਗਰਿਕਾਂ ਤੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪ੍ਰਤੀ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨ੍ਹਾਂ ਕਿਸੇ ਡਰ, ਭੈਅ ਤੇ ਲਾਲਚ ਤੋਂ ਵੋਟ ਦਾ ਅਧਿਕਾਰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਸਵੀਪ ਓਥ ਸਵੀਪ ਕਵੀਜ ਕੰਪੀਟੀਸ਼ਨ ਸਵੀਪ ਪੋਸਟਰ ਮੇਕਿੰਗ ਅਤੇ ਸਵੀਪ ਹਸਤਾਖਰ ਕਰਵਾਏ ਗਏ।
ਇਸ ਮੌਕੇ ਸਰਕਾਰੀ ਹਾਈ ਸਕੂਲ ਠੇਠਰਕੇ ਦੇ ਹੈਡਮਾਸਟਰ ਰਵਿੰਦਰ ਪਾਲ ਸਿੰਘ ਸਿੰਘ ਵੱਲੋਂ ਜ਼ਿਲ੍ਹਾ ਸਵੀਪ ਟੀਮ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਜਿਲਾ ਟੀਮ ਮੈਂਬਰ ਸੰਦੀਪ ਸਿੰਘ, ਲਵ ਕੁਮਾਰ , ਸਮੇਤ ਸਮੂਹ ਸਟਾਫ ਗੁਰਪ੍ਰੀਤ ਸਿੰਘ ਹਰਪ੍ਰੀਤ ਕੌਰ ਕੁਸ਼ੱਲਿਆ ਨੀਰੂ ਸ਼ਰਮਾ ਰਾਜ ਕੁਮਾਰ ਰਾਮ ਰਮਨਪ੍ਰੀਤ ਕੌਰ ਸੁਰਪ੍ਰੀਤ ਕੌਰ ਵਿਜੇ ਕੁਮਾਰ ਰਜਵੰਤ ਕੌਰ ਦੀਪਕ ਸ਼ਰਮਾ ਗੁਰਪ੍ਰੀਤ ਸਿੰਘ ਮਨਦੀਪ ਕੌਰ ਹਾਜ਼ਰ ਸਨ ।

Leave a Reply

Your email address will not be published. Required fields are marked *